ਕਿਸਾਨ ਅੰਦੋਲਨ : ਇਥੇ ਵਾਪਰਿਆ ਭਿਆਨਕ ਹਾਦਸਾ ਕਿਸਾਨਾਂ ਦੇ ਟਰੈਕਟਰਾਂ ਨਾਲ – ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਹਾਲਾਤਾਂ ਨੂੰ ਦਰਸਾਉਂਦੇ ਹੋਏ ਦੇਸ਼ ਅੰਦਰ ਇਸ ਸਮੇਂ ਕਈ ਸਾਰੇ ਮੁੱਦੇ ਸਰਗਰਮ ਹੋਏ ਹਨ। ਪਰ ਮੌਜੂਦਾ ਸਮੇਂ ਭਾਰਤ ਵਿੱਚ ਖਾਸ ਤੌਰ ‘ਤੇ ਉਤਰੀ ਭਾਰਤ ਦੇ ਇਲਾਕਿਆਂ ਵਿੱਚ ਖੇਤੀ ਅੰਦੋਲਨ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੇ ਕੱਲ ਕੀਤੇ ਗਏ ਟਰੈਕਟਰ ਮਾਰਚ ਦੇ ਸਬੰਧ ਵਿਚ ਕਈ ਤਰ੍ਹਾਂ ਦੀਆਂ ਖ਼ਬਰਾਂ ਸੁਣਨ ਵਿੱਚ ਆਈਆਂ। ਜਿਥੇ ਇਕ ਪਾਸੇ ਕਿਸਾਨ ਜਥੇ ਬੰਦੀਆਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਕੱਢੇ ਗਏ ਇਸ ਟਰੈਕਟਰ ਪਰੇਡ ਨੂੰ ਸਫਲ ਦੱਸ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਇਸ ਮਾਰਚ ਦੌਰਾਨ ਹੋਈ ਹਿੰ- ਸਾ ਖੇਤੀ ਅੰਦੋਲਨ ਉਪਰ ਗਹਿਰੀ ਸੱਟ ਮਾ- ਰ ਰਹੀ ਹੈ।

ਇਸ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਸਤੇ ਪੂਰੇ ਦੇਸ਼ ਭਰ ਵਿੱਚੋਂ ਇਕ ਲੱਖ ਤੋਂ ਵੱਧ ਟਰੈਕਟਰਾਂ ਨੇ ਸ਼ਮੂਲੀਅਤ ਕੀਤੀ ਸੀ। ਪਰ ਫਿਰ ਵੀ ਕਈ ਟਰੈਕਟਰ ਇਸ ਪਰੇਡ ਵਿਚ ਸ਼ਾਮਲ ਹੋਣ ਤੋਂ ਵਾਂਝੇ ਰਹਿ ਗਏ ਸਨ। ਜਿਸ ਦੇ ਚਲਦੇ ਹੋਏ ਪੰਜਾਬ ਦੇ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਵੀ ਕੁਝ ਟਰੈਕਟਰ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਗਈ ਟਰੈਕਟਰ ਪਰੇਡ ਦੇ ਸੱਦੇ ਉਪਰ ਜਾਣ ਤੋਂ ਖੁੰਝ ਗਏ ਸਨ ਜਿਨ੍ਹਾਂ ਨੇ ਟਰੈਕਟਰ ਮਾਰਚ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੀ ਕਰਨ ਦਾ ਫੈਸਲਾ ਕਰ ਲਿਆ।

ਪਰ ਇਸ ਰੈਲੀ ਦੌਰਾਨ ਦੋ ਟਰੈਕਟਰਾਂ ਦੀ ਆਪਸ ਵਿਚ ਟੱਕਰ ਹੋ ਗਈ ਜਿਸ ਦੌਰਾਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇੱਥੋਂ ਦੇ ਕੁਝ ਕਿਸਾਨਾਂ ਨੇ ਸ੍ਰੀ ਗੋਇੰਦਵਾਲ ਸਾਹਿਬ ਤੋਂ ਇਕ ਟਰੈਕਟਰ ਮਾਰਚ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਜਦੋਂ ਇਹ ਮਾਰਚ ਫਤਿਆਬਾਦ ਵੱਲ ਆ ਰਿਹਾ ਸੀ ਇਥੋਂ ਦੇ ਪੈਟਰੋਲ ਪੰਪ ਨਜ਼ਦੀਕ ਦੋ ਟਰੈਕਟਰਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਦੌਰਾਨ ਪਿੰਡ ਪਿੰਡੀਆਂ ਦੇ ਰਹਿਣ ਵਾਲੇ ਸਰਬਜੀਤ ਸਿੰਘ ਦੇ ਟਰੈਕਟਰ ਨੂੰ ਕਿਸੇ ਦੂਸਰੇ ਟਰੈਕਟਰ ਨੇ ਜ਼ਬਰਦਸਤ ਟੱਕਰ ਦਿੱਤੀ।

ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ ਉਸ ਟਰੈਕਟਰ ਦੇ ਦੋ ਹਿੱਸੇ ਹੋ ਗਏ। ਇਸ ਹਾਦਸੇ ਦੇ ਵਿਚ ਦੂਸਰੇ ਟਰੈਕਟਰ ‘ਤੇ ਸਵਾਰ ਪਿੰਡ ਝੰਡੇਰ ਮਹਾਂਪੁਰਖ ਦਾ ਸਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਟਰੈਕਟਰ ਤੋਂ ਹੇਠਾਂ ਡਿੱਗ ਪਿਆ। ਇਸ ਹਾਦਸੇ ਦੌਰਾਨ ਸਤਵਿੰਦਰ ਸਿੰਘ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਹੀ ਮੌਜੂਦ ਲੋਕਾਂ ਨੇ ਇਲਾਜ ਵਾਸਤੇ ਫਤਿਹਾਬਾਦ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।