ਕਿਸਾਨ ਅੰਦੋਲਨ ਕਰਕੇ ਭਾਜਪਾ ਚ ਆ ਗਿਆ ਭੁਚਾਲ – ਅੰਦਰੋਂ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱ-ਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।

ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵਈਏ ਉੱਤੇ ਅੜੀ ਹੋਈ ਹੈ। ਉਧਰ ਕਿਸਾਨ ਜਥੇ ਬੰਦੀਆਂ ਵੀ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਹੁਣ ਕਿਸਾਨ ਅੰਦੋਲਨ ਕਰਕੇ ਭਾਜਪਾ ਵਿਚ ਭੂਚਾਲ਼ ਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨੀ ਅੰਦੋਲਨ ਨੇ ਹਰਿਆਣਾ ਦੀ ਰਾਜਨੀਤੀ ਵਿਚ ਇਕ ਵੱਡਾ ਭੁਚਾਲ ਲੈ ਆਂਦਾ ਹੈ।

ਜਿੱਥੇ 15 ਜਨਵਰੀ ਨੂੰ ਕਿਸਾਨ ਆਗੂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਉਸ ਤੋਂ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਵਿਵਾਦਾਂ ਵਿਚ ਘਿਰਦੀ ਨਜ਼ਰ ਆ ਰਹੀ ਹੈ। ਕਿਉਂਕਿ ਹੁਣ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਪ੍ਰਧਾਨ ਮੰਤਰੀ ਨੂੰ ਮਿਲਣਗੇ। ਇਸ ਤੋਂ ਪਹਿਲਾਂ ਮੰਗਲ ਵਾਰ ਨੂੰ ਇਨ੍ਹਾਂ ਦੀ ਮੀਟਿੰਗ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਹੈ। ਇਸ ਮੀਟਿੰਗ ਤੋਂ ਪਹਿਲਾਂ ਦੁਸ਼ਯੰਤ ਚੁਟਾਲਾ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਲੀ

ਸਥਿਤ ਆਪਣੇ ਫਾਰਮ ਹਾਊਸ ਵਿੱਚ ਮਿਲੇ ਸਨ। ਉਨ੍ਹਾਂ ਵੱਲੋਂ ਆਪਣੇ ਵਿਧਾਇਕਾਂ ਨੂੰ ਆਪਣੇ ਨਾਲ ਤੇ ਵਿਸ਼ਵਾਸ ਵਿੱਚ ਰੱਖਣ ਲਈ ਇਹ ਮੀਟਿੰਗ ਕੀਤੀ ਗਈ। ਹੁਣ ਹਰਿਆਣਾ ਦੀ ਰਾਜਨੀਤੀ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਬਹੁਤ ਸਾਰੇ ਸਵਾਲ ਉਠ ਰਹੇ ਹਨ। ਇਸ ਸਮੇਂ ਕਿਸਾਨੀ ਸੰਘਰਸ਼ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕ ਸਰਕਾਰ ਦੇ ਦਬਾਅ ਹੇਠ ਨਜ਼ਰ ਆ ਰਹੇ ਹਨ।