ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਤਿੰਨ ਕਾਲੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸ਼ਹੀਦ ਹੋਣ ਵਾਲੇ ਪਰਿਵਾਰਾਂ ਦੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਵੀ ਮਦਦ ਕੀਤੀ ਜਾ ਰਹੀ ਹੈ। ਪਰ ਸਰਕਾਰ ਵੱਲੋਂ ਅਜੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਵੱਖ ਵੱਖ ਐਲਾਨ ਵੀ ਕੀਤੇ ਜਾ ਰਹੇ ਹਨ।
ਹੁਣ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਵਾਲੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਸ਼ਹੀਦ ਹੋਏ ਉਨ੍ਹਾਂ ਕਿਸਾਨਾਂ ਦੇ ਪਰਵਾਰਾਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜਿਨ੍ਹਾਂ ਦੀ ਜਾਨ ਇਸ ਕਿਸਾਨੀ ਸੰਘਰਸ਼ ਦੌਰਾਨ ਚਲੇ ਗਈ ਸੀ। ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਸੰਘਰਸ਼ ਕਾਰਨ ਅਤੇ ਕੁਝ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਗਏ।
ਉੱਥੇ ਹੀ ਸਾਰੀਆਂ ਜਥੇਬੰਦੀਆਂ ਵੱਲੋਂ ਇਹਨਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਦਿੱਤੇ ਜਾਣ ਦੀ ਵੀ ਮੰਗ ਕੀਤੀ ਗਈ ਸੀ। ਜਿਸ ਦੇ ਤਹਿਤ ਸੂਬਾ ਸਰਕਾਰ ਵੱਲੋਂ ਹੁਣ ਕਿਸਾਨਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 550 ਕਿਸਾਨਾਂ ਦੀ ਜਾਨ ਇਸ ਕਿਸਾਨੀ ਸੰਘਰਸ਼ ਦੌਰਾਨ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਏਥੇ ਹੀ 220 ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਦਰਜਾ ਤਿੰਨ ਅਤੇ ਚਾਰ ਦੇ ਤਹਿਤ ਨੌਕਰੀ ਦੇਣ ਦੀ ਪ੍ਰਕਿਰਿਆ ਦਾ ਕੰਮ ਪੂਰਾ ਕਰ ਲਿਆ ਗਿਆ ਹੈ।
ਸੂਬਾ ਸਰਕਾਰ ਵੱਲੋਂ ਪਹਿਲਾਂ ਵੀ ਕਿਸਾਨ ਅੰਦੋਲਨ ਚਲਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਦਾ ਸਾਰਾ ਕਰਜਾ ਮੁਆਫ ਅਤੇ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਕੁਝ ਪਰਵਾਰਾਂ ਨੂੰ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਨੌਕਰੀ ਮੁਹਈਆ ਕਰਵਾਈ ਜਾ ਰਹੀ ਹੈ।
Previous Postਹੁਣ ਪੰਜਾਬ ਸਰਕਾਰ ਨੇ ਸਕੂਲਾਂ ਲਈ ਲੈ ਲਿਆ ਇਹ ਵੱਡਾ ਫੈਸਲਾ – ਕੀਤਾ ਇਹ ਐਲਾਨ
Next Postਹੁਣੇ ਹੁਣੇ ਪੰਜਾਬ ਪੁਲਸ ਨੇ ਇਥੇ ਵੱਡੇ ਪੱਧਰ ਤੇ ਚਾਰਾਂ ਪਾਸਿਓਂ ਪਾ ਲਿਆ ਘੇਰਾ ਹੋ ਰਹੀ ਇਹ ਭਾਲ – ਸਾਰਾ ਇਲਾਕਾ ਹੈਰਾਨ