ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨਾਂ ਨੂੰ ਹੋਂਦ ਵਿਚ ਲਿਆਂਦਾ ਗਿਆ ਹੈ। ਜਿਸ ਦਾ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਦੋਂ ਤੋਂ ਇਹ ਕਿਸਾਨੀ ਸੰਘਰਸ਼ ਪਿਛਲੇ ਸਾਲ 26 ਨਵੰਬਰ ਤੋਂ ਆਰੰਭ ਹੋਇਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਦੁੱਖ ਭਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਨਾਲ ਜਾਰੀ ਇਸ ਕਿਸਾਨੀ ਸੰਘਰਸ਼ ਉਪਰ ਅਸਰ ਹੋ ਰਿਹਾ ਹੈ।
ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 250 ਦੇ ਕਰੀਬ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਜਿਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਯੋਗਦਾਨ ਪਾਉਂਦੇ ਹੋਏ ਆਪਣੀ ਸ਼-ਹਾ-ਦ-ਤ ਦਿੱਤੀ ਹੈ। ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੱਬ ਨੂੰ ਪਿਆਰੇ ਹੋ ਗਏ ,ਅਤੇ ਕੁਝ ਰਸਤੇ ਵਿੱਚ ਸੜਕ ਹਾਦਸਿਆਂ ਦੇ ਕਾਰਨ ਹਮੇਸ਼ਾ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਹੁਣ ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਨੌਜਵਾਨ ਚੜ੍ਹਦੀ ਜਵਾਨੀ ਵਿੱਚ ਕਿਸਾਨੀ ਸੰਘਰਸ਼ ਦੀ ਭੇਟ ਚੜ੍ਹ ਗਿਆ ਹੈ। ਇਸ ਖਬਰ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਅਤੇ ਮਦਦ ਕਰਨ ਜਾ ਰਹੇ ਨੌਜਵਾਨ ਦੀ ਹੋਏ ਸੜਕ
ਹਾਦਸੇ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਕਿਸਾਨ ਅੰਦੋਲਨ ਵਿੱਚ ਰਾਸ਼ਨ ਅਤੇ ਬਾਲਣ ਲਿਜਾਣ ਸਮੇਂ ਪਾਣੀਪਤ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ ਜਿੱਥੇ ਉਸ ਦਾ ਦਿਹਾਂਤ ਹੋ ਗਿਆ। ਇਹ ਨੌਜਵਾਨ ਲੋਧੀਵਾਲ ਪਿੰਡ ਤੋਂ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਜਿਸ ਦੀ ਉਮਰ 22 ਸਾਲ ਦੱਸੀ ਗਈ ਹੈ। ਬਹੁਤ ਸਾਰੇ ਕਿਸਾਨ ਆਗੂਆਂ ਵੱਲੋਂ ਨੌਜਵਾਨ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਗਿਆ। ਇਸ 22 ਸਾਲਾ ਨੌਜਵਾਨ ਦਾ ਨਾਮ ਬਲਕਰਨ ਸਿੰਘ ਸੀ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਨੌਜਵਾਨ ਕਿਸਾਨੀ ਸੰਘਰਸ਼ ਦੀ ਭੇਂਟ ਚੜ ਚੁੱਕੇ ਹਨ।
Previous Postਕਿਸਾਨ ਸੰਘਰਸ਼ ਤੇ ਹੁਣ ਕੇਂਦਰ ਤੋਂ ਆ ਗਈ ਇਹ ਵੱਡੀ ਖਬਰ, ਸਾਰੇ ਪਾਸੇ ਹੋ ਗਈ ਚਰਚਾ
Next Postਸੁਪ੍ਰੀਮ ਕੋਰਟ ਨੇ ਦਿੱਤੀ ਇਸ ਗਲ੍ਹ ਤੇ ਸਹਿਮਤੀ , ਲੀਡਰਾਂ ਨੂੰ ਪਿਆ ਹੁਣ ਫਿਕਰ – ਆਈ ਤਾਜਾ ਵੱਡੀ ਖਬਰ