ਕਿਸਾਨ ਅੰਦੋਲਨ ਦੀ ਵਾਪਸੀ ਦੇ 90 ਦਿਨਾਂ ਬਾਅਦ ਹੁਣ ਆ ਗਈ ਵੱਡੀ ਖਬਰ ਸਰਕਾਰ ਨੇ ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਇੱਕ ਸਾਲ ਤੋਂ ਵਧੇਰੇ ਦਾ ਸਮਾਂ ਦਿੱਲੀ ਦੀਆਂ ਸਰਹੱਦਾਂ ਤੇ ਗੁਜਾਰਿਆ ਗਿਆ ਹੈ। ਕਿਸਾਨਾਂ ਦੀ ਹਿੰਮਤ ਅਤੇ ਦਲੇਰੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ। ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਏ ਸਮਝੌਤਿਆਂ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਖਤਮ ਕੀਤਾ ਗਿਆ। ਕਿਸਾਨਾਂ ਵੱਲੋਂ ਅਜੇ ਵੀ ਐਮ ਐਸ ਪੀ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ ਅਤੇ ਦਿੱਲੀ 26 ਜਨਵਰੀ ਤੇ ਹੋਏ ਵਿਵਾਦ ਕਾਰਨ ਵੀ ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਕਈਆਂ ਦੇ ਖਿਲਾਫ ਮਾਮਲੇ ਦਰਜ ਕੀਤੇ ਗਏ ਸਨ।

ਕਿਸਾਨ ਅੰਦੋਲਨ ਦੀ ਵਾਪਸੀ ਦੇ 90 ਦਿਨਾਂ ਬਾਅਦ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਕੰਮ ਕੀਤਾ ਗਿਆ ਹੈ। ਕਿਸਾਨਾਂ ਤੇ ਦਿੱਲੀ ਪਹੁੰਚ ਕਰਦੇ ਸਮੇਂ ਜਿਥੇ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਰੋਕਣ ਲਈ ਲਾਠੀਚਾਰਜ ਅਤੇ ਫਾਇਰਿੰਗ ਵੀ ਕੀਤੀ ਗਈ ਸੀ। ਉਥੇ ਹੀ ਹੁਣ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਹੋਏ 90 ਦਿਨ ਦਾ ਸਮਾਂ ਬੀਤ ਚੁੱਕਾ ਹੈ। ਜਿਸ ਪਿੱਛੋਂ ਹੁਣ ਕੇਂਦਰ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਦਰਜ ਕੀਤੇ ਗਏ 87 ਪਰਚੇ ਨੂੰ ਵਾਪਸ ਲੈ ਲਿਆ ਗਿਆ ਹੈ।

ਇਸ ਸੰਘਰਸ਼ ਦੌਰਾਨ 287 ਕੁਲ ਕੇਸ ਦਰਜ ਕੀਤੇ ਗਏ ਸਨ। ਜਿਨ੍ਹਾਂ ਵਿੱਚੋਂ ਸਰਕਾਰ ਵੱਲੋਂ ਹੁਣ 87 ਐਫ ਆਈ ਆਰਜ਼ ਨੂੰ ਰੱਦ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਮਾਮਲੇ ਕਤਲ ਕਰਨ ਦੀ ਕੋਸ਼ਿਸ਼ ਅਤੇ ਦੇਸ਼ ਧਰੋਹ ਦੇ ਗੰਭੀਰ ਮਾਮਲਿਆਂ ਦੇ ਤਹਿਤ ਦਰਜ ਕੀਤੇ ਗਏ ਸਨ।

ਉਸ ਸਮੇਂ ਦਰਜ ਕੀਤੇ ਗਏ ਜਿਨ੍ਹਾਂ ਵਿੱਚ ਕਿਸਾਨਾਂ ਤੇ ਆਰੋਪ ਸੀ ਕਿ ਉਨ੍ਹਾਂ ਵੱਲੋਂ ਭਾਜਪਾ ਅਤੇ ਜੇ ਜੇ ਪੀ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਹੈ। ਪੁਲਿਸ ਦੇ ਬੈਰੀਕੇਡਾਂ ਨੂੰ ਤੋੜਨ ਅਤੇ ਹਾਈਵੇ ਜਾਮ ਕਰਨ ਵਰਗੇ ਜਿਆਦਾ ਮਾਮਲੇ ਕਿਸਾਨਾਂ ਉਪਰ ਦਰਜ ਕੀਤੇ ਗਏ ਸਨ। ਹਰਿਆਣਾ ਵਿੱਚ ਇਹ ਮਾਮਲਾ 48 ਹਜ਼ਾਰ ਦੇ ਕਰੀਬ ਕਿਸਾਨਾਂ ਦੇ ਖਿਲਾਫ ਦਰਜ ਕੀਤੇ ਗਏ ਸਨ। ਸਰਕਾਰ ਵੱਲੋਂ ਹੁਣ ਇਨ੍ਹਾਂ ਕੇਸਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਚੱਲ ਰਹੀ ਹੈ।