ਕਿਸਾਨ ਅੰਦੋਲਨ ਦੀ ਸੁਪੋਰਟ ਚ ਕੰਵਰ ਗਰੇਵਾਲ ਨੇ ਕਰਤਾ 13 ਫਰਵਰੀ ਲਈ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਪਾਸ ਕਰਕੇ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਜਾਰੀ ਰੱਖ ਰਹੇ ਹਨ।ਦੇਸ਼ ਦੇ ਕਿਸਾਨ ਇਨ੍ਹਾਂ ਖੇਤੀ ਕਾ-ਨੂੰ-ਨਾਂ ਨੂੰ ਰੱ-ਦ ਕਰਵਾਉਣ ਦੇ ਮਕਸਦ ਨਾਲ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ

ਕੇ ਡਟੇ ਹੋਏ ਹਨ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਪੰਜਾਬ ਦੇ ਕਲਾਕਾਰਾਂ ਅਤੇ ਅਦਾਕਾਰਾਂ ਵੱਲੋਂ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ। ਬਹੁਤ ਸਾਰੇ ਗਾਇਕਾਂ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਪੰਜਾਬੀ ਗੀਤ ਵੀ ਗਾਏ ਗਏ ਸਨ। ਜੋ ਇਸ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਦੇ ਸਨ ਅਤੇ ਉਨ੍ਹਾਂ ਵਿਚ ਇਕ ਨਵਾਂ ਜੋਸ਼ ਭਰਨ ਦਾ ਕੰਮ ਕਰ ਰਹੇ ਸਨ। ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਇਹ ਗੀਤ ਕਿਸਾਨੀ ਸੰਘਰਸ਼ ਵਿੱਚ ਹਰ ਕਿਸਾਨ ਦੇ ਟਰੈਕਟਰ ਉੱਪਰ ਚੱਲ ਰਹੇ ਸਨ। ਹੁਣ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਕੰਵਰ ਗਰੇਵਾਲ ਵੱਲੋਂ ਇੱਕ 13 ਫ਼ਰਬਰੀ ਲਈ ਵੱਡਾ ਐਲਾਨ ਕੀਤਾ ਗਿਆ ਹੈ।

ਸਰਕਾਰ ਵੱਲੋਂ ਜਿੱਥੇ ਪੰਜਾਬੀ ਗਾਇਕਾਂ ਦੇ ਕਿਸਾਨੀ ਅੰਦੋਲਨ ਨੂੰ ਲੈ ਕੇ ਗਾਏ ਗਏ ਗੀਤਾਂ ਨੂੰ ਯੂ ਟਿਊਬ ਉੱਪਰ ਬੈਨ ਕਰ ਦਿੱਤਾ ਹੈ। ਉੱਥੇ ਹੀ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਆਪਣੇ ਇੱਕ ਗੀਤ ਨੂੰ 13 ਫਰਵਰੀ ਨੂੰ ਮੁੜ ਤੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਜਿਸ ਦਾ ਨਾਮ ਐਲਾਨ ਫਿਰ ਤੋਂ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਐਲਾਨ ਗੀਤ ਉਨ੍ਹਾਂ ਵੱਲੋਂ 10 ਅਕਤੂਬਰ ਨੂੰ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਯੂ-ਟਿਊਬ ਉੱਪਰ 600 ਮਿਲੀਅਨ ਤੋਂ ਵੱਧ ਵਾਰ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਸੀ। ਗਾਇਕ ਕੰਵਰ ਗਰੇਵਾਲ ਵੱਲੋਂ ਆਪਣੇ ਆਉਣ ਵਾਲੇ ਗੀਤ ਦੇ ਬਾਰੇ ਵਿੱਚ ਆਖਿਆ ਗਿਆ ਹੈ ਕਿ ਫਸਲਾਂ ਦੇ ਫ਼ੈਸਲੇ ਤਾਂ ਕਿਸਾਨ ਹੀ ਕਰੇਗਾ ਸਰਕਾਰ ਜੀ।

ਗਾਇਕ ਕੰਵਰ ਗਰੇਵਾਲ ਵੱਲੋਂ ਉਨ੍ਹਾਂ ਦੇ ਗੀਤ ਨੂੰ ਬੈਨ ਕੀਤੇ ਜਾਣ ਤੋਂ ਬਾਅਦ ਯੂ ਟਿਊਬ ਲਿੰਕ ਦੇ ਸਕਰੀਨ ਸ਼ੋਟ ਦੀ ਜਾਣਕਾਰੀ ਇੰਸਟਾਗ੍ਰਾਮ ਅਕਾਉਂਟ ਤੇ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਗੀਤ ਬਾਰੇ ਯੂ-ਟਿਊਬ ਤੇ ਸਰਚ ਕਰਨ ਤੇ ਪਤਾ ਲੱਗਦਾ ਹੈ ਕਿ ਉਸ ਉਪਰ ਲਿਖਿਆ ਗਿਆ ਹੈ,ਇਹ ਸਮੱਗਰੀ ਸਰਕਾਰ ਵੱਲੋਂ ਕਾਨੂੰਨੀ ਸ਼ਿਕਾਇਤ ਕਰਕੇ ਇਸ ਦੇਸ਼ ਦੇ ਡੋਮੇਨ ਤੇ ਉਪਲਬਧ ਨਹੀਂ ਹੈ। ਕੰਵਰ ਗਰੇਵਾਲ ਨੇ ਦੱਸਿਆ ਕਿ ਜੋ ਗੀਤ ਭਾਰਤ ਸਰਕਾਰ ਵੱਲੋਂ ਬੈਨ ਕੀਤੇ ਗਏ ਹਨ ਉਨ੍ਹਾਂ ਵਿਚ ਇਕ ਬੇਹਦ ਖਾਸ ਗੀਤ ਕੰਵਰ ਗਰੇਵਾਲ ਦਾ ਸੀ ਜਿਸ ਦਾ ਨਾਂ ਐਲਾਨ ਸੀ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਗੀਤਾਂ ਨੂੰ ਬੈਨ ਕੀਤਾ ਗਿਆ ਹੈ, ਜਿਨ੍ਹਾਂ ਦਾ ਸਬੰਧ ਇਸ ਕਿਸਾਨੀ ਸੰਘਰਸ਼ ਨਾਲ ਹੈ।