ਕਿਸਾਨ ਅੰਦੋਲਨ ਦੇ 50 ਦਿਨਾਂ ਬਾਅਦ ਕਿਸਾਨਾਂ ਦੇ ਗੁੱਸੇ ਨੂੰ ਦੇਖ ਹੁਣ ਅਮਿਤ ਸ਼ਾਹ ਵਲੋਂ ਆਈ ਇਹ ਵੱਡੀ ਖਬਰ

ਤਾਜਾ ਵੱਡੀ ਖਬਰ

ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵਈਏ ਉੱਤੇ ਅੜੀ ਹੋਈ ਹੈ। ਉਧਰ ਕਿਸਾਨ ਜਥੇ ਬੰਦੀਆਂ ਵੀ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਕਿਸਾਨ ਅੰਦੋਲਨ ਦੇ 50 ਦਿਨਾਂ ਬਾਅਦ ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ ਅਮਿਤ ਸ਼ਾਹ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਹਰਿਆਣਾ ਦੇ ਵਿੱਚ ਕੀਤੀਆਂ ਜਾਣ ਵਾਲੀਆਂ ਖੱਟਰ ਸਰਕਾਰ ਦੀਆਂ ਮੀਟਿੰਗਾਂ ਨੂੰ ਰੋਕਿਆ ਜਾ ਰਿਹਾ ਹੈ।

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਨੂੰ ਦੇਖਦੇ ਹੋਏ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਸਰਕਾਰ ਨੂੰ ਸਲਾਹ ਦਿੱਤੀ ਗਈ ਹੈ ਕਿ ਕਿਸਾਨਾਂ ਦੇ ਵਿਰੋਧ ਤੋਂ ਬਚਣ ਲਈ ਸਰਕਾਰ ਨੂੰ ਕੋਈ ਪ੍ਰੋਗਰਾਮ ਨਹੀਂ ਕਰਨਾ ਚਾਹੀਦਾ। ਇਨ੍ਹਾਂ ਪ੍ਰੋਗਰਾਮਾਂ ਨੂੰ ਅੱਗੇ ਪਾ ਦੇਣਾ ਚਾਹੀਦਾ ਹੈ ਤਾਂ ਜੋ ਟਕਰਾਅ ਤੋਂ ਬਚਿਆ ਜਾ ਸਕੇ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਤਕ ਕਿਸਾਨ ਅੰਦੋਲਨ ਜਾਰੀ ਹੈ। ਉਸ ਸਮੇਂ ਤੱਕ ਹਰਿਆਣੇ ਵਿੱਚ ਕੋਈ ਵੀ ਰਾਜਨੀਤਕ ਪ੍ਰੋਗਰਾਮ ,

ਜਾਂ ਕਿਸਾਨ ਪੰਚਾਇਤ ਪ੍ਰੋਗਰਾਮ ਨਾ ਕਰੇ। ਬੀਤੇ ਮੰਗਲਵਾਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਡਿਪਟੀ ਸੀਐਮ ਚੁਟਾਲਾ ਦੀ ਕੇਂਦਰੀ ਗ੍ਰਹਿ ਮੰਤਰੀ ਦੇ ਮੁਲਾਕਾਤ ਹੋਈ ਸੀ। ਹਰਿਆਣਾ ਵਿੱਚ ਲਗਾ ਤਾਰ ਭਾਜਪਾ ਦੇ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਤੇ ਉਨ੍ਹਾਂ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਰੋਕਿਆ ਜਾ ਰਿਹਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਅਦਾਲਤ ਦਾ ਫੈਸਲਾ ਆ ਗਿਆ ਹੈ ਤੇ ਜਲਦੀ ਹੀ ਸਥਿਤੀ ਆਮ ਵਰਗੀ ਹੋ ਜਾਵੇਗੀ। ਉਧਰ ਕੁੰਡਲੀ ਬਾਰਡਰ ਉਪਰ ਲੋਕਾਂ ਵੱਲੋਂ ਲੋਹੜੀ ਮਨਾਉਂਦੇ ਹੋਏ, ਖੇਤੀ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜੀ ਕਰਦੇ ਹੋਏ ਲੋਹੜੀ ਦੇ ਗੀਤ ਗਾਏ ਗਏ ਤੇ ਕਿਸਾਨਾਂ ਨੇ ਲੋਹੜੀ ਦੇ ਮੌਕੇ ਤੇ ਸੰਕਲਪ ਦਿਵਸ ਮਨਾਇਆ।