ਕਿਸਾਨ ਅੰਦੋਲਨ : ਪੰਜਾਬ ਚ ਹੋ ਗਈ ਓਹੀ ਗਲ੍ਹ ਜਿਸਦਾ ਸੀ ਡਰ – ਹੁਣੇ ਹੁਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਜਿੱਥੇ ਕਿਸਾਨ ਜਥੇ ਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਦਿੱਲੀ ਹਰਿਆਣਾ ਦੀਆਂ ਸਰਹੱਦਾਂ ਤੇ ਵੀ ਪੰਜਾਬੀ ਮੋਰਚਾ ਲਾ ਕੇ ਡਟੇ ਹੋਏ ਹਨ। ਪਿਛਲੇ ਮਹੀਨੇ 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਸਰਹੱਦਾਂ ਬੰਦ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਜਿਥੇ ਕੇਂਦਰ ਸਰਕਾਰ ਵੱਲੋਂ 8 ਦਸੰਬਰ ਦੇ ਬੰਦ ਨੂੰ ਦੇਖਦੇ ਹੋਏ ਇਨ੍ਹਾਂ ਖੇਤੀ ਕਨੂੰਨਾਂ ਦੇ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਆਪਸੀ ਸਹਿਮਤੀ ਨਾਲ ਗੱਲਬਾਤ ਕਰਦੇ ਹੋਏ ਠੁਕਰਾ ਦਿੱਤਾ ਗਿਆ ਸੀ। ਕਿਸਾਨ ਜਥੇ ਬੰਦੀਆਂ ਵੱਲੋਂ ਇਹੀ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। ਉਥੇ ਹੀ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕਰ ਰਹੀ ਹੈ। ਜਿੱਥੇ ਪੰਜਾਬ ਵਿੱਚ ਅਜੇ ਵੀ ਰਿਲਾਇੰਸ ਦੇ ਪੈਟ੍ਰੋਲ ਪੰਪ, ਟੋਲ ਪਲਾਜਾ, ਮਾਲ ਅਤੇ ਭਾਜਪਾ ਦੇ ਆਗੂਆਂ ਦੇ ਘਰਾਂ ਨੂੰ ਘੇਰਿਆ ਜਾ ਰਿਹਾ ਹੈ,

ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨੀ ਅੰਦੋਲਨ ਬਾਰੇ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਦਾ ਸਭ ਨੂੰ ਡਰ ਸੀ ਉਹੀ ਗੱਲ ਹੋ ਗਈ ਹੈ। ਸਭ ਕਿਸਾਨ ਕੇਂਦਰ ਸਰਕਾਰ ਤੋਂ ਖਫ਼ਾ ਚੱਲ ਰਹੇ ਹਨ। 25 ਦਸੰਬਰ ਨੂੰ ਸਵਰਗ ਵਾਸੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਸੰਮਾਨ ਨਿਧੀ ਸਮਾਗਮ ਦੌਰਾਨ ਕਿਸਾਨਾਂ ਦੇ ਖਾਤਿਆਂ ਵਿੱਚ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਭਾਜਪਾ ਦੇ ਇਸ ਪ੍ਰੋਗਰਾਮ ਨੂੰ ਬਠਿੰਡਾ ਦੇ ਵਿੱਚ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਸੀ।

ਸਮਾਗਮ ਨੂੰ ਕਰਵਾਉਣ ਲਈ ਖਾਸ ਤੌਰ ਤੇ ਸਟੇਜ ਬਣਾਈ ਗਈ ਸੀ। ਜਿਸ ਉਪਰ ਖਾਸ ਐਲ ਸੀਡੀ ਵੀ ਲਗਾਈਆਂ ਗਈਆਂ ਸਨ। ਜਿਨ੍ਹਾਂ ਦੇ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ ਕੀਤਾ ਜਾਣਾ ਸੀ। ਇਸ ਗੱਲ ਤੋਂ ਭੜਕੇ ਹੋਏ ਕਿਸਾਨਾਂ ਨੇ ਇਹ ਸਮਾਗਮ ਨੂੰ ਬੰਦ ਕਰਵਾਉਣ ਲਈ ਏਸ ਜਗਾ ਦੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ ਵਿਰੁੱਧ ਬਾਈਕਾਟ ਕਰਦੇ ਹੋਏ ਵਿਰੋਧ ਕੀਤਾ। ਪੁਲਿਸ ਵੱਲੋਂ ਰੋਕੇ ਜਾਣ ਤੇ ਕਿਸਾਨਾਂ ਨੇ ਰੋਹ ਵਿਚ ਆ ਕੇ ਕੁਰਸੀਆਂ ਸਮੇਤ ਹੋਰ ਸਾਮਾਨ ਦੀ ਭੰਨ ਤੋ- ੜ ਕਰ ਦਿੱਤੀ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਹਰ ਵਰਗ ਭਾਜਪਾ ਸਰਕਾਰ ਦਾ ਵਿਰੋਧ ਕਰ ਰਿਹਾ ਹੈ।