ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਵਰਗ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। 26 ਨਵੰਬਰ ਤੋਂ ਜਿੱਥੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ। ਉਥੇ ਹੀ ਕੇਂਦਰ ਸਰਕਾਰ ਆਪਣੀ ਜ਼ਿੱਦ ਤੇ ਅੜੀ ਹੋਈ ਹੈ। ਹੋਰ ਸਿਆਸੀ ਪਾਰਟੀਆਂ ਵੱਲੋਂ ਜਿਥੇ ਇਸ ਸੰਘਰਸ਼ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਹੀ ਭਾਰਤ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਵਿਦੇਸ਼ਾਂ ਵਿੱਚ ਵੀ ਵਸਦੇ ਭਾਰਤੀ ਅਤੇ ਪੰਜਾਬੀ ਭਾਈਚਾਰੇ ਵੱਲੋਂ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ,ਤਾਂ ਜੋ ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਵੇ। ਆਮ ਆਦਮੀ ਪਾਰਟੀ ਵੱਲੋਂ ਵੀ ਕਿਸਾਨਾਂ ਨੂੰ ਪੂਰੀ ਹਮਾਇਤ ਕੀਤੀ ਜਾ ਰਹੀ ਹੈ। ਹੁਣ ਕਿਸਾਨ ਅੰਦੋਲਨ ਬਾਰੇ ਹੁਣ ਕੇਜਰੀਵਾਲ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜੋ ਇੱਕ ਕੰਮ ਕਰਨ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਵੀ ਭਰੋਸਾ ਦਿਵਾਇਆ ਜਾ ਚੁੱਕਿਆ ਹੈ ਕਿ ਹਰ ਕਦਮ ਤੇ ਉਹ ਕਿਸਾਨਾਂ ਦੇ ਨਾਲ ਖੜੀ ਹੈ।
ਜਿੱਥੇ ਪਾਰਟੀ ਵੱਲੋਂ ਪਹਿਲਾਂ ਕਿਸਾਨਾਂ ਲਈ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ ਉਥੇ ਹੀ ਹੁਣ ਲੋਕਾਂ ਦੀ ਸਹੂਲਤ ਲਈ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਲਈ ਕਲ ਨੂੰ ਦਿੱਲੀ ਵਿਧਾਨ ਸਭਾ ਵਿੱਚ ਕਿਸਾਨ ਨੇਤਾਵਾਂ ਨਾਲ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਤਾਂ ਜੋ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਹੁਣ ਕੱਲ੍ਹ ਹੋਣ ਵਾਲੀ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ ਤੇ ਇਸ ਮੀਟਿੰਗ ਦੌਰਾਨ ਹੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿੱਥੇ ਕਿਸਾਨਾਂ ਦਾ ਇਸ ਕਿਸਾਨੀ ਸੰਘਰਸ਼ ਦਾ ਸਮਰਥਨ ਕਰ ਰਹੇ ਹਨ ਉੱਥੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਵਿਚ ਕੱਲ੍ਹ ਸੱਦੀ ਗਈ ਬੈਠਕ ਵਿੱਚ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਮਾਮਲਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ । ਜਿਸ ਸਮੇਂ ਤੋਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਉਸ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ।
Previous Postਮਾੜੀ ਖਬਰ:ਪੰਜਾਬ ਇਥੇ ਇਕੋ ਸਕੂਲ ਦੇ 30 ਵਿਦਿਆਰਥੀ ਅਤੇ 3 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ,14 ਦਿਨਾਂ ਲਈ ਸਕੂਲ ਕੀਤਾ ਬੰਦ
Next Postਮਾੜੀ ਖਬਰ : ਹੁਣ ਇਸ ਬੈਂਕ ਚੋਂ ਗਾਹਕ 1 ਹਜਾਰ ਤੋਂ ਜਿਆਦਾ ਪੈਸੇ ਨਹੀਂ ਕਢਾ ਸਕਣਗੇ , 6 ਮਹੀਨਿਆਂ ਲਈ ਲਗੀ ਪਾਬੰਦੀ