ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਸ ਸਮੇਂ ਤੋਂ ਇਹ ਕਿਸਾਨੀ ਸੰਘਰਸ਼ ਆਰੰਭ ਹੋਇਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਦੁੱਖ ਭਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਨਾਲ ਜਾਰੀ ਇਸ ਕਿਸਾਨੀ ਸੰਘਰਸ਼ ਉਪਰ ਗਹਿਰਾ ਅਸਰ ਹੋ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 250 ਦੇ ਕਰੀਬ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਇਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਜਿਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਯੋਗਦਾਨ ਪਾਉਂਦੇ ਹੋਏ ਆਪਣੀ ਸ਼-ਹਾ-ਦ-ਤ ਦਿੱਤੀ ਹੈ।
ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੱਬ ਨੂੰ ਪਿਆਰੇ ਹੋ ਗਏ ,ਅਤੇ ਕੁਝ ਰਸਤੇ ਵਿੱਚ ਸੜਕ ਹਾਦਸਿਆਂ ਦੇ ਕਾਰਨ ਹਮੇਸ਼ਾ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਅੰਦੋਲਨ ਦੌਰਾਨ ਇਕ ਔਰਤ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਛਾ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਿਸਾਨ ਸੰਘਰਸ਼ ਵਿਚ ਇਕ ਔਰਤ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਕਿਸਾਨੀ ਸੰਘਰਸ਼ ਦੇ ਮੋਹਰੀ ਮੰਨੇ ਜਾਂਦੇ ਮਾਨਸਾ ਨੇੜਲੇ ਪਿੰਡ ਭੈਣੀ ਬਾਗਾ ਦੀ ਬੀਬੀ ਸੁਖਪਾਲ ਕੌਰ ਕਿਸਾਨੀ ਸੰਘਰਸ਼ ਵਿੱਚ ਤਿੰਨ ਦਿਨ ਸ਼ਾਮਲ ਹੋਣ ਤੋਂ ਬਾਅਦ ਪਿੰਡ ਦੇ ਜਥੇ ਨਾਲ ਵਾਪਸ ਆਪਣੇ ਪਿੰਡ ਪਰਤ ਰਹੀ ਸੀ। ਰਸਤੇ ਵਿੱਚ ਅਚਾਨਕ ਸੁਖਪਾਲ ਕੌਰ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਫਤਿਆਬਾਦ ਹਰਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਸੁਖਪਾਲ ਕੌਰ ਆਪਣੀ ਜ਼ਿੰਦਗੀ ਇਸ ਕਿਸਾਨੀ ਸੰਘਰਸ਼ ਤੋਂ ਵਾਰ ਗਈ। ਡਾਕਟਰ ਨੇ ਦੱਸਿਆ ਕਿ ਸੁਖਪਾਲ ਕੌਰ ਦੀ ਮੌਤ ਦਿਲ ਦਾ ਦੌ-ਰਾ ਪੈਣ ਕਾਰਨ ਹੋਈ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਇਸ ਬੀਬੀ ਨੂੰ ਸ਼-ਹੀ-ਦ ਕਰਾਰ ਦਿੱਤਾ ਗਿਆ ਹੈ।
ਭੈਣੀ ਬਾਘਾ ਦੇ ਮਰਹੂਮ ਕਿਸਾਨ ਆਗੂ ਇੰਦਰ ਸਿੰਘ ਦੀ ਪੁੱਤਰੀ, ਜੋ ਪਿੰਡ ਕੋਟਭਾਰਾ ਵਿਖੇ ਵਿਆਹੇ ਹੋਏ ਸਨ। ਸ਼-ਹੀ-ਦ ਹੋਏ ਬੀਬੀ ਸੁਖਪਾਲ ਕੌਰ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਧੀ ਤੇ ਪੁੱਤਰ ਛੱਡ ਗਏ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਕ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਦਸ ਲੱਖ ਰੁਪਏ ਮੁਆਵਜ਼ਾ ਦੇਣ ਅਤੇ ਨਿਜੀ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ ਗਈ ਹੈ। ਏਸ ਬੀਬੀ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਉਨ੍ਹਾਂ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਹੈ ਕਿ ਸੁਖਪਾਲ ਕੌਰ ਦਾ ਸੰਸਕਾਰ ਪਿੰਡ ਭੈਣੀ ਬਾਘਾ ਵਿਖੇ 12 ਵਜੇ ਕੀਤਾ ਜਾਵੇਗਾ।
Previous Postਹੁਣੇ ਹੁਣੇ ਪੰਜਾਬ ਚ ਇਥੇ ਪਏ ਭਾਰੀ ਗੜੇ , ਮਚੀ ਹਾਹਾਕਾਰ ਹੋਇਆ ਫਸਲਾਂ ਦਾ ਭਾਰੀ ਨੁਕਸਾਨ
Next Postਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਇਥੇ ਆਇਆ ਭੁਚਾਲ – ਤਾਜਾ ਵੱਡੀ ਖਬਰ