ਕਿਸਾਨ ਅੰਦੋਲਨ : ਹੁਣੇ ਹੁਣੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਆਈ ਇਹ ਵੱਡੀ ਖਬਰ

ਤਾਜਾ ਵੱਡੀ ਖਬਰ

ਮੌਜੂਦਾ ਸਮੇਂ ਦੌਰਾਨ ਦੇਸ਼ ਵਿੱਚ ਇੱਕ ਅਜਿਹਾ ਅੰਦੋਲਨ ਚੱਲ ਰਿਹਾ ਹੈ ਜਿਸ ਦੇ ਵਿਚ ਲੱਖਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋ ਕੇ ਆਪਣੀ ਆਵਾਜ਼ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਲੋਕ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਪਿਛਲੇ ਤਕਰੀਬਨ 72 ਦਿਨਾਂ ਤੋਂ ਇਕੱਤਰ ਹੋਏ ਹਨ। ਜਿਨ੍ਹਾਂ ਨੇ ਕਈ ਤਰ੍ਹਾਂ ਦੇ ਮੌਸਮ ਦੀ ਮਾਰ ਨੂੰ ਸਹਿੰਦੇ ਹੋਏ ਆਪਣੇ ਇਸ ਅੰਦੋਲਨ ਨੂੰ ਡੋਲਣ ਨਹੀਂ ਦਿੱਤਾ। ਜਿਸਦੇ ਸਦਕਾ ਹੀ ਇਹ ਅੰਦੋਲਨ ਨਵੀਆਂ ਉਚਾਈਆਂ ਵੱਲ ਨੂੰ ਜਾ ਰਿਹਾ ਹੈ।

ਅਸੀਂ ਇੱਥੇ ਗੱਲ ਕਰ ਰਹੇ ਹਾਂ ਦੇਸ਼ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਖੇਤੀ ਅੰਦੋਲਨ ਦੀ। ਇਸ ਅੰਦੋਲਨ ਦੇ ਤਹਿਤ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਅਜਿਹੇ ਕਦਮ ਉਠਾਏ ਗਏ ਹਨ ਜਿਸ ਜ਼ਰੀਏ ਕਿਸਾਨਾਂ ਦੇ ਇਸ ਅੰਦੋਲਨ ਨੂੰ ਖਤਮ ਕਰਵਾਇਆ ਜਾ ਸਕੇ। ਪਰ ਹਰ ਵਾਰ ਇਹ ਕੋਸ਼ਿਸ਼ਾਂ ਨਾਕਾਮ ਹੋ ਰਹੀਆਂ ਹਨ। ਗੌਰਤਲਬ ਹੈ ਕਿ ਦਿੱਲੀ ਦੇ ਲਾਲ ਕਿਲੇ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਕਾਰਨ ਕੇਂਦਰ ਸਰਕਾਰ ਵੱਲੋਂ ਇੰਟਰਨੈੱਟ ਦੀਆਂ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਹੁਣ ਇੱਕ ਵਾਰ ਫਿਰ ਤੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੰਟਰਨੈੱਟ ਦੀਆਂ ਸੇਵਾਵਾਂ ਨੂੰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਬਾਰਡਰ ‘ਤੇ ਮੁਅੱਤਲ ਕਰ ਦਿੱਤਾ ਹੈ। ਭਾਰੀ ਤਾਦਾਦ ਦੇ ਵਿੱਚ ਕਿਸਾਨ ਇਨ੍ਹਾਂ ਸਰਹੱਦਾਂ ਉਪਰ ਬੈਠ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਮੰਗ ਕਰ ਰਹੇ ਹਨ। 6 ਫਰਵਰੀ ਨੂੰ ਕਿਸਾਨਾਂ ਵੱਲੋਂ ਇੰਟਰਨੈੱਟ ਕੁਨੈਕਸ਼ਨ ਬੰ-ਦ ਹੋਣ ਦੇ ਆਦੇਸ਼ਾਂ ਸਮੇਤ ਕਈ ਹੋਰ ਸੁਵਿਧਾਵਾਂ ਦਾ ਸਾਹਮਣਾ ਕਰਦੇ ਹੋਏ ਦੇਸ਼ ਵਿਆਪੀ ਚੱਕਾ ਜਾਮ ਕੀਤਾ ਗਿਆ ਹੈ।

ਇਹ ਚੱਕਾ ਜਾਮ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਿਆ। ਪਰ ਇਸ ਤੋਂ ਬਾਅਦ ਕੇਂਦਰੀ ਮੰਤਰਾਲੇ ਨੇ ਇੰਟਰਨੈੱਟ ਨੂੰ ਇਕ ਵਾਰ ਫੇਰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ ਜੋ ਅੱਜ ਦੇ ਦਿਨ ਦੇ ਅੰਤ ਤੱਕ ਜਾਰੀ ਰਹਿਣਗੇ। ਇਸ ਸਬੰਧੀ 5 ਫਰਵਰੀ ਨੂੰ ਜਾਰੀ ਕੀਤੇ ਗਏ ਆਦੇਸ਼ ਵਿੱਚ ਆਖਿਆ ਗਿਆ ਸੀ ਕਿ ਜਨਤਕ ਸੁਰੱਖਿਆ ਬਣਾਈ ਰੱਖਣ ਅਤੇ ਜਨਤਕ ਐਮਰਜੈਂਸੀ ਨੂੰ ਰੋਕਣ ਦੇ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਰਹੱਦਾਂ ਉਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ ਹੈ।