ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਦੇ ਸਾਰੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਹਿਲਾਂ ਭਾਰਤ ਦੇ ਸਾਰੇ ਕਿਸਾਨ ਸੂਬਾ ਪੱਧਰੀ ਪ੍ਰਦਰਸ਼ਨ ਕਰ ਰਹੇ ਸਨ। ਹੁਣ ਦੇਸ਼ ਦੀਆਂ ਸਭ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਤਾਂ ਜੋ ਇਸ ਸੰਘਰਸ਼ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਸੰਘਰਸ਼ ਨੂੰ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਦੇ ਵਿੱਚ ਸੋਧ ਕਰਨਾ ਮੰਨ ਰਹੀ ਹੈ। ਪਰ ਇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਉਥੇ ਹੀ ਕਿਸਾਨ ਕਾਲੇ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣਾ ਚਾਹੁੰਦੇ ਹਨ। ਹੁਣ ਕਿਸਾਨ ਅੰਦੋਲਨ ਨੂੰ ਲੈ ਕੇ ਜਲੰਧਰ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨ ਅੰਦੋਲਨ ਨੂੰ ਹਰ ਵਰਗ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੀ 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਤੇ ਇੱਕ ਸਮਾਗਮ ਨੂੰ ਸੰਬੋਧਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਜਿਸ ਦਾ ਭਾਰਤ ਦੇ ਵਿੱਚ ਸਭ ਕਿਸਾਨਾਂ ਵੱਲੋਂ ਅੱਜ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਵੀ ਇਸ ਪ੍ਰੋਗਰਾਮ ਦੇ ਲਾਈਵ ਨੂੰ ਲੈ ਕੇ ਕਿਸਾਨਾਂ ਵੱਲੋਂ ਭਾਜਪਾ ਦੇ ਕੌਮੀ ਮੈਂਬਰ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦਾ ਪੁਲਸ ਨਾਲ ਝ-ਗ-ੜਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ 25 ਦਸੰਬਰ ਨੂੰ ਦਿੱਲੀ ਵਿਚ ਅੰਦੋਲਨ ਤੇ ਬੈਠੇ ਕਿਸਾਨ ਜਥੇ ਬੰਦੀਆਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਗਏ ਸੀ।
ਇਸ ਮੌਕੇ ਤੇ ਪੁਲਿਸ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ। ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਪੁਲਿਸ ਵੱਲੋਂ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤਰਾਂ ਸਥਿਤੀ ਬੇ-ਕਾ-ਬੂ ਹੋ ਗਈ ਅਤੇ ਪੁਲਿਸ ਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ। ਇਸ ਝੜਪ ਦੇ ਵਿੱਚ ਕੁਝ ਕਿਸਾਨਾਂ ਦੀਆਂ ਪੱਗਾਂ ਵੀ ਉਤਰ ਗਈਆਂ। ਇਸ ਸਾਰੀ ਘਟਨਾ ਬਾਰੇ ਗਲ ਬਾਤ ਕਰਨ ਤੇ ਜਲੰਧਰ ਦੇ ਸੀ ਆਈ ਏ ਸਟਾਫ ਦੇ ਇੰਸਪੈਕਟਰ ਨੇ ਇਸ ਘਟਨਾ ਅਤੇ ਧੱ-ਕਾ-ਮੁੱ-ਕੀ ਹੋਣ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਬਠਿੰਡਾ ਦੇ ਵਿੱਚ ਵੀ ਅੱਜ ਅਜਿਹੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਵੱਲੋਂ ਸਮਾਗਮ ਵਾਲੀ ਜਗ੍ਹਾ ਤੇ ਬਾਈਕਾਟ ਕਰਦੇ ਹੋਏ, ਕੁਰਸੀਆਂ ਅਤੇ ਹੋਰ ਸਮਾਨ ਦੀ ਭੰਨਤੋੜ ਕੀਤੀ ਗਈ ਹੈ। ਇਹ ਸਭ ਪੁਲਿਸ ਵੱਲੋਂ ਰੋਕੇ ਜਾਣ ਤੇ ਕੀਤਾ ਗਿਆ ਹੈ।
Previous Postਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਰਜਨੀਕਾਂਤ ਬਾਰੇ ਆਈ ਮਾੜੀ ਖਬਰ , ਹੋ ਰਹੀਆਂ ਦੁਆਵਾਂ
Next Postਅੰਬਾਨੀ ਲਈ ਆ ਗਈ ਪੰਜਾਬ ਤੋਂ ਇਹ ਵੱਡੀ ਮਾੜੀ ਖਬਰ, ਆਖਰ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ