ਆਈ ਤਾਜਾ ਵੱਡੀ ਖਬਰ
ਕਿਸਾਨਾਂ ਦਾ ਚੱਲ ਰਿਹਾ ਖੇਤੀ ਅੰਦੋਲਨ ਇਸ ਸਮੇਂ ਹੋਰ ਤੇਜ਼ ਹੋ ਚੁੱਕਾ ਹੈ। ਦੇਸ਼ ਦੀਆਂ ਵੱਖ-ਵੱਖ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਨੁਮਾਇੰਦੇ ਇਸ ਅੰਦੋਲਨ ਦੀ ਸ਼ਾਂਤਮਈ ਢੰਗ ਨਾਲ ਅਗਵਾਈ ਕਰਦੇ ਨਜ਼ਰ ਆ ਰਹੇ ਹਨ। ਜਿਸ ਕਾਰਨ ਇਸ ਅੰਦੋਲਨ ਦੇ ਵਿੱਚ ਔਰਤਾਂ ਅਤੇ ਮਰਦਾਂ ਦਾ ਬਰਾਬਰ ਯੋਗਦਾਨ ਨਜ਼ਰ ਆ ਰਿਹਾ ਹੈ। ਹੁਣ ਤੱਕ ਇਸ ਅੰਦੋਲਨ ਨੂੰ ਵੱਖ ਵੱਖ ਵਰਗਾਂ ਦੇ ਲੋਕ ਆਪਣਾ ਸਮਰਥਨ ਦੇ ਚੁੱਕੇ ਹਨ। ਇਸ ਖੇਤੀਬਾੜੀ ਸੰਘਰਸ਼ ਦੇ ਵਿਚ ਪੰਜਾਬ ਦੇ ਕਲਾਕਾਰਾਂ ਵੱਲੋਂ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।
ਪੰਜਾਬ ਦੇ ਬਹੁਤ ਸਾਰੇ ਨਾਮੀ ਕਲਾਕਾਰ ਇਸ ਕਿਸਾਨੀ ਮੋਰਚੇ ਵਿੱਚ ਆਪਣੀ ਹਾਜ਼ਰੀ ਲਗਵਾ ਚੁੱਕੇ ਹਨ। ਇਸ ਵਿਚ ਹੀ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਅੰਬਾਨੀ ਦੀ ਜੀਓ ਕੰਪਨੀ ਦਾ ਬਾਈਕਾਟ ਕਰ ਦਿੱਤਾ। ਜਿਸ ਅਧੀਨ ਅਮਰਿੰਦਰ ਗਿੱਲ ਅਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ਰਿਧਮ ਬੁਆਏਜ਼ ਐਂਟਰਟੇਨਮੇਂਟ ਨੇ ਜੀਓ ਸਾਵਨ ਤੋਂ ਆਪਣਾ ਸਾਰਾ ਕੰਟੇਂਟ ਹਟਾਉਣ ਦੀ ਗੱਲ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਹੈ।
ਅਮਰਿੰਦਰ ਗਿੱਲ ਵੱਲੋਂ ਚੁੱਕੇ ਗਏ ਇਸ ਵੱਡੇ ਕਦਮ ਦੀ ਕਿਸਾਨਾਂ ਵੱਲੋਂ ਜੰਮ ਕੇ ਸ਼ਲਾਘਾ ਕੀਤੀ ਗਈ ਹੈ। ਅਮਰਿੰਦਰ ਗਿੱਲ ਦੇ ਪ੍ਰਸ਼ੰਸਕਾਂ ਦੇ ਵਿੱਚ ਕਿਸਾਨਾਂ ਦੇ ਸਮਰਥਨ ਕੀਤੇ ਜਾਣ ਦੀ ਖੁਸ਼ੀ ਸਾਫ ਝਲਕ ਰਹੀ ਹੈ। ਬੀਤੇ ਦਿਨੀਂ ਅਮਰਿੰਦਰ ਗਿੱਲ ਵੱਲੋਂ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ਉਪਰ ਸਾਂਝੀ ਕੀਤੀ ਗਈ ਸੀ ਜਿਸ ਦੀ ਬਹੁਤ ਸਾਰੇ ਪੰਜਾਬੀ ਕਲਾਕਾਰਾਂ ਨੇ ਵੀ ਪ੍ਰਸੰਸਾ ਕੀਤੀ ਹੈ।
ਇਸ ਸਬੰਧੀ ਜੈਜ਼ੀ ਬੀ ਨੇ ਵੀ ਆਪਣੇ ਟਵਿੱਟਰ ਉੱਪਰ ਇਕ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਆਓ ਸਾਰੇ ਰਲ ਕੇ ਕਿਸਾਨਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕਰਨ ਵਾਲੇ ਰਿਲਾਇੰਸ ਦੇ ਜੀਓ ਸਾਵਨ ਦਾ ਬਾਈਕਾਟ ਕਰੀਏ। ਸਾਰੇ ਆਪਣੇ ਫੋਨਾਂ ਤੋਂ ਜੀਓ ਸਾਵਨ ਨਾਲ ਕੰਟਰੈਕਟ ਕੈਂਸਲ ਕਰਨ ਲਈ ਕਹੋ। ਜ਼ਿਕਰਯੋਗ ਹੈ ਕਿ ਰਿਧਮ ਬੁਆਏਜ਼ ਐਂਟਰਟੇਨਮੈਂਟ ਦੇ ਨਾਲ ਜੁੜੇ ਹੋਏ ਤਮਾਮ ਕਲਾਕਾਰ ਇਸ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰ ਰਹੇ ਹਨ ਅਤੇ ਜੀਓ ਅਤੇ ਰਿਲਾਇੰਸ ਦੀਆਂ ਚੀਜ਼ਾਂ ਨੂੰ ਬਾਈਕਾਟ ਕਰਨ ਦਾ ਮੈਸੇਜ ਸੋਸ਼ਲ ਮੀਡੀਆ ਉਪਰ ਬੜੀ ਤੇਜੀ ਦੇ ਨਾਲ ਫੈਲ ਰਿਹਾ ਹੈ।
Previous Postਆਖਰ ਹੁਣੇ ਹੁਣੇ ਅਚਾਨਕ ਕਿਸਾਨਾਂ ਨੇ ਕਰਤਾ ਓਹੀ ਕੰਮ ਜਿਸਦਾ ਸੀ ਕੇਂਦਰ ਸਰਕਾਰ ਨੂੰ ਡਰ – ਆਈ ਤਾਜਾ ਵੱਡੀ ਖਬਰ
Next Postਕਿਸਾਨ ਅੰਦੋਲਨ : ਹੁਣੇ ਹੁਣੇ 19 ਦਸੰਬਰ ਲਈ ਹੋ ਗਿਆ ਇਹ ਵੱਡਾ ਐਲਾਨ