ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਹਿੰਮਤ ਅਤੇ ਦ-ਲੇ-ਰੀ ਨਾਲ ਸ਼ੁਰੂ ਕੀਤਾ ਗਿਆ ਸੰਘਰਸ਼ ਦਿਨੋ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਦੇਸ਼ ਵਿਆਪੀ ਇਹ ਕਿਸਾਨ ਅੰਦੋਲਨ ਹੁਣ ਹੋਰ ਜ਼ੋਰ-ਸ਼ੋਰ ਨਾਲ ਤੇਜ਼ ਹੁੰਦਾ ਜਾ ਰਿਹਾ ਹੈ।ਜਿੱਥੇ ਇਸ ਸੰਘਰਸ਼ ਦੇ ਵਿੱਚ ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਵਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ।
ਉੱਥੇ ਹੀ ਹੁਣ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨ ਇਸ ਸੰਘਰਸ਼ ਨਾਲ ਜੁੜ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੋਣ ਤੱਕ ਬੇਸਿੱਟਾ ਰਹੀਆਂ ਹਨ। ਜਿਸ ਦੇ ਕਾਰਨ ਇਹ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਹੁਣ ਕਿਸਾਨ ਅੰਦੋਲਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਬਾਰੇ ਸਾਰੇ ਲੋਕ ਸੋਚ ਰਹੇ ਸਨ, ਉਹ ਸਭ ਕੁਝ ਹੋ ਰਿਹਾ ਹੈ। ਸ਼ੁਰੂ ਹੋਏ ਇਸ ਕਿਸਾਨ ਅੰਦੋਲਨ ਵਿੱਚ ਜਿੱਥੇ ਪਹਿਲਾਂ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ।
ਜਿਸ ਵਿਚ ਹਰਿਆਣੇ ਵੱਲੋਂ ਪੰਜਾਬ ਦਾ ਪੂਰਾ ਸਾਥ ਦਿੱਤਾ ਗਿਆ। ਉਸਦੇ ਨਾਲ ਹੀ ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਵੀ ਦਿੱਲੀ ਦੀਆਂ ਸਰਹੱਦਾਂ ਉਪਰ ਧਾਵਾ ਬੋਲਿਆ ਗਿਆ। ਇਸ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਹੁਣ ਮਹਾਰਾਸ਼ਟਰ ਤੋਂ ਵੀ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਇਸ ਦੀ ਜਾਣਕਾਰੀ ਜਥੇ ਬੰਦੀ ਦੇ ਬੁਲਾਰੇ ਪੀ ਐੱਸ ਪ੍ਰਸਾਦ ਵੱਲੋਂ ਦਿੱਤੀ ਗਈ ਹੈ। ਹੁਣ 2000 ਹਜ਼ਾਰ ਤੋਂ ਵੱਧ ਕਿਸਾਨ ਨਾਸਿਕ, ਅਤੇ 1,000 ਹਜ਼ਾਰ ਕਿਸਾਨ ਮਾਲੇਗਾਓ ਤੋਂ ਆਪਣੇ-ਆਪਣੇ ਵਾਹਨਾਂ ਉਪਰ ਸਵਾਰ ਹੋ ਕੇ ਸੋਮਵਾਰ ਸ਼ਾਮ ਸਮੇਂ ਤੋਂ ਹੀ ਦਿੱਲੀ ਵੱਲ ਕੂਚ ਕਰ ਰਹੇ ਹਨ।
ਕਿਸਾਨਾਂ ਦਾ ਇਹ ਕਾਫਲਾ ਨਿਰੰਤਰ ਆਪਣੀ ਮੰਜਲ ਵੱਲ ਵਧਦਾ ਜਾ ਰਿਹਾ ਹੈ। ਇਹ ਕਿਸਾਨ 1300 ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਦਿੱਲੀ ਪਹੁੰਚਣਗੇ। ਮਹਾਰਾਸ਼ਟਰ ਦੇ ਕਿਸਾਨ ਆਲ ਇੰਡੀਆ ਕਿਸਾਨ ਸਭਾ ਦੀ ਅਗਵਾਈ ਹੇਠ ਇਹ ਸਾਰੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਮਹਾਰਾਸ਼ਟਰ ਵਿੱਚ ਵੀ ਕਿਸਾਨ ਅੰਦੋਲਨ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਮੁੰਬਈ ਦੇ ਕਾਰਪੋਰੇਟ ਘਰਾਣਿਆਂ ਦੇ ਦਫ਼ਤਰ ਦੇ ਬਾਹਰ ਕਿਸਾਨ ਜਥੇ ਬੰਦੀਆਂ ਵੱਲੋਂ ਧਰਨੇ ਦੇ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।
Previous Postਪੰਜਾਬ ਚ ਸਾਰੇ ਪ੍ਰੀਵਾਰ ਨੇ ਇਸ ਕਾਰਨ ਵੀਡੀਓ ਬਣਾ ਕੇ ਇਕੱਠਿਆਂ ਦਿੱਤੀ ਜਾਨ, ਸਾਰੇ ਪਾਸੇ ਛਾਇਆ ਸੋਗ
Next Postਪੁਲਸ ਨੇ ਇਥੇ ਮਾਰਿਆ ਅਚਾਨਕ ਛਾਪਾ: ਹੱਥ ਲਗਾ ਇਹ ਇਹ ਕੁਝ – ਤਾਜਾ ਵੱਡੀ ਖਬਰ