ਤਾਜਾ ਵੱਡੀ ਖਬਰ
ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਅਜੇ ਵੀ ਨਿਰੰਤਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪੰਜਾਬ ਦੇ ਗਾਇਕ ਅਤੇ ਕਲਾਕਾਰ ਪਹਿਲੇ ਦਿਨ ਤੋਂ ਇਸ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਹਨ। ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਸੋਧ ਦਾ ਪ੍ਰਸਤਾਵ ਪੇਸ਼ ਕੀਤਾ
ਗਿਆ ਸੀ, ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਉਥੇ ਹੀ ਇਸ ਕਿਸਾਨੀ ਸੰਘਰਸ਼ ਵਿੱਚ ਦੇਸ਼ ਦੀਆਂ ਔਰਤਾਂ ਵੱਲੋਂ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਜੋ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉਪਰ ਡਟੀਆਂ ਹੋਈਆਂ ਹਨ। ਕਿਸਾਨ ਅੰਦੋਲਨ ਬਾਰੇ 18 ਅਪ੍ਰੈਲ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਿਸਾਨ ਆਗੂਆਂ ਵੱਲੋਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਅਗਲੀਆ ਰਣਨੀਤੀਆ ਉਲੀਕੀਆਂ ਜਾ
ਰਹੀਆਂ ਹਨ ਉਥੇ ਹੀ 18 ਅਪ੍ਰੈਲ ਨੂੰ ਮੰਡੀ ਭਗਤਾਵਾਲਾ ਵਿੱਚ ਮਹਾ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੀਆਂ ਸਾਰੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਔਰਤਾਂ ਵੱਲੋਂ ਲਈ ਗਈ ਹੈ। ਇਹ ਰੈਲੀ 18 ਅਪ੍ਰੈਲ ਨੂੰ ਦਾਣਾ ਮੰਡੀ ਭਗਤਾਵਾਲਾ, ਅੰਮ੍ਰਿਤਸਰ ਵਿੱਚ ਕੀਤੀ ਜਾ ਰਹੀ ਹੈ। ਇਸ ਵਿੱਚ ਔਰਤਾਂ ਦੀ ਸ਼ਮੂਲੀਅਤ ਨਾਲ ਕੇਂਦਰ ਸਰਕਾਰ ਦੇ ਮੱਥੇ ਤੇ ਤਰੇਲੀ ਆ ਜਾਵੇਗੀ। ਮੋਰਚੇ ਨੂੰ ਕਾਮਯਾਬ ਕਰਨ ਲਈ 18 ਅਪ੍ਰੈਲ ਦੀ ਮਹਾਰੈਲੀ ਲਈ ਪਿੰਡ-ਪਿੰਡ ਜਾ ਕੇ ਔਰਤਾਂ ਵੱਲੋਂ ਟੀਮਾਂ ਬਣਾਕੇ ਖੁਦ ਤਿਆਰ ਕਰਨ
ਲਈ ਡਿਊਟੀਆਂ ਲਗਾਈਆਂ ਗਈਆਂ ਹਨ, ਉੱਥੇ ਹੀ ਵਲੰਟੀਅਰ ਤੇ ਤੌਰ ਉਪਰ ਵੀ ਕੰਮ ਦੀ ਜਿੰਮੇਵਾਰੀ ਬੀਬੀਆਂ ਵੱਲੋਂ ਨਿਭਾਈ ਜਾਵੇਗੀ। ਔਰਤਾਂ ਵੱਲੋਂ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਹੋਣ ਵਾਲੀ ਇਸ ਮਹਾਰੈਲੀ ਦੀ ਜ਼ਿੰਮੇਵਾਰੀ ਆਪਣੇ ਹੱਥਾਂ ਵਿਚ ਲਈ ਗਈ ਹੈ। ਪੰਜ ਜ਼ੋਨ ਦੀਆਂ ਬੀਬੀਆਂ ਦੀ ਵਿਸ਼ਾਲ ਕਾਨਫਰੰਸ ਅੱਜ ਪਿੰਡ ਚਵਿੰਡਾ ਕਲਾਂ ਗੁਰਦੁਆਰਾ ਬਾਬਾ ਸਾਧੂ ਸਿੰਘ ਜੀ ਵਿਖੇ ਹੋਈ। ਇਹ 5 ਜ਼ੋਨ ਬਾਬਾ ਸੋਹਣ ਸਿੰਘ ਭਕਨਾ, ਰਾਮ ਤੀਰਥ , ਗੁਰੂ ਕਾ ਬਾਗ, ਬਾਉਲੀ ਸਾਹਿਬ, ਚੋਗਾਵਾ, ਆਦਿ ਦੀਆਂ ਬੀਬੀਆਂ ਇਸ ਵਿਸ਼ਾਲ ਕਾਨਫਰੰਸ ਵਿੱਚ ਸ਼ਾਮਲ ਹੋਈਆ। ਉਨ੍ਹਾਂ ਤੋਂ ਇਲਾਵਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਵੀ ਮੌਜੂਦ ਸਨ।
Previous Postਮਸ਼ਹੂਰ ਬੋਲੀਵੁਡ ਐਕਟਰ ਸੋਨੂੰ ਸੂਦ ਬਾਰੇ ਆਈ ਇਹ ਵੱਡੀ ਤਾਜਾ ਖਬਰ ਪੰਜਾਬ ਤੋਂ
Next PostLPG ਸਲੰਡਰ ਵਰਤਣ ਵਾਲਿਆਂ ਲਈ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ ਦੀ ਲਹਿਰ