ਆਈ ਤਾਜਾ ਵੱਡੀ ਖਬਰ
3 ਖੇਤੀ ਕਾਨੂੰਨਾਂ ਨੂੰ ਰੱ-ਦ ਕਰਵਾਉਣ ਲਈ ਦੇਸ਼ ਦੇ ਹਰ ਵਰਗ ਵੱਲੋਂ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਅੱਜ ਦੇਸ਼ ਦੀ ਜਵਾਨੀ ਤੇ ਕਿਰਸਾਨੀ ਇੱਕ ਜੁੱਟ ਹੋ ਕੇ ਦਿੱਲੀ ਦੀਆਂ ਸਰਹੱਦਾਂ ਤੇ ਖੇਤੀ ਕਾਨੂੰਨਾਂ ਨੂੰ ਰੱ-ਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਜਿੱਥੇ ਪੰਜਾਬ ਦੇ ਗਾਇਕ ਅਤੇ ਕਲਾਕਾਰ ਭਾਈਚਾਰੇ ਵੱਲੋਂ ਇਸ ਸੰ-ਘ-ਰ-ਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ,ਤੇ ਅੰਤਰ-ਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ।
26 ਨਵੰਬਰ ਤੋਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸ਼ੁਰੂ ਕੀਤਾ ਗਿਆ ਸੰ-ਘ-ਰ-ਸ਼ ਨਿਰੰਤਰ ਜਾਰੀ ਹੈ। ਇਸ ਸੰਘਰਸ਼ ਨੂੰ ਹੋਰ ਮਜਬੂਤ ਕਰਨ ਲਈ ਪੰਜਾਬ ,ਹਰਿਆਣਾ ,ਰਾਜਸਥਾਨ ਵਿਚ ਮਹਾਰੈਲੀ, ਤੇ ਮਹਾ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਿਸਾਨੀ ਸੰ-ਘ-ਰ-ਸ਼ ਨਾਲ ਜੋੜਿਆ ਜਾ ਸਕੇ। ਹੁਣ 5 ਮਾਰਚ ਦੇ ਬਾਰੇ ਪੰਜਾਬ ਤੋਂ ਹੋ ਗਿਆ ਹੈ ਵੱਡਾ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤਰਨ ਤਾਰਨ ਜ਼ਿਲ੍ਹੇ ਵਿਚ ਇਕ ਮਹਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਤਰਨਤਾਰਨ ਦੀ ਦਾਣਾ ਮੰਡੀ ਵਿੱਚ ਕੀਤੀ ਗਈ।
ਜਿਥੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਸ਼ਿ-ਰ-ਕ-ਤ ਕੀਤੀ ਗਈ ਜਿਸ ਵਿੱਚ, ਹਰ ਵਰਗ ਦੇ ਲੋਕ ਸ਼ਾਮਲ ਹੋਏ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਹੋਰ ਆਗੂਆਂ ਵੱਲੋਂ ਕੇਂਦਰ ਸਰਕਾਰ ਦਾ ਵਿ-ਰੋ-ਧ ਕਰਦੇ ਹੋਏ ਆਉਣ ਵਾਲੇ ਦਿਨਾਂ ਦੀ ਰਣਨੀਤੀ ਬਾਰੇ ਦੱਸਿਆ ਗਿਆ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ 5 ਮਾਰਚ ਨੂੰ ਅੰਮ੍ਰਿਤਸਰ ਜ਼ਿਲੇ ਤੋਂ ਹਜ਼ਾਰਾਂ ਟ੍ਰੈਕਟਰ ਟਰਾਲੀਆਂ ਦਾ ਜਥਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕੂਚ ਕਰੇਗਾ। ਤਰਨ ਤਾਰਨ ਜਿਲੇ ਦੇ ਹਰ ਪਿੰਡ ਵਿੱਚ 20 ਮਾਰਚ ਨੂੰ ਟਰੈਕਟਰ ਟਰਾਲੀਆਂ ਤੇ ਲੱਖਾਂ ਲੋਕ ਸਵਾਰ ਹੋ ਕੇ ਦਿੱਲੀ ਰਵਾਨਾ ਹੋਣਗੇ।
ਇਸ ਰੈਲੀ ਦੌਰਾਨ ਕਿਸਾਨ ਆਗੂਆਂ ਵੱਲੋਂ ਆਖਿਆ ਗਿਆ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱ-ਦ ਕਰੇ, ਗ੍ਰਿ-ਫ-ਤਾ-ਰ ਕੀਤੇ ਹੋਏ ਕਿਸਾਨਾਂ ਨੂੰ ਰਿਹਾਅ ਕਰੇ, ਤੇ ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ਨੂੰ ਖਾਲੀ ਕਰਵਾਉਣ ਲਈ ਲਗਾਏ ਜਾ ਰਹੇ ਨੋਟਿਸ ਦਾ ਵੀ ਵਿ-ਰੋ-ਧ ਕੀਤਾ ਗਿਆ। ਇਸ ਰੈਲੀ ਦੌਰਾਨ ਕਿਸਾਨ ਆਗੂਆਂ ਵੱਲੋਂ ਸਭ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਫੰਡ ਇਕੱਠਾ ਕਰ ਕੇ 30 ਦਿਨਾਂ ਲਈ ਮੋਰਚੇ ਵਿੱਚ ਸ਼ਾਮਲ ਹੋਣ।
Previous Postਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਇਹ ਵੱਡੀ ਖਬਰ
Next Postਅਮਰੀਕਾ ਜਾ ਕੇ ਪੱਕੇ ਰਹਿਣ ਦੇ ਚਾਹਵਾਨਾਂ ਲਈ ਆਈ ਵੱਡੀ ਖੁਸ਼ਖਬਰੀ – ਬਾਈਡੇਨ ਨੇ ਕਰਤਾ ਇਹ ਵੱਡਾ ਐਲਾਨ