ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਥੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾ ਵਿਚ ਸੋ-ਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ।
ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਕਿਸਾਨਾਂ ਵੱਲੋਂ ਫਿਰ ਤੋਂ ਸੰਘਰਸ਼ ਨੂੰ ਤੇਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੱਖ ਵੱਖ ਸੂਬਿਆਂ ਦੇ ਵਿੱਚ ਵੀ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ ਕਿਸਾਨ ਆਗੂਆਂ ਵੱਲੋਂ 19 ਮਾਰਚ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਲਗਾਤਾਰ ਬੈਠੇ ਹੋਏ ਹਨ। ਇਸ ਕਿਸਾਨੀ ਸੰਘਰਸ਼ ਨੂੰ ਅਜੇ ਤੱਕ ਜਾਰੀ ਰੱਖ ਰਹੇ ਹਨ।
ਹੁਣ ਕੇਂਦਰ ਸਰਕਾਰ ਦੇ ਖਿ-ਲਾ-ਫ ਰੋਸ ਕਰਦੇ ਹੋਏ ਕਿਸਾਨਾਂ ਵੱਲੋਂ ਅੱਜ ਕਿਸਾਨ ਆਗੂ ਲਖਵਿੰਦਰ ਸਿੰਘ ਮਹਿਮੂਦਪੁਰ ਦੀ ਪ੍ਰਧਾਨਗੀ ਹੇਠ ਅਗਲੀ ਰ-ਣ-ਨੀ-ਤੀ ਆਰੰਭਣ ਲਈ ਮੀਟਿੰਗ ਕੀਤੀ ਗਈ। ਕਿਸਾਨਾਂ ਵੱਲੋਂ ਪਹਿਲਾਂ ਵੀ ਅਗਲੇ ਦਿਨ ਦੀ ਰਣਨੀਤੀ ਉਲੀਕੀ ਤੇ ਪ੍ਰੋਗਰਾਮ ਜਾਰੀ ਕਰਨ ਬਾਰੇ ਦੱਸਿਆ ਗਿਆ ਸੀ। ਅੱਜ ਕੀਤੀ ਗਈ ਮੀਟਿੰਗ ਵਿੱਚ ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਹੈ ਕਿ 15 ਮਾਰਚ ਨੂੰ ਸਭ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੱਦਾ ਦਿੱਤਾ ਗਿਆ ਹੈ ਉਥੇ ਹੀ 15 ਮਾਰਚ ਨੂੰ ਕਿਸਾਨ ਆਪਣੇ ਆਪਣੇ ਜ਼ਿਲ੍ਹਿਆਂ ਦੇ ਡੀ ਸੀ ਅਤੇ ਐਸ ਡੀ ਐਮ ਨੂੰ ਮੰਗ ਪੱਤਰ ਸੌਂਪਣਗੇ।
ਉਥੇ ਹੀ ਕਿਸਾਨ ਆਗੂਆਂ ਨੇ ਦੱਸਿਆ ਕਿ ਮੁਜ਼ਾਰਾ ਲਹਿਰ ਦੇ ਆਗੂਆਂ ਵਿੱਚ ਤੇਜਾ ਸਿੰਘ ਸੁਤੰਤਰ, ਜੰਗੀਰ ਸਿੰਘ ਜੋਗਾ ਧਰਮ ਸਿੰਘ ਫੱਕਰ ਆਦਿ ਯੋਧਿਆਂ ਦੀ ਯਾਦ ਨੂੰ ਸਮਰਪਤ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਦੌਰਾਨ ਹੀ ਉਨ੍ਹਾਂ ਸ਼-ਹੀ-ਦ ਹੋਏ ਕਿਸਾਨ ਯੋਧਿਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ। ਜਿਨ੍ਹਾਂ ਕਿਸਾਨਾਂ ਵੱਲੋਂ ਇਸ ਕਿਸਾਨੀ ਸੰ-ਘ-ਰ-ਸ਼ ਦੌਰਾਨ ਸ਼-ਹੀ-ਦੀ ਪਾਈ ਗਈ ਹੈ। ਇਸ ਲਈ ਕਿਸਾਨ ਆਗੂਆਂ ਵੱਲੋਂ ਸਭ ਲੋਕਾਂ ਨੂੰ ਵੱਧ ਤੋਂ ਵੱਧ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ ਹੈ।
Previous Postਮਸ਼ਹੂਰ ਪੰਜਾਬੀ ਐਕਟਰ ਕਰਮਜੀਤ ਅਨਮੋਲ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਬਾਰੇ ਆਈ ਇਹ ਵੱਡੀ ਖਬਰ – ਲੋਕ ਦੇ ਰਹੇ ਵਧਾਈਆਂ