ਕਿਸਾਨ ਆਗੂ ਲੱਖੇ ਸਿਧਾਣੇ ਦੇ ਪ੍ਰੀਵਾਰ ਤੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਤਾਜਾ ਵੱਡੀ ਖਬਰ

ਦੇਸ਼ ਅੰਦਰ ਖੇਤੀ ਕਾਨੂੰਨਾਂ ਦਾ ਵਿਰੋਧ ਸਭ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਜਿਥੇ ਹਰ ਵਰਗ ਵੱਲੋਂ ਕੀਤੀ ਜਾ ਰਹੀ ਹੈ ਉਥੇ ਹੀ ਇਸ ਕਿਸਾਨੀ ਸੰਘਰਸ਼ ਵਿੱਚ ਮੋਹਰੀ ਰਿਹਾ ਹੈ। ਜਿੱਥੇ ਪੰਜਾਬ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਪੰਜਾਬ ਦੇ ਕਿਸਾਨ ਤੇ ਨੌਜਵਾਨ ਪੀੜ੍ਹੀ ਇਕ ਜੁੱਟ ਹੋ ਕੇ ਇਸ ਕਿਸਾਨੀ ਸੰਘਰਸ਼ ਲਈ ਲੜ ਰਹੀ ਹੈ। ਉਥੇ ਹੀ ਪੰਜਾਬ ਦੇ ਨੌਜਵਾਨ ਲੱਖੇ ਸਧਾਣੇ ਨੇ ਇਸ ਕਿਸਾਨੀ ਸੰਘਰਸ਼ ਨੂੰ ਅੱਗੇ ਲੈ ਕੇ ਜਾਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਹੈ।

ਜਿਸ ਦੇ ਨਾਲ ਅਨੇਕਾਂ ਹੀ ਪੰਜਾਬ ਦੇ ਨੌਜਵਾਨ ਜਿਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਜਾ ਕੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚੇ ਲਾ ਦਿੱਤੇ। ਉਥੇ ਹੀ ਦਿੱਲੀ ਪੁਲਿਸ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਲਾਲ ਕਿਲੇ ਦੀ ਘਟਨਾ ਲਈ ਲੱਖੇ ਸਧਾਣੇ ਸਮੇਤ ਹੋਰ ਬਹੁਤ ਸਾਰੇ ਕਿਸਾਨ ਆਗੂਆਂ ਨੂੰ ਜ਼ਿੰ-ਮੇ-ਵਾ-ਰ ਠਹਿਰਾਇਆ ਗਿਆ ਸੀ। ਜਿਨ੍ਹਾਂ ਨੂੰ ਗਿਰਫਤਾਰ ਕਰਨ ਦੇ ਵੀ ਆਦੇਸ਼ ਦਿੱਤੇ ਗਏ ਸਨ। ਕਿਸਾਨ ਆਗੂ ਲੱਖੇ ਸਧਾਣੇ ਦੇ ਪਰਿਵਾਰ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹੀ ਲੱਖੇ ਸਧਾਣੇ ਦੇ ਭਰਾ ਨੂੰ ਦਿੱਲੀ ਪੁਲੀਸ ਵੱਲੋਂ ਚੁੱਕ ਲਏ ਜਾਣ ਦੀ ਖਬਰ ਸਾਹਮਣੇ ਆਈ ਸੀ।

ਹੁਣ ਦੱਸਿਆ ਗਿਆ ਹੈ ਕਿ ਉਸ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਗੰ-ਭੀ-ਰ ਹੋਣ ਤੇ ਦਾਖਲ ਕਰਾਇਆ ਗਿਆ ਹੈ। ਦਿੱਲੀ ਪੁਲਿਸ ਵੱਲੋਂ ਗੁਰਦੀਪ ਸਿੰਘ ਨੂੰ ਪਟਿਆਲੇ ਤੋਂ ਲਾਅ ਦਾ ਪੇਪਰ ਦੇਣ ਗਏ ਸਮੇਂ ਚੁੱਕ ਲਿਆ ਗਿਆ ਸੀ। ਇਸ ਘਟਨਾ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ ਸੀ। ਉਸਦੀ ਭਾਲ ਕੀਤੇ ਜਾਣ ਤੋਂ ਬਾਅਦ ਉਸ ਦਾ ਫੋਨ ਆਉਣ ਤੇ ਉਸ ਨੇ ਦੱਸਿਆ ਕਿ ਦਿੱਲੀ ਪੁਲਿਸ ਵਾਲੇ ਉਸ ਨੂੰ ਅੰਬਾਲਾ ਛੱਡ ਗਏ ਹਨ। ਜਿਥੋਂ ਉਸ ਨੂੰ ਘਰ ਲੈ ਕੇ ਆਦਾ ਗਿਆ ਅਤੇ ਉਸਦੇ ਸ਼ਰੀਰ ਤੇ ਕਈ ਸੱ-ਟਾਂ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ

ਤੇ ਉਸ ਦੀ ਮਾਨਸਿਕ ਸਥਿਤੀ ਵੀ ਠੀਕ ਨਹੀਂ ਹੈ। ਜੋ ਕਦੇ ਕੁਛ ਤੇ ਕਦੇ ਕੁਝ ਬੋਲ ਰਿਹਾ ਹੈ। ਉਸਦੀ ਸਥਿਤੀ ਨੂੰ ਵੇਖਦੇ ਹੋਏ ਸੱ-ਟਾਂ ਦੇ ਨਿਸ਼ਾਨ ਨੂੰ ਦੇਖਦੇ ਹੋਏ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਰਵਿੰਦਰ ਸਿੰਘ ਨੇ ਵੀ ਕੁੱ-ਟ-ਮਾ-ਰ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਘਟਨਾ ਸਬੰਧੀ ਪਿੰਡ ਵਾਸੀਆਂ ਅਤੇ ਲੱਖੇ ਸਧਾਣੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਘਟਨਾ ਨੂੰ ਲੈ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦਿੱਲੀ ਪੁਲਿਸ ਪੰਜਾਬ ਪੁਲਿਸ ਦੀ ਸਹਿਮਤੀ ਤੋਂ ਬਿਨਾਂ ਕਿਸੇ ਨੂੰ ਕਿਵੇਂ ਲਿਜਾ ਸਕਦੀ ਹੈ।