ਕਿਸਾਨ ਧਰਨੇ ਤੇ ਦਿੱਲੀ ਜਾ ਰਹੇ ਨੌਜਵਾਨ ਦੀ ਹੋਈ ਇਸ ਤਰਾਂ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਤਾਜਾ ਵੱਡੀ ਖਬਰ

ਦੇਸ਼ ਅੰਦਰ ਸ਼ੁਰੂ ਕੀਤਾ ਗਿਆ ਕਿਸਾਨਾਂ ਵੱਲੋਂ ਖੇਤੀ ਅੰਦੋਲਨ ਦਿਨੋਂ ਦਿਨ ਦਾ ਜਾ ਰਿਹਾ ਹੈ। ਹੁਣ ਤੱਕ ਬਹੁਤ ਸਾਰੇ ਕਿਸਾਨ ਅਤੇ ਆਮ ਲੋਕ ਇਸ ਅੰਦੋਲਨ ਵਿੱਚ ਸ਼ਾਮਲ ਹੋ ਇਸ ਨੂੰ ਸਿਖਰਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਦੇ ਚੁੱਕੇ ਹਨ। ਇਸ ਦੌਰਾਨ ਬਹੁਤ ਸਾਰੇ ਲੋਕ ਅਜਿਹੀਆਂ ਮੰਜ਼ਿਲਾਂ ਪਾਰ ਕਰਦੇ ਹੋਏ ਜ਼ਖਮੀ ਵੀ ਹੋ ਗਏ ਹਨ ਅਤੇ ਕੁਝ ਲੋਕਾਂ ਦੀ ਦੁਰਘਟਨਾ ਵਿਚ ਮੌਤ ਵੀ ਹੋ ਗਈ ਹੈ। ਇਸ ਖੇਤੀ ਅੰਦੋਲਨ ਦੇ ਵਿੱਚ ਸ਼ਾਮਲ ਹੋਣ ਦੇ ਲਈ ਬਹੁਤ ਸਾਰੇ ਨੌਜਵਾਨ ਵੀ ਆਪਣੇ ਮਾਪਿਆਂ ਨਾਲ ਆ ਰਹੇ ਹਨ।

ਅਜਿਹੇ ਵਿਚ ਆਵਾਜਾਈ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਕ ਦਰਦਨਾਕ ਹਾਦਸੇ ਦੇ ਵਿਚ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਨਾਨਾ ਨਾਨੀ ਦੇ ਨਾਲ ਇਸ ਧਰਨੇ ਵਿੱਚ ਸ਼ਾਮਲ ਹੋਣ ਦੇ ਲਈ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਗੁਰਜਿੰਦਰ ਦੱਸਿਆ ਜਾ ਰਿਹਾ ਹੈ ਜਿਸ ਦੀ ਉਮਰ ਮਹਿਜ਼ 16 ਸਾਲ ਸੀ।

ਹੁਸ਼ਿਆਰਪੁਰ ਦੇ ਪਿੰਡ ਥਾਣੇ ਤੋਂ ਗੁਰਜਿੰਦਰ ਇੱਕ ਟਰੈਕਟਰ ਟਰਾਲੀ ਵਿਚ ਸ਼ਾਮਲ ਹੋ ਕੇ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਜਦੋਂ ਇਹ ਟਰਾਲੀ ਕਰਨਾਲ ਦੇ ਨਮਸਤੇ ਚੌਂਕ ਲਾਗੇ ਪੁੱਜੀ ਤਾਂ ਗੁਰਜਿੰਦਰ ਅਚਾਨਕ ਟਰਾਲੀ ਵਿੱਚੋਂ ਥੱਲੇ ਡਿੱਗਿਆ ਅਤੇ ਪਿੱਛੋਂ ਆ ਰਹੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਉਸ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

ਇਸ ਕੇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰ ਯੋਗ ਹੈ ਕਿ ਇਹ ਨੌਜਵਾਨ ਆਪਣੇ ਨਾਨਾ ਨਾਨੀ ਦੇ ਨਾਲ ਦਿੱਲੀ ਵਿਖੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਵਾਸਤੇ ਜਾ ਰਿਹਾ ਸੀ। ਪਰ ਰਸਤੇ ਵਿੱਚ ਵਾਪਰੀ ਇਸ ਘਟਨਾ ਨੇ ਮ੍ਰਿਤਕ ਦੇ ਨਾਨਾ ਨਾਨੀ

ਸਮੇਤ ਪੂਰੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਸੁੱ- ਟ ਦਿੱਤਾ ਹੈ। ਇਸ ਹਾਦਸੇ ਤੋਂ ਪਹਿਲਾਂ ਦੋ ਹੋਰ ਕਿਸਾਨਾਂ ਦੀ ਕੱਲ੍ਹ ਸੜਕ ਹਾਦਸੇ ਦੇ ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਮੌਤ ਹੋ ਗਈ ਸੀ। ਕਿਸਾਨ ਜਥੇ ਬੰਦੀਆਂ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।