ਕਿਸਾਨ ਮੀਟਿੰਗ ਕੇਂਦਰ ਸਰਕਾਰ: ਹੁਣੇ ਹੁਣੇ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ।

ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ ਅੱਜ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ 8 ਵੇ ਦੌਰ ਦੀ ਮੀਟਿੰਗ ਜਾਰੀ ਹੈ । ਕਿਸਾਨ ਤੇ ਕੇਂਦਰ ਸਰਕਾਰ ਦੀ ਮੀਟਿੰਗ ਬਾਰੇ ਆ ਗਈ ਹੈ, ਇਹ ਖ਼ਬਰ ਜੋ ਉਹ ਸੋਚ ਰਹੇ ਸੀ। ਜੋ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਇਹ 8 ਵੇਂ ਦੌਰ ਦੀ ਬੈਠਕ ਚਲ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਵੀ ਕੋਈ ਗੱਲ ਮੁੱਕਦੀ ਨਜ਼ਰ ਨਹੀਂ ਆ ਰਹੀ । ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵਈਏ ਉੱਤੇ ਅੜੀ ਹੋਈ ਹੈ। ਉਧਰ ਕਿਸਾਨ ਜਥੇ ਬੰਦੀਆਂ ਵੀ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਕਿਸਾਨਾਂ ਵੱਲੋਂ ਵੀ ਕੇਂਦਰ ਦੇ ਅੜੀਅਲ ਵਤੀਰੇ ਨੂੰ ਦੇਖਦੇ ਹੋਏ

ਕਿਸਾਨਾਂ ਨੇ ਨਵਾਂ ਨਾਅਰਾ” ਜਾਂ ਮਰਾਂਗੇ ਜਾਂ ਜਿਤਾਗੇ”, ਲਿਖਤੀ ਰੂਪ ਵਿੱਚ ਕੇਂਦਰ ਸਰਕਾਰ ਅੱਗੇ ਰੱਖ ਦਿੱਤਾ ਹੈ। ਛੇਵੇਂ ਦੌਰ ਦੀ ਗਲਬਾਤ ਵਿਚ 30 ਦਸੰਬਰ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਿਆ ਗਿਆ ਸੀ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਰੱਦ ਨਹੀ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਹਰ ਮਸਲੇ ਤੇ ਵਿਚਾਰ ਚਰਚਾ ਕਰਨ ਨੂੰ ਤਿਆਰ ਹੈ। ਪਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਕਿਸਾਨ ਜਥੇ ਬੰਦੀਆਂ ਵੱਲੋਂ 7 ਜਨਵਰੀ ਨੂੰ ਟਰੈਕਟਰ ਮਾਰਚ ਦਾ ਆਯੋਜਨ ਵੀ ਕੀਤਾ ਗਿਆ ਸੀ। ਅੱਜ ਦੀ ਬੈਠਕ ਵਿਚ ਅਜੇ ਤੱਕ ਕੋਈ ਸਹਿਮਤੀ ਨਹੀ ਹੋ ਸਕੀ ।