ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਦੇਸ਼ ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਹਮਾਇਤ ਕਰਨ ਲਈ ਦਿੱਲੀ ਕੂਚ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਵਧੇਰੇ ਸਮੇਂ ਤੋਂ ਲਗਾਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਫਿਰ ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਧਰਨੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਇਨ੍ਹਾਂ ਧਰਨਿਆਂ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਦਿੱਲੀ ਦੇ ਬਾਰਡਰ ਉੱਪਰ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੇ ਅੰਦੋਲਨ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਰਾਜਾਸਾਂਸੀ ਦੇ ਪਿੰਡ ਬੱਗਾ ਕਲਾਂ ਦੇ ਕਿਸਾਨ ਬਲਬੀਰ ਸਿੰਘ ਜੋ ਇਸ ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਹੀ ਸ਼ਾਮਲ ਹੋਏ ਸਨ। ਜੋ ਇਸ ਸੰਘਰਸ਼ ਤੋਂ ਵਾਪਸ ਆਪਣੇ ਪਿੰਡ ਆ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਦੀ ਕਾਰ ਐਕਸੀਡੈਂਟ ਟਾਂਗਰੇ ਪਿੰਡ ਨੇੜੇ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਬਲਬੀਰ ਸਿੰਘ ਪਹਿਲੇ ਕਾਫਲੇ ਨਾਲ ਹੀ ਖੇਤੀ ਕਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਗਿਆ ਸੀ।
ਮ੍ਰਿਤਕ ਕਿਸਾਨ ਦੇ ਬੇਟੇ ਦਾ 20 ਦਿਨਾਂ ਬਾਅਦ ਵਿਆਹ ਹੋਣ ਵਾਲਾ ਸੀ। ਇਸ ਲਈ ਹੀ ਬਲਬੀਰ ਸਿੰਘ ਆਪਣੇ ਬੇਟੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਵਾਪਸ ਆਪਣੇ ਪਿੰਡ ਆ ਰਿਹਾ ਸੀ। ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਬੱਗਾ ਕਲਾਂ ਵਿਖੇ ਕੀਤਾ ਜਾਵੇਗਾ। ਇਸ ਮੌਕੇ ਤੇ ਪਹੁੰਚੇ ਐਸਡੀਐਮ ਅਜਨਾਲਾ ਨੇ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ
ਅਤੇ ਸਰਕਾਰੀ ਨੌਕਰੀ ਦੀ ਮੰਗ ਦਾ ਪ੍ਰਸਤਾਵ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਨੂੰ ਭੇਜਣ ਦਾ ਵਾਅਦਾ ਵੀ ਕੀਤਾ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਮੰਗ ਲਈ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਕਿਸਾਨ ਅੰਦੋਲਨ ਵਿਚਾਲੇ ਕੇਂਦਰ ਤੋਂ ਹੁਣ ਹੋਇਆ ਇਹ ਵੱਡਾ ਐਲਾਨ
Next Postਕਿਸਾਨ ਅੰਦੋਲਨ ਦੇ ਸਮਰਥਨ ਚ ਪੰਜਾਬ ਡੀਆਈਜੀ ਨੇ ਕਰਤਾ ਅਜਿਹਾ ਕੰਮ ,ਸਾਰੀ ਦੁਨੀਆ ਹੋ ਗਈ ਹੈਰਾਨ