ਤਾਜਾ ਵੱਡੀ ਖਬਰ
ਦੇਸ਼ ਦੇ ਅੰਦਰ ਬੀਤੇ ਸਾਲ ਸ਼ੁਰੂ ਹੋਏ ਖੇਤੀ ਅੰਦੋਲਨ ਦੇ ਕਾਰਨ ਹੁਣ ਤੱਕ ਕਈ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਮਸਲੇ ਦੇ ਲਈ ਵੱਖ-ਵੱਖ ਲੋਕਾਂ ਵੱਲੋਂ ਬਿਆਨਬਾਜ਼ੀ ਵੀ ਕੀਤੀ ਜਾ ਚੁੱਕੀ ਹੈ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੀ ਕਈ ਲੋਕ ਕਿਸਾਨਾਂ ਦੇ ਹੱਕ ਵਿੱਚ ਹਾਂ ਦਾ ਨਾਅਰਾ ਮਾਰ ਚੁੱਕੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਕੇਂਦਰ ਸਰਕਾਰ ਦਾ ਵੀ ਪੱਖ ਪੂਰਿਆ ਗਿਆ ਹੈ। ਦੇਸ਼ ਦੀ ਅੰਦਰੂਨੀ ਸਿਆਸੀ ਪਾਰਟੀਆਂ ਦੀ ਗੱਲ ਕਰੀਏ ਤਾਂ ਹੁਣ ਤੱਕ ਵੱਖ ਵੱਖ ਸੂਬਿਆਂ ਵਿਚੋਂ ਕਈ ਪਾਰਟੀਆਂ ਨੇ ਆਪਣਾ ਸਾਥ ਭਾਜਪਾ ਨਾਲੋਂ ਵੱਖ ਕਰ ਲਿਆ ਹੈ।
ਇਹ ਸਾਰਾ ਕੁਝ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਤਿੰਨ ਖੇਤੀ ਆਰਡੀਨੈਂਸਾਂ ਦੇ ਕਾਰਨ ਕੀਤਾ ਗਿਆ ਹੈ। ਉਥੇ ਹੀ ਕੁਝ ਪਾਰਟੀਆਂ ਸਿਆਸੀ ਲਾਭ ਲੈਣ ਦੇ ਲਈ ਕਈ ਤਰਾਂ ਦੇ ਬਿਆਨ ਦੇ ਰਹੀਆਂ ਹਨ। ਪਰ ਪੰਜਾਬ ਸੂਬੇ ਅੰਦਰ ਬੀਜੇਪੀ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਰਿਸ਼ਤਾ ਬੀਤੇ ਵਰ੍ਹੇ ਤੋੜ ਲਿਆ ਸੀ ਜਿਸ ਤੋਂ ਬਾਅਦ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਖੇਤੀ ਅੰਦੋਲਨ ਸਬੰਧੀ ਬਿਆਨਬਾਜ਼ੀ ਕੀਤੀ ਜਾ ਚੁੱਕੀ ਹੈ।
ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੇ ਨਾਲ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇੱਥੇ ਉਨ੍ਹਾਂ ਨੇ ਮੀਡੀਆ ਦੇ ਨਾਲ ਗੱਲ ਬਾਤ ਕਰਦੇ ਹੋਏ ਆਖਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਜਾਣਦੇ ਹਨ ਕਿ ਇਕੱਲਾ ਪੰਜਾਬ ਦਾ ਕਿਸਾਨ ਹੀ ਇਸ ਸਮੇਂ ਅੰਦੋਲਨ ਨਹੀਂ ਕਰ ਰਿਹਾ। ਪੰਜਾਬ ਦੇ ਨਾਲ ਪੁਣੇ, ਦਿੱਲੀ, ਬੰਗਾਲ ਅਤੇ ਦੇਸ਼ ਦੇ ਹੋਰ ਕਈ ਰਾਜਾਂ ਦੇ ਕਿਸਾਨ ਇਸ ਅੰਦੋਲਨ ਤਹਿਤ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਲ ਨੂੰ ਜਾਰੀ ਰੱਖਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਖਿਆ ਕਿ ਭਾਰਤ ਸਰਕਾਰ ਦੀ ਇਹ ਇਕ ਗ਼ਲਤ-ਫਹਿਮੀ ਹੈ ਕਿ ਮੌਜੂਦਾ ਸਮੇਂ ਸਿਰਫ ਪੰਜਾਬ ਹੀ ਅੰਦੋਲਨ ਕਰ ਰਿਹਾ ਹੈ। ਇਸ ਸਮੇਂ ਪੂਰਾ ਦੇਸ਼ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਵੱਖ ਵੱਖ ਰਾਜਾਂ ਦੇ ਕਿਸਾਨ ਧਰਨੇ ਵਾਲੀ ਥਾਂ ਉੱਪਰ ਬੈਠੇ ਹੋਏ ਹਨ। ਇਸਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣੀ ਜਾਵੇ ਅਤੇ ਇਹ ਤਿੰਨੇ ਖੇਤੀ ਕਾ-ਨੂੰ-ਨ ਜਲਦ ਹੀ ਰੱਦ ਕਰ ਦਿੱਤੇ ਜਾਣ।
Previous Postਕਿਸਾਨਾਂ ਲਈ ਆਈ ਵੱਡੀ ਚੰਗੀ ਖਬਰ : ਹੁਣ ਦੁਨੀਆਂ ਦੀ ਇਸ ਮਸ਼ਹੂਰ ਹਸਤੀ ਦਾ ਮਿਲ ਗਿਆ ਸਮਰਥਨ
Next Postਕਿਸਾਨ ਅੰਦੋਲਨ : ਹੁਣੇ ਹੁਣੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਆਈ ਇਹ ਵੱਡੀ ਖਬਰ