ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਵੱਲੋਂ ਕਰੋਨਾ ਦੇ ਦੌਰ ਵਿਚ ਦਿੱਲੀ ਵਿਚ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ।
ਕਿਸਾਨ ਸੰਘਰਸ਼ ਲਈ ਪੰਜਾਬ ਵਿੱਚ ਇੱਥੇ ਹੋ ਗਿਆ ਹੈ 12 ਮਈ ਬਾਰੇ ਵੱਡਾ ਐਲਾਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਪ੍ਰਾਪਤ ਹੋਈ ਖ਼ਬਰ ਦੇ ਮੁਤਾਬਕ ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਝਬੇਲਵਾਲੀ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ਕੀਤੀ ਗਈ ਹੈ। ਜਿੱਥੇ ਦਿੱਲੀ ਦੇ ਕਿਸਾਨ ਮੋਰਚੇ ਵਿੱਚ ਕਿਸਾਨਾਂ ਦੀ ਹਮਾਇਤ ਲਈ 12 ਮਈ ਤੋਂ ਵੱਡੀ ਗਿਣਤੀ ਵਿਚ ਜਥਾ ਰਵਾਨਾ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ 12 ਮਈ ਨੂੰ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਮੋਰਚੇ ਵਲ ਕੂਚ ਕਰਨਗੇ।
ਜ਼ਿਲ੍ਹਾ ਆਗੂ ਰਣਧੀਰ ਸਿੰਘ ਧੀਰਾ ਅਤੇ ਕਿਰਤੀ ਕਿਸਾਨ ਯੂਨੀਅਨ ਪਿੰਡ ਝਬੇਲਵਾਲੀ ਇਕਾਈ ਦੇ ਪ੍ਰਧਾਨ ਬਲਜੀਤ ਸਿੰਘ ਫੌਜੀ ਨੇ ਕਿਹਾ ਕਿ ਪਿੰਡ ਝਬੇਲਵਾਲੀ ਤੋਂ ਲਗਾਤਾਰ ਕਿਸਾਨੀ ਜਥੇ ਦਿੱਲੀ ਵਿੱਚ ਕਿਸਾਨਾਂ ਦੀ ਹਮਾਇਤ ਲਈ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਤਿੰਨ ਰਾਜਾਂ ਖ਼ਾਸ ਕਰਕੇ ਪੱਛਮੀ ਬੰਗਾਲ ,ਯੂ ਪੀ ਦੀਆਂ ਪੰਚਾਇਤੀ ਚੋਣਾਂ ਵਿੱਚ ਭਾਜਪਾ ਦੀ ਹੋਈ ਹਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਜਿੱਥੇ ਇਸ ਨਾਲ ਕਿਸਾਨਾਂ ਦੀ ਜਿੱਤ ਹੋਈ ਹੈ ਉੱਥੇ ਹੀ ਦੇਸ਼ ਅੰਦਰ ਵੱਡੇ ਪੱਧਰ ਤੇ ਬੇਰੁਜ਼ਗਾਰੀ ,ਭੁੱਖਮਰੀ, ਮਹਿੰਗਾਈ ਵਿਚ ਵਾਧਾ ਹੋ ਰਿਹਾ ਹੈ।
ਕਿਸਾਨਾਂ ਵੱਲੋਂ ਇਨ੍ਹਾਂ ਸੂਬਿਆਂ ਵਿਚ ਜਾ ਕੇ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ। ਇਨ੍ਹਾਂ ਚੋਣਾਂ ਵਿਚ ਹੋਈ ਭਾਜਪਾ ਦੀ ਹਾਰ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਕਿਸਾਨਾਂ ਨੇ ਹਾੜੀ ਦੀ ਫਸਲ ਸਾਂਭ ਲਈ ਹੈ। ਹੁਣ ਕਿਸਾਨ ਦਿੱਲੀ ਵੱਲ ਕੂਚ ਕਰਨਗੇ।
Previous Postਪੰਜਾਬ ਚ ਇਥੇ 13 ਮਈ ਤੋਂ ਇਹਨਾਂ ਵਲੋਂ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਚ ਇਥੇ 15 ਜੂਨ ਤੱਕ ਲਈ ਲਗੀ ਇਹ ਪਾਬੰਦੀ