ਆਈ ਤਾਜਾ ਵੱਡੀ ਖਬਰ
ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾ ਦਾ ਭਾਰਤ ਦੇ ਸਭ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪੰਜਾਬ ਦੇ ਵਿਚ ਵੀ ਰਿਲਾਇੰਸ ਦੇ ਪੈਟ੍ਰੋਲ ਪੰਪ, ਮਾਲਜ਼, ਅਤੇ ਜੀਓ ਦੇ ਟਾਵਰਾਂ ਦੀ ਵੀ ਬਿਜਲੀ ਸਪਲਾਈ ਕੱ- ਟ ਕੇ ਵਿਰੋਧ ਕਰਦੇ ਹੋਏ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਬਹੁਤ ਸਾਰੇ ਭਾਜਪਾ ਵਰਕਰਾਂ ਵੱਲੋਂ ਤਾਂ ਕਿਸਾਨਾਂ ਦਾ ਸਾਥ ਦਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ।
ਇਸ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਚੱਲਿਆ ਹੈ। ਪਰ ਹੁਣ ਤਾਂ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਇਹ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਕਿਸਾਨ ਸੰਘਰਸ਼ ਨੂੰ ਲੈ ਕੇ ਪੰਜਾਬ ਵਿੱਚ ਉਹ ਹੀ ਗੱਲ ਹੋ ਗਈ ਹੈ ਜਿਸ ਦਾ ਡ- ਰ ਸੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਖ਼ਬਰ ਅੱਜ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ,
ਜਿੱਥੇ ਬੀਜੇਪੀ ਵੱਲੋਂ ਵੀ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੁਧਿਆਣਾ ਵਿੱਚ ਅੱਜ ਬੀਜੇਪੀ ਵੱਲੋਂ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਸ਼ਿੰਗਾਰ ਸਿਨੇਮਾ ਚੌਂਕ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਵਿਚ ਕਾਂਗਰਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਭਾਜਪਾ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਸਨ। ਭਾਜਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਸੂਬਾ ਸਰਕਾਰ ਦੇ ਖਿਲਾਫ਼ ਇਸ ਲਈ ਕੱਢਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਘਰਾਂ
ਦਾ ਘਿਰਾਓ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਭਾਜਪਾ ਆਗੂਆਂ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਦਾ ਵਿਰੋਧ ਕਰਨ ਲਈ ਕਾਂਗਰਸੀ ਵਰਕਰਾਂ ਅਤੇ ਕਿਸਾਨ ਵੀ ਉਸ ਜਗ੍ਹਾ ਪਹੁੰਚ ਗਏ। ਉਥੇ ਹੀ ਪੁਲਿਸ ਵੱਲੋਂ ਕਿਸੇ ਘਟਨਾਂ ਨੂੰ ਵਾਪਰਨ ਤੋਂ ਰੋਕਣ ਲਈ 400 ਮੀਟਰ ਦੇ ਪਿੱਛੇ ਹੀ ਇਨ੍ਹਾਂ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ਨੂੰ ਰੋਕ ਲਿਆ ਗਿਆ। ਇਸ ਨਾਲ ਹੀ ਪੁਲਿਸ ਵੱਲੋਂ ਇਸ ਜਗਾਹ ਤੇ ਮੌਜੂਦ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇ ਬੰਦੀਆਂ ਵੱਲੋਂ ਲਗਾ ਤਾਰ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
Previous Postਪੰਜਾਬ ਚ ਇਥੇ ਮਿਲੀ ਅਜਿਹੀ ਗੁਪਤ ਚੀਜ ਪਈਆਂ ਸਾਰੇ ਪਾਸੇ ਭਾਜੜਾਂ , ਇਸ ਵੇਲੇ ਦੀ ਵੱਡੀ ਖਬਰ
Next Postਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਸੌਰਵ ਗਾਂਗੁਲੀ ਬਾਰੇ ਆਈ ਮਾੜੀ ਖਬਰ