ਆਈ ਤਾਜਾ ਵੱਡੀ ਖਬਰ
ਖੇਤੀ ਬਿੱਲਾਂ ਦੇ ਕਾਰਨ ਦੇਸ਼ ਦੇ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਦੇਸ਼ ਪੱਧਰ ਉੱਪਰ ਰਾਜਧਾਨੀ ਦੇ ਵਿੱਚ ਇਹਨਾਂ ਕਾਨੂੰਨਾਂ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਇਥੇ ਭਾਰੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਬੀਤੇ ਤਕਰੀਬਨ ਦੋ ਮਹੀਨੇ ਤੋਂ ਆਪਣੇ ਡੇਰੇ ਜਮਾਏ ਹੋਏ ਹਨ। ਕਿਸਾਨਾਂ ਦਾ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਗੁੱਸਾ ਪੂਰੇ ਦੇਸ਼ ਅੰਦਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਸੂਬੇ ਦੇ ਲੋਕਾਂ ਵੱਲੋਂ ਵੀ ਭਾਜਪਾ ਪਾਰਟੀ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਕਈ ਦਿਨਾਂ ਦੌਰਾਨ ਭਾਜਪਾ ਪਾਰਟੀ ਦੇ ਵੱਖ-ਵੱਖ ਆਗੂਆਂ ਨੂੰ ਪੰਜਾਬ ਵਿੱਚ ਇਸ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਵੀ ਕਰਨਾ ਪਿਆ ਹੈ।
ਇਸੇ ਦੇ ਤਹਿਤ ਪੰਜਾਬ ਦੇ ਬਠਿੰਡਾ ਸ਼ਹਿਰ ਵਿਚ ਇਕ ਮੀਟਿੰਗ ਕਰਨ ਪੁੱਜੇ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਨੂੰ ਇਥੇ ਕਿਸਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਹਿਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਰਹਿਣ ਵਾਲੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅੱਜ ਇੱਕ ਮੀਟਿੰਗ ਵਿੱਚ ਸ਼ਾਮਲ ਹੋਣ ਵਾਸਤੇ ਬਠਿੰਡਾ ਵਿਖੇ ਗਏ ਸਨ। ਜਿਸ ਦੀ ਖ਼ਬਰ ਇੱਥੋਂ ਦੀਆਂ ਤਮਾਮ ਕਿਸਾਨ ਜਥੇ ਬੰਦੀਆਂ ਨੂੰ ਲੱਗ ਚੁੱਕੀ ਸੀ। ਜਦੋਂ ਹੀ ਮਨੋਰੰਜਨ ਕਾਲੀਆ ਇਥੇ ਮੀਟਿੰਗ ਵਾਸਤੇ ਪੁੱਜੇ ਤਾਂ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਹਾਲਾਂਕਿ ਪੁਲਸ ਵੱਲੋਂ ਇਸ ਮੀਟਿੰਗ ਦੇ ਲਈ ਚਾਰਾ ਪਾਸਿਆਂ ਤੋਂ ਬੈਰੀਕੇਡਿੰਗ ਕੀਤੀ ਗਈ ਸੀ ਪਰ ਕਿਸਾਨਾਂ ਦੇ ਰੋਸ ਅੱਗੇ ਇਹ ਬੈਰੀਕੇਡਿੰਗ ਜ਼ਿਆਦਾ ਦੇਰ ਤਕ ਟਿਕ ਨਹੀਂ ਪਾਈ। ਕਿਸਾਨ ਇਸ ਬੈਰੀਅਰ ਨੂੰ ਤੋੜ ਕੇ ਅੱਗੇ ਵਧਦੇ ਹੋਏ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ। ਇਸ ਸਾਰੇ ਵਰਤਾਰੇ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਆਪਸ ਦੇ ਵਿੱਚ ਕੁਝ ਮਾਮੂਲੀ ਝੜਪਾਂ ਵੀ ਹੋਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਅਧੀਨ ਇਸ
ਧਰਨੇ ਨੂੰ ਕਿਸਾਨਾਂ ਵੱਲੋਂ ਮੀਟਿੰਗ ਵਾਲੀ ਜਗ੍ਹਾ ਦੇ ਬਾਹਰ ਲਗਾਇਆ ਗਿਆ ਸੀ। ਏਥੇ ਆਏ ਹੋਏ ਕਿਸਾਨਾਂ ਦੇ ਵਿਚ ਰੋਸ ਇੰਨਾ ਜ਼ਿਆਦਾ ਸੀ ਕਿ ਕਿਸਾਨ ਕਈ ਘੰਟੇ ਲਗਾਤਾਰ ਭਾਜਪਾ ਦੇ ਵਿਰੋਧ ਵਿੱਚ ਨਾਅਰੇ ਲਗਾਉਂਦੇ ਰਹੇ। ਇਥੇ ਮੌਜੂਦ ਕਿਸਾਨਾਂ ਦਾ ਆਖਣਾ ਸੀ ਕਿ ਉਹ ਉਦੋਂ ਤਕ ਭਾਜਪਾ ਆਗੂਆਂ ਦਾ ਵਿਰੋਧ ਪੰਜਾਬ ਦੇ ਵਿੱਚ ਕਰਨ ਤੋਂ ਨਹੀਂ ਹਟਣਗੇ ਜਦੋਂ ਤਕ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ।
Previous Postਪੰਜਾਬ ਦੇ ਇਸ ਸਕੂਲ ਦੀ ਅਧਿਆਪਕਾ ਦੀ ਹੋ ਗਈ ਕੋਰੋਨਾ ਨਾਲ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਦੇ ਵਿਦਿਆਰਥੀਆਂ ਲਈ ਆਖਰ ਹੋ ਗਿਆ ਇਹ ਵੱਡਾ ਐਲਾਨ, ਲੋਕਾਂ ਚ ਖੁਸ਼ੀ ਦੀ ਲਹਿਰ