ਕਿਸਾਨ ਸੰਘਰਸ਼ – ਹੁਣੇ ਹੁਣੇ 8 ਮਾਰਚ ਲਈ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਭਾਰਤ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਜਿੱਥੇ ਹਰ ਵਰਗ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੀ ਔਰਤਾਂ ਵੱਲੋਂ ਵੀ ਵੱਧ ਚੜ੍ਹ ਕੇ ਇਸ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਪੰਜਾਬ ਦੇ ਗਾਇਕਾਂ ਤੇ ਅਦਾਕਾਰਾ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਅਤੇ ਅੰਤਰ-ਰਾਸ਼ਟਰੀ ਸਖਸ਼ੀਅਤਾਂ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਵਿੱਚ ਆਪਣੀ ਹਾਜ਼ਰੀ ਲਵਾਈ ਜਾ ਰਹੀ ਹੈ।

ਦੇਸ਼ ਦੇ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਇਹ ਸਭ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਆਗੂਆਂ ਵੱਲੋਂ ਆਪਸੀ ਸਲਾਹ-ਮਸ਼ਵਰੇ ਨਾਲ ਠੁਕਰਾ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਕਿਸਾਨੀ ਸੰਘਰਸ਼ ਨੂੰ ਲੈ ਕੇ ਹੋਰ ਖਬਰ ਸਾਹਮਣੇ ਆਈ ਹੈ ਜਿੱਥੇ 8 ਮਾਰਚ ਲਈ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ। ਦਿੱਲੀ ਦੀਆਂ ਸਾਰੀਆਂ ਸਰਹੱਦਾਂ ਤੇ ਜਿਥੇ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਉਥੇ ਹੀ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਕਰ ਰਹੀਆਂ ਔਰਤਾਂ ਵੱਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਇਸਤਰੀ ਦਿਵਸ ਦੇ ਮੌਕੇ ਤੇ ਦਿੱਲੀ ਦੇ ਸਿੰਘੂ ਬਾਰਡਰ ਉਪਰ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਔਰਤਾਂ ਨੇ ਕਿਹਾ ਕਿ ਭਾਰਤ ਵਿਚ ਜਿਥੇ-ਜਿਥੇ ਵੀ ਚੋਣਾਂ ਕਰਵਾਈਆਂ ਜਾਣਗੀਆਂ, ਉਥੇ ਜਾ ਕੇ ਕਿਸਾਨੀ ਸੰਘਰਸ਼ ਦਾ ਮੁੱਦਾ ਚੁੱਕਿਆ ਜਾਵੇਗਾ।

ਇਸ ਦੀ ਜਾਣਕਾਰੀ ਗੁਰਜੀਤ ਕੌਰ ,ਮਾਤਾ ਭਾਗੋ ਲਕਸ਼ਮੀਬਾਈ ਫੋ-ਰ-ਸ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਹਾਂ ਪੰਚਾਇਤ ਸਵੇਰੇ 9 ਵਜੇ ਸ਼ੁਰੂ ਕੀਤੀ ਜਾਵੇਗੀ,ਉਸ ਤੋਂ ਬਾਅਦ 10 ਵਜੇ ਪੈਦਲ ਮਾਰਚ ਆਰੰਭ ਕੀਤਾ ਜਾਵੇਗਾ। ਇਹ ਪੈਦਲ ਮਾਰਚ ਰਸੋਈ ਢਾਬੇ ਤੋਂ ਸ਼ੁਰੂ ਹੋ ਕੇ ਫਸਟ ਸਟੇਜ ਤੇ ਹੁੰਦਾ ਹੋਇਆ 2 ਸਟੇਜ ਤੱਕ ਜਾਵੇਗਾ। ਔਰਤਾਂ ਨੇ ਕਿਹਾ ਹੈ ਕਿ ਇਸ ਮਹਾ ਪੰਚਾਇਤ ਤੋਂ ਬਾਅਦ ਪਿੰਡਾਂ ਦੇ ਵਿੱਚ ਵੀ ਮਹਾ ਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਜਿਸ ਨਾਲ ਮੁੜ ਤੋ ਇਸ ਮੋਰਚੇ ਦੇ ਨਾਲ ਔਰਤਾਂ ਨੂੰ ਜੋੜਿਆ ਜਾ ਸਕੇ।