ਕੀ ਕੇਂਦਰ ਸਰਕਾਰ ਮੁੜ ਲੈ ਕੇ ਆਵੇਗੀ ਖੇਤੀ ਕਨੂੰਨ – ਖੇਤੀ ਮੰਤਰੀ ਨਰੇਂਦਰ ਤੋਮਰ ਨੇ ਦਿੱਤਾ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਇਸ ਦੇ ਚੱਲਦੇ ਹੁਣ ਕਿਸਾਨਾਂ ਦੇ ਵੱਲੋਂ ਪੂਰੇ ਇਕ ਸਾਲ ਬਾਅਦ ਦਿੱਲੀ ਦੀਆਂ ਬਰੂਹਾਂ ਨੂੰ ਖਾਲੀ ਕਰਕੇ ਆਪਣੇ ਆਪਣੇ ਘਰਾਂ ਵੱਲ ਨੂੰ ਚਾਲੇ ਪਏ ਗਏ ਹਨ । ਪਰ ਅਜੇ ਵੀ ਕਿਸਾਨ ਆਪਣੀਆਂ ਹੱਕੀ ਮੰਗਾਂ ਖਾਤਰ ਪੰਜਾਬ ਦੇ ਵਿਚ ਸੰਘਰਸ਼ ਕਰਦੇ ਹੋਏ ਨਜ਼ਰ ਆ ਰਹੇ ਹਨ । ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਤੋਂ ਵੱਧ ਸਮੇਂ ਤੱਕ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਕੇਂਦਰ ਸਰਕਾਰ ਖ਼ਿਲਾਫ਼ ਅਾਪਣੀਅਾਂ ਮੰਗਾਂ ਖਾਤਰ ਸੰਘਰਸ਼ ਕਰ ਰਹੇ ਸਨ ਤੇ ਆਖਰਕਾਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮਨਜ਼ੂਰ ਕਰਦੇ ਹੋਏ ਤਿੰਨੇ ਖੇਤੀਬਾੜੀ ਕਾਨੂੰਨ ਰੱਦ ਕਰ ਦਿੱਤੇ ਗਏ । ਉੱਥੇ ਹੀ ਹੁਣੇ ਇਸੇ ਵਿਚਕਾਰ ਸਭ ਨੂੰ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ ਕਿ ਸਰਕਾਰ ਹੁਣ ਮੁੜ ਤੋਂ ਕਾਨੂੰਨ ਲਿਆ ਸਕਦੀ ਹੈ ।

ਦਰਅਸਲ ਹੁਣ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਕਿ ਸਰਕਾਰ ਬਾਅਦ ਚ ਕਾਨੂੰਨ ਮੁੜ ਲਿਆ ਸਕਦੀ ਹੈ । ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਦੇ ਵੱਲੋਂ ਇਕ ਸਮਾਗਮ ਨੂੰ ਸੰਬੋਧਿਤ ਕਰਦਿਆਂ ਹੋਇਆਂ ਇਹ ਵੱਡਾ ਬਿਆਨ ਦਿੱਤਾ ਗਿਆ ਤੇ ਉਨ੍ਹਾਂ ਕਿਹਾ ਕਿ ਅਸੀਂ ਖੇਤੀ ਸੋਧ ਕਾਨੂੰਨ ਲਿਆਏ , ਪਰ ਕੁਝ ਲੋਕਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਆਏ । ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪੂਰੇ ਸੱਤਰ ਸਾਲਾਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਾਂ ਇਹ ਵੱਡਾ ਸੁਧਾਰ ਲਿਆਂਦਾ ਗਿਆ ਸੀ ।

ਉਨ੍ਹਾਂ ਕਿਹਾ ਕਿ ਪਰ ਸਰਕਾਰ ਨੂੰ ਅੰਤ ਵਿੱਚ ਨਿਰਾਸ਼ਾ ਮਿਲੀ । ਉਨ੍ਹਾਂ ਕਿਹਾ ਕਿ ਅਸੀਂ ਕਦਮ ਪਿੱਛੇ ਹਟੇ ਹਾਂ ਪਰ ਫਿਰ ਅੱਗੇ ਵਧਾਂਗੇ , ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ ਤੇ ੳੁਨ੍ਹਾਂ ਕਿਹਾ ਕਿ ਖੇਤੀ ਖੇਤਰ ਚ ਵੱਡੇ ਨਿਵੇਸ਼ ਦੀ ਜ਼ਰੂਰਤ ਹੈ । ਜ਼ਿਕਰਯੋਗ ਹੈ ਕਿ ਪਹਿਲਾਂ ਹੀ ਕਿਸਾਨਾਂ ਦੇ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕੀਤਾ ਗਿਆ । ਕਈ ਮਹੀਨੇ ਦਿੱਲੀ ਦੀਆਂ ਸ-ਰ-ਹੱ-ਦਾਂ ਤੇ ਬੈਠ ਕੇ ਕਿਸਾਨਾਂ ਨੇ ਆਪਣੇ ਬੁਲੰਦ ਹੌਸਲੇ ਸਦਕਾ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ ਤੇ ਅੰਤ ਵਿਚ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ ਤੇ ਸਰਕਾਰ ਤੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਿਥੇ ਮਨਜ਼ੂਰ ਕੀਤਾ ਗਿਆ।

ਉੱਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ । ਜਿਸ ਦੇ ਚਲਦੇ ਹੁਣ ਦਿੱਲੀ ਦੇ ਵੱਖ ਵੱਖ ਬਾਰਡਰਾ ਤੇ ਬੈਠੇ ਕਿਸਾਨ ਘਰਾਂ ਨੂੰ ਵਾਪਸ ਮੋੜ ਚੁੱਕੇ ਹਨ । ਪਰ ਇਸੇ ਵਿਚਕਾਰ ਹੁਣ ਨਰੇਂਦਰ ਸਿੰਘ ਤੋਮਰ ਹੋਰਾਂ ਦੇ ਵੱਲੋਂ ਕਹੀਆਂ ਇਨ੍ਹਾਂ ਗੱਲਾਂ ਨੇ ਸਭ ਨੂੰ ਇੱਕ ਵੱਡੀ ਚਿੰਤਾ ਵਿੱਚ ਪਾ ਦਿੱਤਾ ਹੈ ।