ਕਈ ਸੂਬਿਆਂ ਨੇ ਇਹ ਸਖਤ ਫੈਸਲੇ ਲੈ ਲਏ
ਜਦੋਂ ਦੀ ਕਰੋਨਾ ਦੀ ਉਤਪਤੀ ਸੰਸਾਰ ਵਿੱਚ ਹੋਈ ਹੈ , ਉਸ ਸਮੇਂ ਤੋਂ ਹੀ ਲੋਕਾਂ ਨੂੰ ਮੁ-ਸ਼-ਕ- ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰੋਨਾ ਮਹਾਮਾਰੀ ਦੀ ਮਾਰ ਕਾਰਨ ਸਭ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਇਸ ਮਹਾਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ,ਇਸ ਲਈ ਸਭ ਦੇਸ਼ਾਂ ਵੱਲੋਂ ਤਾਲਾਬੰਦੀ ਵੀ ਕੀਤੀ ਗਈ ਸੀ। ਹੁਣ ਸਾਰੇ ਵਿਸ਼ਵ ਅੰਦਰ ਫਿਰ ਤੋਂ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ।
ਭਾਰਤ ਵਿੱਚ ਵੀ ਕੋਰੋਨਾ ਕੇਸਾਂ ਦੇ ਵਿਚ ਮੁੜ ਤੋਂ ਵਾਧਾ ਹੋਣਾ ਸ਼ੁਰੂ ਹੋ ਚੁਕਾ ਹੈ। ਕਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਫਿਰ ਲਾਕਡਾਊਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਿਲੀ ਵਿੱਚ ਵੱਧ ਰਹੇ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਕੇਜਰੀਵਾਲ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੜ ਤੋਂ ਬਾਜ਼ਾਰ ਬੰਦ ਕਰਨ ਬਾਰੇ ਸੋਚ ਰਹੀ ਹੈ। ਦਿੱਲੀ ਤੋਂ ਬਿਨਾਂ ਹੋਰ ਵੀ ਬਹੁਤ ਸਾਰੇ ਰਾਜਾਂ ਦੇ ਵਿੱਚ ਕਰੋਨਾ ਦੇ ਕੇਸਾ ਵਿਚ ਹੋਏ ਵਾਧੇ ਬਾਰੇ ਖਬਰ ਸਾਹਮਣੇ ਆਈ ਹੈ।
ਭਾਰਤ ਵਿੱਚ ਕਈ ਸੂਬਿਆਂ ਵੱਲੋਂ ਲਾਕਡਾਊਨ ਲਗਾਉਣ ਲਈ ਸਖ਼ਤ ਫੈਸਲੇ ਲਏ ਜਾ ਰਹੇ ਹਨ। ਦੇਸ਼ ਅੰਦਰ ਦਿੱਲੀ ਤੋਂ ਬਿਨਾ ਗੁਜਰਾਤ, ਮਹਾਂਰਾਸ਼ਟਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ। ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿਚ ਪਹਿਲਾਂ ਹੀ ਦੋ ਦਿਨਾਂ ਲਈ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਸੀ। ਗੁਜਰਾਤ ਵਿੱਚ 23 ਨਵੰਬਰ ਤੋਂ ਸਕੂਲ ਵੀ ਨਹੀਂ ਖੁੱਲ੍ਹਣਗੇ।
ਅਜੇ ਤੱਕ ਦੋ ਦਿਨ ਲਈ ਰਾਤ ਦਾ ਕਰਫਿਊ ਲਗਾਉਣ ਦੀ ਜਾਣਕਾਰੀ ਹੈ। ਪਰ ਲੋਕਾਂ ਵਿੱਚ ਇਹ ਡਰ ਪਾਇਆ ਜਾ ਰਿਹਾ ਹੈ ਇਸ ਕਰਫਿਊ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਕਿਉ ਕਿ ਗੁਜਰਾਤ ਦੇ ਅਹਿਮਦਾਬਾਦ ਵਿਚ ਵੀ ਬਜ਼ਾਰਾਂ ਚ ਭੀੜ ਦੇ ਕਾਰਨ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਹੈ ,ਕਿ ਅਗਰ ਕਰੋਨਾ ਕੇਸਾਂ ਵਿਚ ਕਮੀ ਨਾ ਆਈ ਤਾਂ, ਕੁਝ ਸਮੇਂ ਲਈ ਦਿੱਲੀ ਦੇ ਪ੍ਰਮੁੱਖ ਬਜ਼ਾਰਾਂ ਨੂੰ ਬੰਦ ਕੀਤਾ ਜਾ ਸਕਦਾ ਹੈ।
ਦਿੱਲੀ ਸਰਕਾਰ ਵੱਲੋਂ ਮਾਸਕ ਨਾ ਪਾਉਣ ਵਾਲੇ ਨੂੰ 500 ਰੁਪਏ ਤੋਂ ਜੁਰਮਾਨਾ ਵਧਾ ਕੇ 2000 ਰੁਪਏ ਕਰ ਦਿੱਤਾ ਗਿਆ ਹੈ। ਲੋੜਵੰਦ ਲੋਕਾਂ ਨੂੰ ਮਾਸਕ ਵੀ ਵੰਡੇ ਜਾ ਰਹੇ ਹਨ। ਹੁਣ ਮੱਧ ਪ੍ਰਦੇਸ਼ ਸਰਕਾਰ ਵੱਲੋਂ ਵੀ ਵੱਧ ਰਹੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਅੱਜ ਤਿੰਨ ਵਜੇ ਦੁਪਹਿਰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੀਟਿੰਗ ਸੱਦੀ ਹੈ। ਇਸ ਤੋਂ ਬਾਅਦ ਹੀ ਕਰੋਨਾ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਮੁੰਬਈ ਵਿਚ ਵੀ 31 ਦਸੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
Previous Postਕਿਸਾਨਾਂ ਲਈ ਆਈ ਵੱਡੀ ਖਬਰ – ਕੱਲ੍ਹ ਲਈ ਹੋਇਆ ਇਹ ਐਲਾਨ
Next Postਇਥੇ ਕੋਰੋਨਾ ਨੇ ਕਰਤੀ ਅਖੀਰ,ਸਿਰਫ ਇੱਕ ਬੰਦੇ ਨੂੰ ਛੱਡਕੇ ਬਾਕੀ ਸਾਰੇ ਪਿੰਡ ਦੀ ਰਿਪੋਰਟ ਆਈ ਪੌਜੇਟਿਵ,ਬਾਹਰੋਂ ਆਉਣ ਵਾਲਿਆਂ ਤੇ ਲੱਗੀ ਪਾਬੰਦੀ