ਕੁੰਡਲੀ ਬਾਡਰ ਤੋਂ ਆਈ ਮਾੜੀ ਖਬਰ 2 ਕਿਸਾਨਾਂ ਦੀ ਹੋਈ ਇਸ ਤਰਾਂ ਮੌਤ ,ਛਾਇਆ ਸੋਗ

ਤਾਜਾ ਵੱਡੀ ਖਬਰ

ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਦਸੰਬਰ, ਜਨਵਰੀ ਦੇ ਵਿੱਚ ਪੈਣ ਵਾਲੀ ਕੜਾਕੇ ਦੀ ਠੰਢ ਵੀ ਕਿਸਾਨਾਂ ਦੇ ਹੌਂਸਲੇ ਨੂੰ ਕ-ਮ-ਜ਼ੋ-ਰ ਨਹੀਂ ਕਰ ਸਕੀ। 26 ਜਨਵਰੀ ਨੂੰ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲੇ ਉੱਤੇ ਵਾਪਰੀਆਂ ਘ-ਟ-ਨਾ-ਵਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ ਵਾਰਦਾਤਾਂ ਤੋਂ ਬਾਅਦ ਇਸ ਕਿਸਾਨੀ ਸੰਘਰਸ਼ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਮੁੜ ਤੇਜ਼ ਕਰ ਦਿੱਤਾ ਗਿਆ ਹੈ।

ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ, ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੇਸ਼ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਭਾਰਤੀ ਭਾਈਚਾਰੇ ਵੱਲੋਂ ਜਿੱਥੇ ਇਨਾ ਖੇਤੀ ਕਾ-ਨੂੰ-ਨਾਂ ਦਾ ਵਿ-ਰੋ-ਧ ਕੀਤਾ ਜਾ ਰਿਹਾ ਹੈ, ਓਥੇ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ।

ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਠੰਡ ਦੀ ਚਪੇਟ ਵਿਚ ਆ ਗਏ, ਤੇ ਕੁਝ ਦਿਲ ਦਾ ਦੌ-ਰਾ ਪੈਣ ਕਾਰਨ, ਤੇ ਕੁਝ ਇਸ ਕਿਸਾਨੀ ਸੰਘਰਸ਼ ਵਿੱਚ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਹੁਣ ਕੁੰਡਲੀ ਬਾਰਡਰ ਤੋਂ ਦੋ ਕਿਸਾਨਾਂ ਦੀ ਮੌ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਿਸਾਨੀ ਸੰਘਰਸ਼ ਵਿਚ ਬੁਧਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਡਲ ਦਲ ਡਲ ਦੇ ਰਹਿਣ ਵਾਲੇ ਜੁਗਿੰਦਰ ਸਿੰਘ ਦੀ ਹਾਰਟ ਅ-ਟੈ-ਕ ਹੋਣ ਕਾਰਨ ਮੌ-ਤ ਹੋ ਗਈ ਹੈ।

68 ਸਾਲਾ ਜੋਗਿੰਦਰ ਦੀ ਮ੍ਰਿ-ਤ-ਕ ਦੇਹ ਉਨ੍ਹਾਂ ਦੇ ਧਰਨੇ ਵਾਲੇ ਅਸਥਾਨ ਤੇ ਬਣੇ ਟੈਂਟ ਵਿਚੋਂ ਬਰਾਮਦ ਹੋਈ। ਇਸ ਤਰ੍ਹਾਂ ਹੀ ਇੱਕ 50 ਸਾਲਾ ਜਸਮੇਲ ਸਿੰਘ ਜੋ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਚੰਨਣਵਾਲ ਪਿੰਡ ਦਾ ਰਹਿਣ ਵਾਲਾ ਸੀ, ਉਸਦੀ ਮੌ-ਤ ਵੀ ਦਿਲ ਦੀ ਧੜਕਣ ਰੁਕਣ ਕਾਰਨ ਹੋਈ ਦੱਸੀ ਜਾ ਰਹੀ ਹੈ। ਇਨ੍ਹਾਂ ਦੋਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਨਾਂ ਦੀ ਮੌ-ਤ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਇਸ ਦੀ ਜਾਣਕਾਰੀ ਮਿਲਣ ਤੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਹੁਣ ਤੱਕ ਕਿਸਾਨੀ ਸੰਘਰਸ਼ ਦੌਰਾਨ 100 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।