ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਥੇ ਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਵਿਆਪੀ ਇਹ ਕਿਸਾਨ ਸੰਘਰਸ਼ ਅੱਜ 28ਵੇਂ ਦਿਨ ਵਿੱਚ ਚੱਲ ਰਿਹਾ ਹੈ। ਕਿਸਾਨ ਜਥੇ ਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲ ਬਾਤ ਲਈ ਪ੍ਰਸਤਾਵ ਭੇਜਿਆ ਗਿਆ ਹੈ। ਜਿਸ ਵਿੱਚ ਉਹ ਤਾਰੀਕ ਤੈਅ ਕਰ ਸਕਦੇ ਹਨ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਇਸ ਮਸਲੇ ਨੂੰ ਗੱਲ ਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।
ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਇਸ ਲਈ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਬਾਰੇ ਕੇਂਦਰ ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਕੰਮ ਲਈ ਐਲਾਨ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਗੱਲ ਬਾਤ ਕਰਨ ਲਈ ਤਿਆਰ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਉਹ ਕਿਸਾਨ ਕਾਨੂੰਨ ਦੀ ਭਾਵਨਾ ਨੂੰ ਸਮਝਣ। 25 ਦਸੰਬਰ ਨੂੰ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਹੈ। ਇਸ ਦਿਨ ਨੂੰ ਗਵਰਨੇਂਸ ਡੇਅ ਦੇ ਵਜੋਂ ਭਾਰਤ ਸਰਕਾਰ ਮਨਾ ਰਹੀ ਹੈ। ਇਸ ਦੇ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਦੁਪਿਹਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਦੀ ਜਾਣਕਾਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਸੂਬਿਆਂ ਦੇ 6 ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਦਿਨ ਕੇਂਦਰ ਸਰਕਾਰ ਵੱਲੋਂ 10 ਕਰੋੜ 59 ਲੱਖ ਕਿਸਾਨਾਂ ਨੂੰ 96000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ। 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ 18000 ਕਰੋੜ ਰੁਪਏ ਟਰਾਂਸਫਰ ਕੀਤੇ ਜਾਣਗੇ। ਕਲ ਤੱਕ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ 2 ਕਰੋੜ ਕਿਸਾਨਾਂ ਵੱਲੋਂ ਰਜਿਸਟ੍ਰੇਸ਼ਨ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਮੈਨੂੰ ਪੂਰੀ ਉਮੀਦ ਹੈ ਕਿ ਕਿਸਾਨ ਇਸ ਦਿਨ ਕਿਸਾਨ ਅੰਦੋਲਨ ਦੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਜ਼ਰੂਰ ਕਰਨਗੇ।
Home ਤਾਜਾ ਖ਼ਬਰਾਂ ਕੇਂਦਰ ਤੋਂ ਆਈ ਕਿਸਾਨਾਂ ਬਾਰੇ ਵੱਡੀ ਖਬਰ: 25 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਇਹ ਕੰਮ ਹੋ ਗਿਆ ਐਲਾਨ
ਤਾਜਾ ਖ਼ਬਰਾਂ
ਕੇਂਦਰ ਤੋਂ ਆਈ ਕਿਸਾਨਾਂ ਬਾਰੇ ਵੱਡੀ ਖਬਰ: 25 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਇਹ ਕੰਮ ਹੋ ਗਿਆ ਐਲਾਨ
Previous Postਸਾਵਧਾਨ : ਹੁਣੇ ਹੁਣੇ ਪੰਜਾਬ ਚ ਇਥੇ 31 ਜਨਵਰੀ 2021 ਤੱਕ ਲੱਗੀ ਇਹ ਪਾਬੰਦੀ
Next Postਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਇਸ ਗਲੋਂ ਹੋ ਗਿਆ ਤੱਤਾ- ਫੋਰਨ ਕੀਤਾ ਇਹ ਕੰਮ