ਕੇਂਦਰ ਦੀ ਮੋਦੀ ਸਰਕਾਰ ਨੇ ਅਚਾਨਕ ਲਗਾਤੀ ਇਹ ਰੋਕ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਜਿਥੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਜਿਸ ਨਾਲ ਦੇਸ਼ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕਦਾ ਹੈ। ਉੱਥੇ ਹੀ ਬਹੁਤ ਸਾਰੀਆਂ ਪਹਿਲੀਆਂ ਯੋਜਨਾਵਾਂ ਨੂੰ ਵੀ ਸੋਧ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਇਨ੍ਹਾਂ ਖੇਤੀ ਕਨੂੰਨਾਂ ਬਾਰੇ ਸਰਕਾਰ ਨੇ ਕਿਹਾ ਸੀ ਕਿ ਇਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ।

ਪਰ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਸੂਬਿਆਂ ਅੰਦਰ ਹੋਣ ਵਾਲੀਆਂ ਚੋਣਾਂ ਦੌਰਾਨ ਵੀ ਕਿਸਾਨਾਂ ਵੱਲੋਂ ਮਹਾਂਪੰਚਾਇਤ ਦਾ ਅਯੋਜਨ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਦਿੱਲੀ ਦੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਅਚਾਨਕ ਇਹ ਰੋਕ ਲਗਾ ਦਿੱਤੀ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ।

ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਉਥੇ ਹੀ ਦਿੱਲੀ ਦੀ ਸਰਕਾਰ ਵੱਲੋਂ ਵੀ ਦਿੱਲੀ ਦੇ ਲੋਕਾਂ ਨੂੰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਤੇ ਹੁਣ ਨਵੀਂ ਯੋਜਨਾ ਦੇ ਅਨੁਸਾਰ ਮੁੱਖ ਮੰਤਰੀ ਵੱਲੋਂ ਘਰ-ਘਰ ਰਾਸ਼ਨ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾਣੀ ਸੀ। ਜਿਸ ਦੀ ਸ਼ੁਰੂਆਤ 25 ਮਾਰਚ ਤੋਂ ਹੋਣੀ ਸੀ। ਇਸ ਸਭ ਬਾਰੇ ਦਿੱਲੀ ਸਰਕਾਰ ਇਸ ਯੋਜਨਾ ਸਬੰਧੀ ਟੈਂਡਰ ਵੀ ਅਵਾਰਡ ਕਰ ਚੁੱਕੀ ਸੀ। ਇਸ ਦੇ ਜ਼ਰੀਏ ਦਿੱਲੀ ਦੇ ਲੋਕਾਂ ਨੂੰ ਘਰ ਘਰ ਦੇ ਵਿੱਚ ਰਾਸ਼ਨ ਦਿੱਤਾ ਜਾਣਾ ਸੀ। ਹੁਣ ਕੇਂਦਰ ਅਤੇ ਦਿੱਲੀ ਸਰਕਾਰ ਦੇ ਵਿਚਕਾਰ ਜਾਰੀ ਤਕਰਾਰ ਦੌਰਾਨ ਕੇਂਦਰ ਸਰਕਾਰ ਵੱਲੋਂ ਦਿੱਲੀ ਸਰਕਾਰ ਦੀ ਯੋਜਨਾ ਰਾਸ਼ਨ ਦੀ ਡੋਰ ਸਟੈਪ ਡਲੀਵਰੀ ਤੇ ਰੋਕ ਲਗਾ ਦਿੱਤੀ ਗਈ ਹੈ।

ਇਹ ਸਭ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੇ ਵਿਚਕਾਰ ਚੱਲ ਰਹੀ ਖਿਚੋਤਾਣ ਦੌਰਾਨ ਹੀ ਕੀਤਾ ਗਿਆ ਹੈ। ਇਸ ਬਾਰੇ ਸੂਤਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਦੇ ਖਾਧ ਪੂਰਤੀ ਸਕੱਤਰ ਨੂੰ ਚਿੱਠੀ ਲਿਖ ਕੇ ਇਸ ਯੋਜਨਾ ਨੂੰ ਸ਼ੁਰੂ ਨਾ ਕਰਨ ਸਬੰਧੀ ਕਿਹਾ ਹੈ। ਇਸ ਕਦਮ ਨਾਲ ਕੇਂਦਰ ਸਰਕਾਰ ਅਤੇ ਸਰਕਾਰ ਵਿਚਕਾਰ ਫਾਸਲਾ ਵਧਦਾ ਨਜ਼ਰ ਆ ਰਿਹਾ ਹੈ।