ਕੇਂਦਰ ਦੀ ਮੋਦੀ ਸਰਕਾਰ ਵਲੋਂ ਆਈ ਵੱਡੀ ਖਬਰ – ਕਰੋੜਾਂ ਗਰੀਬ ਲੋਕਾਂ ਲਈ ਹੁਣ ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਨ੍ਹਾਂ ਦਾ ਫ਼ਾਇਦਾ ਲੋਕਾਂ ਨੂੰ ਹੋ ਸਕੇ। ਦੇਸ਼ ਵਿੱਚ ਕਰੋੜਾਂ ਲੋਕਾਂ ਨੂੰ ਰੁਜ਼ਗਾਰ ਦੇ ਕਈ ਮੌਕੇ ਮੁਹਈਆ ਕਰਵਾਏ ਗਏ ਹਨ। ਕਰੋਨਾ ਦੇ ਬੁਰੇ ਦੌਰ ਵਿਚ ਵੀ ਜਿਥੇ ਲੋਕਾਂ ਨੂੰ ਮੁਫ਼ਤ ਵਿੱਚ ਰਾਸ਼ਨ ਮੁਹਈਆ ਕਰਵਾਇਆ ਗਿਆ ਤਾਂ ਜੋ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਵਿੱਚ ਸਹਾਇਤਾ ਹੋ ਸਕੇ। ਉਥੇ ਹੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਨੂੰ 2022 ਤੱਕ ਦੁੱਗਣੀ ਕਰਨ ਦੇ ਮਕਸਦ ਨਾਲ ਤਿੰਨ ਖੇਤੀ ਕਾਨੂੰਨਾਂ ਨੂੰ ਵੀ ਲਾਗੂ ਕੀਤਾ ਗਿਆ ਸੀ।

ਹੁਣ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਰੋੜਾਂ ਗਰੀਬ ਲੋਕਾਂ ਲਈ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਰੁਜਗਾਰ ਮੁਹਈਆ ਕਰਵਾਉਣ ਲਈ ਈ ਸ੍ਰਮ ਪੋਰਟਲ ਲੋਗੋ ਦਾ ਵਿਸਥਾਰ ਕੀਤਾ ਗਿਆ ਹੈ। ਜਿਸ ਦੇ ਜ਼ਰੀਏ ਦੇਸ਼ ਵਿਚ ਕਰੋੜਾਂ ਗਰੀਬ ਕਾਮਿਆਂ ਨੂੰ ਸਰਕਾਰ ਵੱਲੋਂ ਇਕ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਇਸ ਸੁਵਿਧਾ ਦਾ ਫਾਇਦਾ ਲੈਣ ਲਈ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ,ਘਰੇਲੂ ਕਾਮੇ ,ਮਜ਼ਦੂਰ, ਸੜਕ ਵਿਕਰੇਤਾ, ਖੇਤੀਬਾੜੀ ਮਜ਼ਦੂਰ, ਸੰਗਠਿਤ ਖੇਤਰ ਦੇ ਦੂਜੇ ਵਰਕਰ ,ਨਿਰਮਾਣ ਕਾਮੇ, ਗਿਗ ਅਤੇ ਪਲੇਟਫਾਰਮ ਕਾਮੇ ਦੇਸ਼ ਦੀ ਡੇਟਾਬੇਸ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਜਿਸ ਦੇ ਜ਼ਰੀਏ ਲਾਗੂ ਕੀਤੀ ਗਈ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਕਿਰਤ ਮੰਤਰੀ ਭੁਪਿੰਦਰ ਯਾਦਵ ਨੇ ਦੱਸਿਆ ਹੈ ਕਿ ਸਾਡੇ ਰਾਸ਼ਟਰ ਨਿਰਮਾਤਾ ਕਿਰਤੀਆਂ ਦਾ ਰਾਸ਼ਟਰੀ ਡੇਟਾਬੇਸ ਹੋਵੇਗਾ। ਦੇਸ਼ ਦੇ 38 ਕਰੋੜ ਕਾਮਿਆਂ ਲਈ ਜਾਰੀ ਕੀਤੀ ਗਈ ਇਸ ਯੋਜਨਾ ਵਿੱਚ ਡੇਟਾਬੇਸ ਸ਼ਾਮਲ ਕੀਤਾ ਜਾਵੇਗਾ, ਜੋ ਜਾਰੀ ਕੀਤੀ ਗਈ ਯੋਜਨਾ ਈ ਸ਼੍ਰਮ ਪੋਰਟਲ ਵਿੱਚ ਲਾਂਚ ਕੀਤਾ ਗਿਆ ਹੈ।

ਇਸ ਸੁਵਿਧਾ ਦੇ ਲਾਂਚ ਕੀਤੇ ਜਾਣ ਤੋਂ ਬਾਅਦ ਇਸ ਵਿੱਚ ਰਜਿਸਟ੍ਰੇਸ਼ਨ ਕਰਵਾਉਣੀ ਵੀ ਸਾਰੇ ਕਾਮਿਆਂ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਯੋਜਨਾ ਦੀ ਸ਼ੁਰੂਆਤ ਦੇ ਮੌਕੇ ਤੇ ਕੇਂਦਰੀ ਮੰਤਰੀ ਅਤੇ ਰੋਜ਼ਗਾਰ ਮੰਤਰੀ ਭੁਪਿੰਦਰ ਯਾਦਵ ਅਤੇ ਕਿਰਤ ਰਾਜ ਮੰਤਰੀ ਰਾਮੇਸ਼ਵਰ ਤੇਲੀ ਵੀ ਮੌਕੇ ਤੇ ਮੌਜੂਦ ਰਹੇ।