ਆਈ ਤਾਜ਼ਾ ਵੱਡੀ ਖਬਰ
ਦੇਸ਼ ਭਰ ਦੇ ਵਿਚ ਜਿੱਥੇ ਇਕ ਪਾਸੇ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ,ਇਸ ਬੇਰੁਜ਼ਗਾਰੀ ਦੇ ਚੱਲਦੇ ਨੌਜਵਾਨਾਂ ਦੇ ਵੱਲੋਂ ਵਿਦੇਸ਼ਾਂ ਵੱਲ ਦਾ ਰੁਖ਼ ਕੀਤਾ ਜਾ ਰਿਹਾ ਹੈ । ਹਾਲਾਂਕਿ ਸਮੇਂ ਸਮੇਂ ਤੇ ਸਰਕਾਰਾਂ ਦੇ ਵੱਲੋਂ ਵੀ ਦੇਸ਼ ਵਿੱਚ ਬੇਰੁਜ਼ਗਾਰੀ ਖ਼ਤਮ ਕਰਨ ਦੇ ਲਈ ਕਈ ਤਰ੍ਹਾਂ ਦੇ ਵਾਅਦੇ ਕੀਤੇ ਜਾਂਦੇ ਹਨ , ਇਸੇ ਵਿਚਕਾਰ ਹੁਣ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇਕ ਅਜਿਹਾ ਤੋਹਫਾ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਉਨ੍ਹਾਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ । ਦੱਸ ਦੇਈਏ ਕਿ ਚੰਡੀਗਡ਼੍ਹ ਵਿਚ ਲਗਭਗ ਪੱਚੀ ਹਜ਼ਾਰ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ।
ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਇਹ ਫ਼ੈਸਲਾ ਕੀਤਾ ਹੈ ਕਿ ਹੁਣ ਪਿਛਲੇ ਪੰਜ ਸਾਲਾਂ ਤੋ ਮੁਲਾਜ਼ਮਾਂ ਦੇ ਬਕਾਇਆ ਏਰੀਅਰ ਨੂੰ ਇਕ ਵਾਰ ਚ ਹੀ ਜਾਰੀ ਕਰ ਦਿੱਤਾ ਜਾਵੇਗਾ । ਚੰਡੀਗੜ੍ਹ ਪ੍ਰਸ਼ਾਸਨ ਦੇ ਫਾਇਨੈਂਸ ਡਿਪਾਰਟਮੈਂਟ ਦੇ ਵੱਲੋਂ ਇਸ ਬਾਬਤ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ ਤੇ ਇਨ੍ਹਾਂ ਹੁਕਮਾਂ ਵਿੱਚ ਆਖਿਆ ਗਿਆ ਹੈ ਕਿ ਸੈਕੰਡਰੀ ਹੈੱਡ ਆਫ਼ ਡਿਪਾਰਟਮੈਂਟ ਨੂੰ ਹੁਕਮ ਦੀ ਕਾਪੀ ਪਹੁੰਚਾ ਜਾ ਪਹੁੰਚਾ ਦਿੱਤੀ ਜਾਵੇ ਤੇ ਹਰ ਵਿਭਾਗ ਦੇ ਐਚ ਓ ਡੀ ਇਹ ਏਰੀਅਰ ਅਪਲਾਈ ਕਰਨ ਦਾ ਹੁਕਮ ਦਿੱਤਾ ਗਿਆ ਹੈ ।ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਮੁਤਾਬਕ ਛੇਵੇਂ ਪੰਜਾਬ ਵਿੱਤ ਕਮਿਸ਼ਨ ਤਹਿਤ 1 ਜਨਵਰੀ 2016 ਤੋਂ 30 ਸਤੰਬਰ 2021 ਤੱਕ ਦਾ ਏਰੀਅਰ ਮੁਲਾਜ਼ਮਾਂ ਨੂੰ ਮਿਲੇਗਾ।
ਪ੍ਰਸ਼ਾਸਨ ਦੇ ਇਸ ਫੈਸਲੇ ਦਾ ਫਾਇਦਾ ਚੰਡੀਗੜ੍ਹ ਦੇ 25 ਹਜ਼ਾਰ ਮੁਲਾਜ਼ਮਾਂ ਨੂੰ ਹੋਵੇਗਾ। ਨਾਲ ਹੀ ਇਸ ਦਾ ਫਾਇਦਾ ਪੰਜਾਬ ਦੇ ਡੈਪੂਟੇਸ਼ਨ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੀ ਹੋਵੇਗਾ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਇਕ ਵੱਡਾ ਐਲਾਨ ਕੀਤਾ ਤੇ ਸ਼ਾਹ ਨੇ ਆਖਿਆ ਕਿ ਹੁਣ ਚੰਡੀਗੜ੍ਹ ਕੇਂਦਰ ਸ਼ਾਸਿਤ ਖੇਤਰ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਹੁਣ ਕੇਂਦਰ ਸਿਵਲ ਸਿਰਜਣਾ ਬਰਾਬਰ ਹੋਣਗੀਆਂ ਅਤੇ ਨਾਲ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਇਸ ਦਾ ਫ਼ਾਇਦਾ ਪੰਜਾਬ ਦੇ ਡੈਪੂਟੇਸ਼ਨ ਤੇ ਕੰਮ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੀ ਹੋਵੇਗਾ ।
Previous Postਪੰਜਾਬ ਦੇ ਸਰਕਾਰੀ ਸਕੂਲਾਂ ਲਈ ਆਈ ਵੱਡੀ ਖਬਰ, ਸਿੱਖਿਆ ਮੰਤਰੀ ਮੀਤ ਹੇਅਰ ਵਲੋਂ
Next Postਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਸਕੂਲ ਚ ਗੋਲੀਬਾਰੀ ਦੌਰਾਨ 18 ਵਿਦਿਆਰਥੀਆਂ ਸਣੇ 21 ਦੀ ਮੌਤ