ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੈਟ੍ਰੋਲ ਪੰਪ ,ਟੋਲ ਪਲਾਜ਼ਾ ਤੇ ਰੇਲਵੇ ਲਾਈਨਾਂ ਨੂੰ ਬੰਦ ਕਰਕੇ ਉੱਥੇ ਧਰਨੇ ਦਿੱਤੇ ਜਾ ਰਹੇ ਹਨ। ਹੁਣ ਦੇਸ਼ ਦੇ ਕਿਸਾਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸਦੇ ਤਹਿਤ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 21 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ 30 ਕਿਸਾਨ ਜਥੇਬੰਦੀਆਂ ਨਾਲ ਪੰਜਾਬੀ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ।
ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਥੇ ਹੀ ਮੀਟਿੰਗ ਵਿਚ ਕਿਸਾਨਾਂ ਨੂੰ ਰੇਲਵੇ ਟ੍ਰੈਕ ਖਾਲੀ ਕਰਕੇ ਰੇਲ ਗੱਡੀਆਂ ਚਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਾ ਲਿਆ ਗਿਆ ਸੀ । ਕਿਸਾਨ ਵੱਲੋਂ ਪੰਜਾਬ ਵਿੱਚ ਹੋ ਰਹੀ ਵਸਤਾਂ ਦੀ ਕਿਲਤ ਨੂੰ ਵੇਖਦੇ ਹੋਏ ਮਾਲ ਗੱਡੀਆਂ ਦੇ ਨਾਲ ਰੇਲ ਗੱਡੀਆਂ ਨੂੰ ਚਲਾਉਣ ਲਈ ਵੀ ਸਹਿਮਤੀ ਦੇ ਦਿੱਤੀ ਗਈ ਹੈ ।
ਹੁਣ ਕੇਂਦਰ ਵੱਲੋਂ ਕਿਸਾਨਾਂ ਲਈ ਆਈ ਖਬਰ ਦਾ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਕੇਂਦਰ ਸਰਕਾਰ ਵੱਲੋਂ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦਾ ਸੱਦਾ ਦਿਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਦੇ ਹੋਏ ਰੇਲ ਗੱਡੀਆਂ ਚਲਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਛੇਤੀ ਹੀ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਕੀਤੀ ਸੀ।
ਕੇਂਦਰ ਸਰਕਾਰ ਇਸ ਉੱਤੇ ਗੌਰ ਕਰਦੇ ਹੋਏ ਪੰਜਾਬ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਫਿਰ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ ਜਿਸ ਵਿੱਚ ਕੇਂਦਰੀ ਮੰਤਰੀ ਸ਼ਾਮਲ ਹੋਣਗੇ। ਇਸ ਮੀਟਿੰਗ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਤੋਂ ਇਹ ਆਸ ਲਗਾਈ ਜਾ ਰਹੀ ਹੈ ਕਿ ਇਸ ਦੌਰਾਨ ਖੇਤੀ ਕਾਨੂੰਨਾਂ ਦੀਆਂ ਚਿੰਤਾਵਾਂ ਦੇ ਛੇਤੀ ਨਿਪਟਾਰੇ ਲਈ ਰਾਹ ਪੱਧਰਾ ਹੋ ਜਾਵੇਗਾ।
ਉਨ੍ਹਾਂ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਦੇ ਸੱਦੇ ਵਾਲੇ ਇਸ ਫੈਸਲੇ ਦਾ ਅਸੀਂ ਸਵਾਗਤ ਕੀਤਾ ਹੈ। ਜਿਸ ਤਹਿਤ ਕਿਸਾਨਾਂ ਵੱਲੋਂ ਯਾਤਰੀਆਂ ਅਤੇ ਮਾਲ ਗੱਡੀਆਂ ਨੂੰ ਪੰਜਾਬ ਅੰਦਰ ਆਉਣ ਦੀ ਆਗਿਆ ਦੇਣ ਲਈ ਉਨ੍ਹਾਂ ਦੇ ਰੇਲ ਰੋਕੂ ਫੈਸਲੇ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ।
Previous Postਇੰਗਲੈਂਡ ਜਾਣ ਵਾਲਿਆਂ ਲਈ ਆਈ ਵੱਡੀ ਖਬਰ ਹੋਇਆ ਇਹ ਐਲਾਨ, ਲੋਕਾਂ ਚ ਖੁਸ਼ੀ
Next Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ