ਕੇਂਦਰ ਸਰਕਾਰ ਤੋਂ ਗੱਡੀਆਂ ਦੇ ਡਰਾਈਵਿੰਗ ਲਾਈਸੈਂਸ ਬਾਰੇ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਕਾਰਨ ਬਹੁਤ ਸਾਰੇ ਕਾਰੋਬਾਰ ਪ੍ਰਭਾਵਤ ਹੋਏ ਹਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿਸ ਕਾਰਨ ਬਹੁਤ ਸਾਰੇ ਕਾਰੋਬਾਰਾਂ ਨੂੰ ਬੰਦ ਕਰਨਾ ਪਿਆ ਸੀ। ਜਿਸ ਨਾਲ ਲੋਕਾਂ ਦਾ ਨੁਕਸਾਨ ਹੋਇਆ ਉਥੇ ਹੀ ਕਾਰੋਬਾਰਾਂ ਦਾ ਵੀ ਕਾਫੀ ਹੱਦ ਤੱਕ ਨੁਕਸਾਨ ਹੋਇਆ ਹੈ ਕਿਉਂਕਿ ਇੰਨੇ ਲੰਮੇ ਸਮੇਂ ਤਕ ਕਾਰੋਬਾਰ ਨੂੰ ਬੰਦ ਰੱਖਣ ਨਾਲ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਹੌਲੀ ਹੌਲੀ ਸਾਰੇ ਕਾਰੋਬਾਰਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਕੇਂਦਰ ਸਰਕਾਰ ਤੋਂ ਗੱਡੀਆਂ ਦੇ ਡਰਾਇਵਿੰਗ ਲਾਇਸੈਂਸ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦਾ ਐਲਾਨ ਹੋ ਗਿਆ ਹੈ।

ਕਰੋਨਾ ਦੇ ਕਾਰਨ ਜਿੱਥੇ ਡਰਾਇਵਿੰਗ ਲਾਇਸੈਂਸ ਬਣਾਉਣ ਵਾਸਤੇ ਟੈਸਟ ਦੇਣ ਲਈ ਸਿਖਲਾਈ ਕੇਂਦਰਾਂ ਨੂੰ ਬੰਦ ਕੀਤਾ ਗਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ 1 ਜੁਲਾਈ 2021 ਤੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਟਰੇਨਿੰਗ ਸੈਂਟਰ ਖੋਲ੍ਹੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਡਰਾਈਵਿੰਗ ਸਿਖਲਾਈ ਸਬੰਧੀ ਉੱਚ ਗੁਣਵੱਤਾ ਦੀ ਸਿਖਲਾਈ ਦਿੱਤੀ ਜਾ ਸਕੇ। ਉਨ੍ਹਾਂ ਲੋਕਾਂ ਲਈ ਵੀ ਇਹ ਵੱਡੀ ਰਾਹਤ ਦੀ ਖਬਰ ਹੈ ਜਿਨ੍ਹਾਂ ਨੇ ਡਰਾਈਵਿੰਗ ਲਾਇਸੰਸ ਬਣਾਉਣੇ ਹਨ।

ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੜਕ ਆਵਾਜਾਈ ਮੰਤਰਾਲੇ ਵੱਲੋਂ ਡਰਾਈਵਿੰਗ ਸਿਖਲਾਈ ਕੇਂਦਰਾਂ ਨੂੰ ਖੋਲਣ ਦੀ ਇਜਾਜਤ ਦੇ ਦਿੱਤੀ ਗਈ ਹੈ ਜਲਦੀ ਹੀ ਆਰ ਟੀ ਓ ਚ ਟੈਸਟ ਕੀਤੇ ਬਿਨਾਂ ਡਰਾਇਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਕੇਂਦਰਾਂ ਨੂੰ ਉਦਯੋਗ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰਦਾਨ ਕਰਨ ਦੀ ਆਗਿਆ ਵੀ ਦਿਤੀ ਗਈ ਹੈ। ਸੂਤਰਾਂ ਅਨੁਸਾਰ ਦੇਸ਼ ਵਿਚ ਲਗਭਗ 22 ਲੱਖ ਡਰਾਈਵਰਾਂ ਦੀ ਘਾਟ ਹੈ।

ਕਿਸੇ ਵੀ ਮਾਨਤਾ ਪ੍ਰਾਪਤ ਡਰਾਈਵਰ ਸਿਖਲਾਈ ਕੇਂਦਰ ਤੋਂ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਕਿਸੇ ਵੀ ਆਰ ਟੀ ਓ ਟੈਸਟ ਦੀ ਜ਼ਰੂਰਤ ਨਹੀਂ ਪਵੇਗੀ। ਇਹ ਡਰਾਈਵਰਾਂ ਨੂੰ ਅਜਿਹੇ ਮਾਨਤਾ-ਪ੍ਰਾਪਤ ਡਰਾਈਵਿੰਗ ਸਿਖਲਾਈ ਕੇਂਦਰਾਂ ਤੋਂ ਸਿਖਲਾਈ ਪੂਰੀ ਕਰਨ ਤੋਂ ਬਾਅਦ ਪ੍ਰਾਈਵੇਟ ਲਾਇਸੈਂਸ ਪ੍ਰਾਪਤ ਕਰਨ ਵਿੱਚ ਸਹਾਇਤਾ ਕਰੇਗਾ। ਕੇਂਦਰ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਡਰਾਈਵਿੰਗ ਲਾਇਸੈਂਸ ਲਈ ਅਰਜ਼ੀ ਦਿੰਦੇ ਸਮੇਂ ਟੈਸਟ ਦੀ ਜ਼ਰੂਰਤ ਤੋਂ ਛੋਟ ਦਿੱਤੀ ਜਾਏਗੀ। ਜੋ ਇਸ ਸਮੇਂ ਖੇਤਰੀ ਪਾਸਪੋਰਟ ਦਫ਼ਤਰ ਵਿਖੇ ਲਈ ਜਾ ਰਹੀ ਹੈ।