ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਵੀ ਪੂਰੇ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ, ਜੋ ਹੌਲੀ-ਹੌਲੀ ਉਨ੍ਹਾਂ ਦੀ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਸੂਬਾ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿਸ ਨਾਲ ਲੋਕਾਂ ਦੇ ਆਰਥਿਕ ਵਿਕਾਸ ਨੂੰ ਉੱਚਾ ਚੁੱਕਿਆ ਜਾ ਸਕੇ। ਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਵੀ ਮੁਕਾਬਲਾ ਕੀਤਾ ਜਾ ਸਕੇ।
ਕੇਂਦਰ ਸਰਕਾਰ ਤੋਂ ਪੰਜਾਬ ਲਈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਕੰਮ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿਤਾਂ ਨੂੰ ਵੇਖਦੇ ਹੋਏ 3500 ਕਰੋੜ ਦਾ ਫੰਡ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾ ਇਹ ਫ਼ੰਡ ਜਾਰੀ ਕਰਨ ਉਪਰ ਰੋਕ ਲਗਾ ਦਿੱਤੀ ਗਈ ਸੀ। ਪਿਛਲੇ ਸਾਲ ਝੋਨੇ ਦੇ ਸੀਜ਼ਨ ਦੌਰਾਨ ਇਸ ਫੰਡ ਨੂੰ ਸਰਕਾਰ ਵੱਲੋਂ ਰੋਕ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਆੜਤੀਆਂ ਦੇ ਖਰਚੇ ਵਜੌਂ ਵੀ 1700 ਕਰੋੜ ਰੁਪਏ ਜਾਰੀ ਕੀਤੇ ਹਨ।
ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਇਹ ਫੰਡ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਫ਼ੰਡ ਕੇਂਦਰ ਅਤੇ ਸੂਬੇ ਦਰਮਿਆਨ ਮਜ਼ਬੂਤ ਸੰਬੰਧਾਂ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਸਾਬਤ ਹੋਵੇਗਾ। ਲੰਘੇ ਹਫਤੇ ਹੀ ਪੇਂਡੂ ਵਿਕਾਸ ਫੰਡ ਦਾ ਪੈਸਾ ਰਿਲੀਜ਼ ਕਰਨ ਸਬੰਧੀ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰ ਸਰਕਾਰ ਦੇ ਸਬੰਧਤ ਅਫਸਰਾਂ ਨਾਲ ਮੁਲਾਕਾਤ ਕੀਤੀ ਗਈ ਸੀ।
ਉਸ ਤੋਂ ਬਾਅਦ ਹੀ ਕੇਂਦਰ ਸਰਕਾਰ ਵੱਲੋਂ ਫੈਸਲਾ ਕਰਦੇ ਹੋਏ ਇਹ ਫੰਡ ਜਾਰੀ ਕੀਤਾ ਗਿਆ ਹੈ। ਜਿਸ ਨਾਲ ਪੇਂਡੂ ਵਿਕਾਸ ਵਾਸਤੇ ਇਸ ਦੀ ਵਰਤੋਂ ਕੀਤੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਨਕਦੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੂੰ 3576 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਕਸਟਡੀ ਅਤੇ ਮਨਟੇਨੈਸ ਲਈ ਤਕਰੀਬਨ ਇੱਕ ਦਹਾਕੇ ਤੋਂ ਪੈਂਡਿੰਗ ਪਏ 276 ਰੁਪਏ ਵੀ ਜਾਰੀ ਕੀਤੇ ਗਏ ਹਨ। ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਜਾਰੀ ਕੀਤਾ ਗਿਆ ਹੈ। ਜੋ ਪਿਛਲੇ ਸਾਲ ਝੋਨੇ ਦੇ ਸੀਜ਼ਨ ਦੌਰਾਨ ਰੋਕਿਆ ਗਿਆ ਸੀ।
Previous Postਪੰਜਾਬ ਚ ਇਥੇ ਹਸਦੇ ਖੇਡਦੇ ਬੱਚਿਆਂ ਨੂੰ ਏਦਾਂ ਮਿਲੀ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ
Next Postਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਲਈ ਆਈ ਇਹ ਮਾੜੀ ਖਬਰ