ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਸਰਕਾਰ ਵੱਲੋਂ ਆਰਥਿਕ ਸਥਿਤੀ ਨੂੰ ਮੁੜ ਪੈਰਾਂ ਸਿਰ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਹੁਣ ਸ਼ੁਰੂ ਹੋਏ ਮਾਨਸੂਨ ਸੈਸ਼ਨ ਵਿੱਚ ਵੀ ਕਈ ਐਲਾਨ ਕੀਤੇ ਹਨ। ਜਿਸ ਨਾਲ ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਹੂਲਤਾਂ ਮਿਲ ਰਹੀਆਂ ਹਨ। ਜਿਸ ਨਾਲ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਹੋ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਪ੍ਰਾਪਤ ਹੋਏ ਹਨ। ਕੁਝ ਗਰੀਬ ਵਰਗ ਦੇ ਬੱਚਿਆਂ ਨੂੰ ਕਈ ਚੀਜ਼ਾਂ ਤੋਂ ਪਛਾੜਾਇਆ ਜਾਂਦਾ ਹੈ। ਜਿਸ ਕਾਰਨ ਵਿਦਿਆਰਥੀ ਵਰਗ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਲਈ ਹੀ ਸਰਕਾਰ ਵੱਲੋਂ ਵਿਦਿਆਰਥੀ ਵਰਗ ਦੇ ਹਿੱਤਾਂ ਨੂੰ ਵੀ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਹੁਣ ਕੇਂਦਰ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਲਈ ਕਰਤਾ ਇਹ ਵੱਡਾ ਐਲਾਨ ,ਜਿਸ ਬਾਰੇ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੇਂਦਰ ਸਰਕਾਰ ਵੱਲੋਂ ਐਲਾਨ ਕੀਤੇ ਜਾਂਦੇ ਹਨ ਉਥੇ ਹੀ ਹੁਣ ਕੇਂਦਰ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ। ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।
ਜਿੱਥੇ ਸਰਕਾਰ ਨੇ ਵੱਖ ਵੱਖ ਖੇਤਰਾਂ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ। ਉਥੇ ਹੀ ਵਿਦਿਅਕ ਖੇਤਰ ਨੂੰ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ਦੇ ਲਈ ਆਲ ਇੰਡੀਆ ਕੋਟਾ ਸਕੀਮ ਦੇ ਵਿਚ ਓ. ਬੀ. ਸੀ. ਲਈ 27% ਰਾਖਵਾਂਕਰਨ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਲਈ 10% ਰਾਖਵਾਂਕਰਨ ਪ੍ਰਦਾਨ ਕੀਤਾ ਗਿਆ ਹੈ ।
ਸਰਕਾਰ ਦੇ ਇਸ ਐਲਾਨ ਨੂੰ ਸੁਣਦੇ ਹੀ ਮੈਡੀਕਲ ਵਿਦਿਆਰਥੀਆਂ ਵਿਚ ਖੁਸ਼ੀ ਵੇਖੀ ਜਾ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਦੇ ਸਦਕਾ ਬਹੁਤ ਸਾਰੇ ਯੋਗ ਉਮੀਦਵਾਰਾਂ ਨੂੰ ਫਾਇਦਾ ਹੋਵੇਗਾ। ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਨੂੰ ਪ੍ਰਫੁਲਿਤ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ।
Previous Postਪੰਜਾਬ : ਰਾਤ 12 ਵੱਜੇ ਪਿਸ਼ਾਬ ਕਰਨ ਲਈ ਉਠੇ ਨੌਜਵਾਨ ਨੂੰ ਮੌਤ ਲੈ ਗਈ ਇਸ ਤਰਾਂ ਨਾਲ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਮੀਂਹ ਨੇ ਮਚਾਈ ਤਬਾਹੀ ਵਾਪਰਿਆ ਇਹ ਭਾਣਾ ,ਇਲਾਕੇ ਚ ਛਾਈ ਸੋਗ ਦੀ ਲਹਿਰ