ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਜਿਥੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੋਇਆ ਹੈ। ਪਿਛਲੇ ਦੋ ਸਾਲਾਂ ਤੋਂ ਜਿਥੇ ਬੱਚਿਆਂ ਨੂੰ ਆਪਣੀ ਪੜ੍ਹਾਈ ਪ੍ਰਤੀ ਚਿੰਤਤ ਵੇਖਿਆ ਗਿਆ ਹੈ ਉਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਸਰਕਾਰ ਵੱਲੋਂ ਰੱਦ ਕਰਨਾ ਪਿਆ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕਈ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਸਭ ਦਾ ਟੀਕਾਕਰਨ ਕੀਤਾ ਗਿਆ ਹੈ।
ਹੁਣ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਵਾਸਤੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਹੁਣ ਐਨ ਈ ਈ ਟੀ ਪੀ ਜੀ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਵਿਦਿਆਰਥੀਆਂ ਨੂੰ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਵਿਦਿਆਰਥੀਆਂ ਦੀ ਇਸ ਮੰਗ ਨੂੰ ਦੇਖਦੇ ਹੋਏ ਹੁਣ ਗ੍ਰਹਿ ਮੰਤਰਾਲੇ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਛੇ ਤੋਂ ਅੱਠ ਹਫਤਿਆਂ ਲਈ ਅੱਗੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਜਿੱਥੇ ਹੁਣ ਇਨ੍ਹਾਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਉਥੇ ਹੀ ਵਿਦਿਆਰਥੀ ਇਨ੍ਹਾਂ ਪ੍ਰੀਖਿਆਵਾਂ ਨੂੰ ਅੱਗੇ ਕਰਨ ਵਾਸਤੇ ਸੋਸ਼ਲ ਮੀਡੀਏ ਉੱਪਰ ਆਪਣੀ ਮੰਗ ਰੱਖ ਰਹੇ ਸਨ। ਇਨ੍ਹਾਂ ਵੱਲੋਂ ਸਿਹਤ ਮੰਤਰਾਲੇ ਅੱਗੇ ਵੀ ਇਨ੍ਹਾਂ ਪ੍ਰੀਖਿਆਵਾਂ ਨੂੰ ਅੱਗੇ ਕਰਨ ਅਤੇ ਕੋਈ ਜਲਦ ਫੈਸਲਾ ਲੈਣ ਵਾਸਤੇ ਗੁਹਾਰ ਲਗਾਈ ਗਈ ਸੀ।
ਦੱਸਿਆ ਗਿਆ ਹੈ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣੀਆਂ ਪ੍ਰੀਖਿਆਵਾਂ ਨੂੰ ਅੱਗੇ ਕਰਨ ਵਾਸਤੇ ਵਿਦਿਆਰਥੀਆਂ ਵੱਲੋਂ ਸੁਪ੍ਰੀਮ ਕੋਰਟ ਵਿੱਚ ਵੀ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਉਪਰ ਅਦਾਲਤ ਵੱਲੋਂ ਫੈਸਲਾ ਲੈਂਦੇ ਹੋਏ ਵਿਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਪਿਛਲੇ ਸਾਲ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾ ਪਿਛਲੇ ਸਾਲ ਦੀਆਂ ਪ੍ਰੀਖਿਆਵਾਂ ਦੀ ਤਾਰੀਖ ਨਾਲ ਕਲੈਸ਼ ਹੋ ਰਹੀਆਂ ਹਨ। ਇਸ ਦੇ ਕਾਰਨ ਹੀ ਨੀਟ ਪੀਜੀ ਕਾਊਂਸਲਿੰਗ ਨੇ ਪ੍ਰੀਖਿਆ ਨੂੰ ਮੁਲਤਵੀ ਕੀਤੇ ਜਾਣ ਦਾ ਫੈਸਲਾ ਕੀਤਾ।
Previous Postਜਲੰਧਰ ਦੀ ਹੋ ਗਈ ਬੱਲੇ ਬੱਲੇ – ਆਈ ਅਜਿਹੀ ਵੱਡੀ ਖਬਰ ਸਭ ਰਹਿ ਗਏ ਹੈਰਾਨ
Next Postਇਸ ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਭਰ ਚ ਕੀਤਾ ਜਾਵੇਗਾ ਚੱਕਾ ਜਾਮ – ਜੇ ਸਰਕਾਰ ਨੇ ਨਾ ਮੰਨੀ ਇਹ ਮੰਗ