ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਰਾਜਨੀਤੀ ਵਿੱਚ ਜਿੱਥੇ ਕਾਫੀ ਵੱਡੀ ਤਬਦੀਲੀ ਹੋਈ ਹੈ ਉਥੇ ਹੀ ਉਹ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਬਹੁਤ ਵੱਡਾ ਬਦਲਾਅ ਦੇਖਿਆ ਗਿਆ ਹੈ। ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਗਏ ਹਨ। ਉਥੇ ਹੀ ਆਮ ਆਦਮੀ ਪਾਰਟੀ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਵੀ ਲਗਾਤਾਰ ਕਰਨਾ ਪੈ ਰਿਹਾ ਹੈ। ਇਕ ਤੋਂ ਬਾਅਦ ਇਕ ਜਿਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਬਦਲਾਅ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਇੱਕ ਤੋਂ ਵੱਧ ਇੱਕ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੇ ਝਟਕੇ ਦਿੱਤੇ ਜਾ ਰਹੇ ਹਨ।
ਹੁਣ ਕੇਂਦਰ ਸਰਕਾਰ ਨੇ ਭਗਵੰਤ ਮਾਨ ਸਰਕਾਰ ਨੂੰ ਇਹ ਵੱਡਾ ਝਟਕਾ ਦਿੱਤਾ ਹੈ ਜਿੱਥੇ ਇਹ ਰੋਕ ਲਗਾ ਦਿਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿਥੇ ਪਹਿਲਾ ਪੰਜਾਬ ਵਿੱਚ ਆਉਣ ਵਾਲੇ 3 ਮਹੀਨਿਆਂ ਵਿੱਚ ਪ੍ਰੀਪੇਡ ਮੀਟਰ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਨੂੰ ਦਿੱਤੀ ਜਾਣ ਵਾਲੀ ਬਿਜਲੀ ਵੀ ਰੋਕ ਦਿੱਤੀ ਗਈ ਹੈ ਅਤੇ ਪੰਜਾਬ ਦੇ ਹਿੱਸੇ ਦੀ ਬਿਜਲੀ ਹਰਿਆਣਾ ਨੂੰ ਦਿੱਤੀ ਗਈ ਹੈ। ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਜਾਣ ਵਾਲਾ ਪੇਂਡੂ ਵਿਕਾਸ ਫੰਡ ਰੋਕ ਲਿਆ ਗਿਆ ਹੈ।
ਇਸ ਵਾਰ ਜਿੱਥੇ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ 11 ਸੌ ਕਰੋੜ ਰੁਪਏ ਜਾਰੀ ਕੀਤਾ ਜਾਣਾ ਸੀ। ਉਥੇ ਹੀ ਕੇਂਦਰ ਸਰਕਾਰ ਵੱਲੋਂ ਇਹ ਰਾਸ਼ੀ ਜਾਰੀ ਕਰਨ ਤੋਂ ਰੋਕ ਲਗਾ ਦਿੱਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਪੰਜਾਬ ਵਿੱਚ ਪੇਂਡੂ ਵਿਕਾਸ ਐਕਟ 1987 ਵਿਚ ਸੋਧ ਕਰਨੀ ਹੋਵੇਗੀ।
ਕਿਉਂਕਿ ਪਿਛਲੀ ਬਾਰ ਕਾਂਗਰਸ ਪਾਰਟੀ ਵਿੱਚ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰਾਂ ਸੌ ਕਰੋੜ ਰੁਪਇਆ ਪਿੰਡਾਂ ਦੇ ਵਿਕਾਸ ਉੱਪਰ ਖਰਚਣ ਦੀ ਬਜਾਏ ਇਹ ਸਾਰਾ ਪੈਸਾ ਕਿਸਾਨਾਂ ਦੀ ਕਰਜ਼ਾ ਮਾਫੀ ਉਪਰ ਖ਼ਰਚ ਦਿੱਤਾ ਸੀ। ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਇਸ ਉਪਰ ਕਾਫੀ ਸਖਤ ਇਤਰਾਜ਼ ਵੀ ਜਤਾਇਆ ਗਿਆ ਸੀ। ਉੱਥੇ ਹੀ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਗਈਆਂ ਗਲਤੀਆਂ ਦਾ ਖਮਿਆਜਾ ਹੁਣ ਆਮ ਆਦਮੀ ਪਾਰਟੀ ਨੂੰ ਭੁਗਤਣਾ ਪੈ ਰਿਹਾ ਹੈ।
Previous Postਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ