ਕੇਂਦਰ ਸਰਕਾਰ ਵਲੋਂ ਆਈ ਵੱਡੀ ਖਬਰ, ਸਰਕਾਰੀ ਮੁਲਾਜਮਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸਮੇਂ ਸਮੇਂ ਤੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਥੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ, ਉਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਲੋਕਾਂ ਦੇ ਹਿੱਤਾਂ ਵਿੱਚ ਹੁੰਦੀਆਂ ਹਨ ਅਤੇ ਕੁਝ ਯੋਜਨਾਵਾਂ ਦਾ ਲੋਕਾਂ ਵੱਲੋਂ ਇਸ ਲਈ ਵਿਰੋਧ ਕੀਤਾ ਜਾਂਦਾ ਹੈ ਕਿ ਉਨ੍ਹਾਂ ਦੇ ਚਲਦਿਆਂ ਹੋਇਆਂ ਉਨ੍ਹਾਂ ਨੂੰ ਨੁਕਸਾਨ ਵੀ ਹੋ ਸਕਦਾ। ਜਿਵੇਂ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ ਪਰ ਕਿਸਾਨਾਂ ਵੱਲੋਂ ਜਿੱਥੇ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਗਏ ਸਨ ਜਿਸ ਦੇ ਚਲਦਿਆਂ ਹੋਇਆਂ ਇਹਨਾਂ ਤਿੰਨਾਂ ਨੂੰ ਰੱਦ ਕਰਵਾਉਣ ਵਾਸਤੇ ਦੇਸ਼ ਦੇ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵਧੇਰੇ ਸਮੇਂ ਤੱਕ ਸੰਘਰਸ਼ ਜਾਰੀ ਰਖਿਆ ਗਿਆ ਸੀ।

ਉੱਥੇ ਹੀ ਕੇਂਦਰ ਸਰਕਾਰ ਵੱਲੋਂ ਦੇਸ਼ ਨੂੰ ਅੱਗੇ ਵਧਾਉਣ ਵਾਸਤੇ ਬਹੁਤ ਸਾਰੀਆਂ ਅਜਿਹੀਆਂ ਨਵੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ ਜੋ ਵੱਖ ਵੱਖ ਖੇਤਰਾਂ ਦੇ ਵਿੱਚ ਬਹੁਤ ਹੀ ਉਪਯੋਗੀ ਹਨ। ਹੁਣ ਕੇਂਦਰ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰੀ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਸਰਕਾਰੀ ਮੁਲਾਜ਼ਮਾਂ ਵਾਸਤੇ ਕੇਂਦਰ ਸਰਕਾਰ ਵੱਲੋਂ ਇੱਕ ਰਾਹਤ ਦੀ ਖਬਰ ਦਿੱਤੀ ਗਈ ਹੈ ਜਿੱਥੇ ਹੁਣ ਆਈਪੈਡ ਖਰੀਦਣ ਦੀ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਾਸਤੇ ਕੰਪਿਊਟਰ ਐਡਵਾਂਸ ਦੇ ਜ਼ਰੀਏ ਇਹ ਯੋਜਨਾ ਲਾਗੂ ਕੀਤੀ ਗਈ ਹੈ।

ਜਿੱਥੇ ਹੁਣ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀ ਆਪਣੇ ਕੰਮ ਵਾਸਤੇ ਆਪਣਾ ਪਰਸਨਲ ਕੰਪਿਊਟਰ ਖਰੀਦ ਸਕਦੇ ਹਨ ਇਸ ਵਾਸਤੇ ਉਨ੍ਹਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਤੱਕ ਦੀ ਕੀਮਤ ਦੀ ਅਗਾਊਂ ਰਾਸ਼ੀ ਦਿੱਤੀ ਜਾ ਸਕਦੀ ਹੈ। ਇਸ ਤਹਿਤ ਉਹ ਆਪਣਾ pc ਖਰੀਦਣ ਦੇ ਮਕਸਦ ਨਾਲ ਇਹ ਗਰਾਂਟ ਲੈ ਸਕਦੇ ਹਨ।

ਕੰਮ ਦੇ ਨਾਲ ਹੀ ਉਹ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਮੁਲਾਜ਼ਮ ਕੰਪਿਊਟਰ ਅਤੇ ਆਈ ਪੈਡ ਖਰੀਦ ਸਕਦੇ ਹਨ। ਜਿੱਥੇ ਐਡਵਾਂਸ ਵਿੱਚ ਦਿੱਤੀ ਜਾਣ ਵਾਲੀ ਕੀਮਤ 50 ਹਜ਼ਾਰ ਰੁਪਏ ਰੱਖੀ ਗਈ ਹੈ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੇ ਗਏ 2016 ਦੇ ਨਿਯਮ ਵਿੱਚ ਇਹ ਬਦਲਾਅ ਕੀਤਾ ਗਿਆ ਹੈ। ਉੱਥੇ ਹੀ ਇਸ ਦੇ ਤਹਿਤ ਹੁਣ ਸਰਕਾਰ ਕੋਲ ਕਈ ਅਰਜ਼ੀਆਂ ਵੀ ਪਹੁੰਚੀਆਂ ਹਨ। ਜਿਸ ਦੀ ਜਾਣਕਾਰੀ ਵਿਭਾਗ ਵੱਲੋਂ ਦਿੱਤੀ ਗਈ ਹੈ।