ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਇਹ ਚੰਗੀ ਖਬਰ ਕੀਤਾ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿੱਥੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤੇ ਆਖਿਆ ਗਿਆ ਸੀ ਕਿ ਇਹਨਾਂ ਦੇ ਜ਼ਰੀਏ ਕਿਸਾਨਾਂ ਦੀ ਆਮਦਨ 2022 ਤੱਕ ਦੁਗਣੀ ਹੋ ਜਾਵੇਗੀ। ਕੇਂਦਰ ਸਰਕਾਰ ਵੱਲੋਂ ਜਿਥੇ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਦੱਸੇ ਗਏ ਸਨ। ਉਥੇ ਹੀ ਕਿਸਾਨਾਂ ਵੱਲੋਂ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਗਏ ਹਨ। ਕਿਸਾਨਾਂ ਵੱਲੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਵਿਖੇ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ।

ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵੱਡਾ ਫੈਸਲਾ ਕੀਤਾ ਗਿਆ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਖੁਸ਼ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਉਸ ਸਮੇ ਲਿਆ ਗਿਆ ਹੈ ਜਦੋਂ ਕਿਸਾਨਾਂ ਵੱਲੋਂ 10 ਮਹੀਨਿਆਂ ਤੋਂ ਲਗਾਤਾਰ ਸੰ-ਘ-ਰ-ਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਪਹਿਲ ਕਰਦਿਆਂ ਹੋਇਆਂ ਹਾੜੀ ਦੀਆਂ ਫਸਲਾਂ ਦੇ ਸੀਜ਼ਨ 2022-23 ਲਈ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਿੰਨਾਂ ਵੀ ਫਸਲਾਂ ਵਿੱਚ ਵਾਧਾ ਕੀਤਾ ਗਿਆ ਹੈ ਉਹ ਸਾਰੀਆਂ ਫਸਲਾਂ ਹਾੜ੍ਹੀ ਦੇ ਨਾਲ ਸਬੰਧਤ ਹਨ ਅਤੇ ਜਿਨ੍ਹਾਂ ਦੇ ਮੁੱਲ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਹੁਣ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 40 ਰੁਪਏ ਦਾ ਵਾਧਾ ਕਰਨ ਨਾਲ ਹੁਣ ਕਣਕ ਦਾ ਮੁੱਲ 2015 ਹੋ ਗਿਆ ਹੈ। ਇਸ ਤਰ੍ਹਾਂ ਹੀ ਰੇਪਸੀਡ ਅਤੇ ਸਰੋਂ ਦੇ ਤੇਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਗਿਆ ਹੈ। ਜੌ ਵਿਚ ਵੀ 35 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਦਾ ਐਲਾਨ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ।