ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਆਈ ਵੱਡੀ ਮਾੜੀ ਖਬਰ, ਦਿੱਤਾ ਇਹ ਵੱਡਾ ਝਟਕਾ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 3 ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ ਪਰ ਕਿਸਾਨਾਂ ਵੱਲੋਂ ਇਸਨੂੰ ਅਪਣਾਉਣ ਤੋਂ ਇਨਕਾਰ ਕਰਦੇ ਹੋਏ , ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵਧੇਰੇ ਸਮਾਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਗਿਆ ਅਤੇ ਇਸ ਸੰਘਰਸ਼ ਤੋਂ ਬਾਅਦ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ। ਇਸ ਸੰਘਰਸ਼ ਦੇ ਦੌਰਾਨ ਦੇਸ਼ ਦੇ ਕਿਸਾਨਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿਤਾਂ ਨੂੰ ਦੇਖਦੇ ਹੋਏ ਹੋਰ ਵੀ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਕਿਸਾਨਾਂ ਨਾਲ ਜੁੜੇ ਹੋਏ ਕਈਆਂ ਮਾਮਲਿਆਂ ਦੇ ਵਿੱਚ ਬਦਲਾਵ ਕੀਤਾ ਜਾ ਰਿਹਾ ਹੈ।

ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਕਪਾਹ ਦੀ ਫਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਗੁਲਾਬੀ ਸੁੰਡੀ ਦੇ ਹਮਲੇ ਨਾਲ ਨੁਕਸਾਨੀ ਫ਼ਸਲ ਦੇ ਕਾਸ਼ਤਕਾਰਾਂ ਨੂੰ ਫਸਲ ਦਾ ਮੁਆਵਜ਼ਾ ਜਾਰੀ ਕੀਤਾ ਗਿਆ ਹੈ।

ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਕਪਾਹ ਦੇ ਬੀਜਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਸਾਲ ਵੀ ਵਾਧਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿਸਾਨਾਂ ਨੂੰ ਇਕ ਹੋਰ ਝਟਕਾ ਲਗਾ ਹੈ। ਜਿੱਥੇ ਇੱਕ ਪੈਕਟ ਦੀ ਕੀਮਤ ਹੁਣ 767 ਰੁਪਏ ਤੋਂ ਵਧਾ ਕੇ 810 ਰੁਪਏ ਪ੍ਰਤੀ ਪੈਕਟ ਕਰ ਦਿੱਤੀ ਗਈ ਹੈ।

ਜਿਥੇ ਕੇਂਦਰ ਸਰਕਾਰ ਵੱਲੋਂ ਬੀਜ ਦੇ ਹਰ ਪੈਕਟ ਦੇ ਉੱਪਰ 43 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ ਉਥੇ ਹੀ ਕਿਸਾਨਾਂ ਉਪਰ ਇਸ ਦੀਆਂ ਵਧ ਰਹੀਆਂ ਕੀਮਤਾਂ ਦੇ ਕਾਰਣ ਨਿਰਾਸ਼ਾ ਵੀ ਦੇਖੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਕੁਝ ਖੇਤਰਾਂ ਦੇ ਵਿੱਚ ਕਪਾਹ ਦੀ ਖੇਤੀ ਕੀਤੀ ਜਾਂਦੀ ਹੈ। ਜਿਨ੍ਹਾਂ ਵਿੱਚ ਬਠਿੰਡਾ ,ਮਾਨਸਾ, ਫਰੀਦਕੋਟ ,ਅਬੋਹਰ, ਬਰਨਾਲਾ ਫਿਰੋਜ਼ਪੁਰ ਫਾਜ਼ਿਲਕਾ ਅਤੇ ਮੁਕਤਸਰ ਦੇ ਪ੍ਰਮੁੱਖ ਖ਼ੇਤਰ ਸ਼ਾਮਲ ਹਨ। ਬੀਜ ਦੀ ਕੀਮਤ ਵਿੱਚ ਹੋਏ ਵਾਧੇ ਕਾਰਨ ਕਿਸਾਨਾਂ ਵਿੱਚ ਨਿਰਾਸ਼ਾ ਵੀ ਵੇਖੀ ਜਾ ਰਹੀ ਹੈ।