ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਆਈ ਵੱਡੀ ਮਾੜੀ ਖਬਰ, ਦਿੱਤਾ ਇਹ ਵੱਡਾ ਝਟਕਾ

ਆਈ ਤਾਜ਼ਾ ਵੱਡੀ ਖਬਰ 

ਫਰਬਰੀ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਯੂੱਧ ਨੇ ਜਿਥੇ ਸਾਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਇਸ ਯੁੱਧ ਦਾ ਅਸਰ ਪੂਰੇ ਵਿਸ਼ਵ ਉਪਰ ਪੈ ਰਿਹਾ ਹੈ। ਜਿਸ ਤੇ ਚਲਦਿਆਂ ਹੋਇਆਂ ਬਹੁਤ ਸਾਰੇ ਦੇਸ਼ਾਂ ਵਿੱਚ ਕਈ ਚੀਜ਼ਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਰੂਸ ਅਤੇ ਯੂਕਰੇਨ ਦੇ ਯੁੱਧ ਨੂੰ ਦੇਖਦੇ ਹੋਏ ਜਿਥੇ ਕਈ ਦੇਸ਼ਾ ਵੱਲੋ ਰੂਸ ਉਪਰ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਈ ਚੀਜ਼ਾਂ ਦੀ ਆਯਾਤ ਨਿਰਯਾਤ ਨੂੰ ਲੈ ਕੇ ਵੀ ਬਹੁਤ ਸਾਰੀਆਂ ਸਮੱਸਿਆਵਾਂ ਕਈ ਦੇਸ਼ਾਂ ਨੂੰ ਆ ਰਹੀਆਂ ਹਨ। ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਦੇਸ਼ਾਂ ਵਿਚ ਮਹਿੰਗਾਈ ਦਰ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਿਸਾਨਾਂ ਨੂੰ ਝਟਕਾ ਦਿੱਤਾ ਗਿਆ ਹੈ। ਹੁਣ ਜਿੱਥੇ ਕਿਸਾਨਾਂ ਨੂੰ ਇਸ ਵਾਰ ਕਣਕ ਦਾ ਘੱਟੋ ਘੱਟ ਝਾੜ ਪ੍ਰਾਪਤ ਹੋਇਆ ਹੈ ਅਤੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਇਸ ਦੌਰਾਨ ਹੀ ਕਿਸਾਨਾਂ ਨੂੰ ਇਕ ਝਟਕਾ ਦਿੱਤਾ ਗਿਆ ਹੈ। ਜਿੱਥੇ ਹਾੜੀ ਅਤੇ ਸਾਉਣੀ ਦੀ ਫਸਲ ਦੀ ਸ਼ੁਰੂਆਤ ਵਿੱਚ ਹੀ ਕਿਸਾਨਾਂ ਨੂੰ ਡੀ ਏ ਪੀ ਖਾਦ ਦੀ ਜ਼ਰੂਰਤ ਪੈਂਦੀ ਹੈ। ਉਥੇ ਹੀ ਪਿਛਲੀ ਵਾਰ ਵੀ ਕੇਂਦਰ ਸਰਕਾਰ ਵੱਲੋਂ ਇਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ ਜਿਸ ਸਮੇਂ ਪ੍ਰਤੀ ਬੋਰੀ ਉਪਰ ਬਾਰਾਂ ਸੌ ਤੋਂ ਵਧਾ ਕੇ ਉਨੀ ਸੌ ਰੁਪਏ ਕਰ ਦਿੱਤਾ ਗਿਆ ਸੀ।

ਪਰ ਕਿਸਾਨਾਂ ਵੱਲੋਂ ਵਿਰੋਧ ਦੇ ਚਲਦਿਆਂ ਹੋਇਆਂ ਮੁੜ ਤੋਂ ਸਰਕਾਰ ਨੂੰ ਆਪਣੇ ਫੈਸਲੇ ਨੂੰ ਬਦਲਣਾ ਪਿਆ ਸੀ ਅਤੇ ਪਹਿਲਾਂ ਵਾਲੀ ਕੀਮਤ ਤੇ ਕਿਸਾਨਾਂ ਨੂੰ ਡੀਏਪੀ ਖਾਦ ਮੁਹਈਆ ਕਰਵਾਈ ਗਈ ਸੀ। ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ 150 ਰੁਪਏ ਪ੍ਰਤੀ ਬੋਰੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਜਿਸ ਨਾਲ ਹੁਣ ਦੇਸ਼ ਅੰਦਰ ਡੀਏਪੀ ਖਾਦ ਦੀ ਕੀਮਤ ਵਿਚ ਹੋਏ ਵਾਧੇ ਦੇ ਨਾਲ ਇਸ ਦੀ ਕੀਮਤ 1200 ਰੁਪਏ ਤੋਂ ਵਧਾ ਕੇ 1350 ਰੁਪਏ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਕਿਸਾਨਾਂ ਨੂੰ ਜਿੱਥੇ ਹਾੜੀ ਦੀ ਫਸਲ ਲਈ 6.00 ਟਨ ਅਤੇ ਸਾਉਣੀ ਦੀ ਫਸਲ ਲਈ 2.50 ਲੱਖ ਮੀਟ੍ਰਿਕ ਟਨ ਡੀ ਏ ਪੀ ਖਾਦ ਦੀ ਜਰੂਰਤ ਹੁੰਦੀ ਹੈ, ਜੋ ਕਿ ਪੰਜਾਬ ਵਿੱਚ ਹਰ ਸਾਲ ਲਗਭਗ 8.50 ਲੱਖ ਮੀਟ੍ਰਿਕ ਟਨ ਦੀ ਖਪਤ ਹੁੰਦੀ ਹੈ।