ਕੇਂਦਰ ਸਰਕਾਰ ਵਲੋਂ ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ , ਬੱਚਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਇਨਸਾਨ ਦਾ ਸਰਵਪੱਖੀ ਵਿਕਾਸ ਤਦ ਹੀ ਸੰਭਵ ਹੋ ਸਕਦਾ ਹੈ ਜੇਕਰ ਉਸ ਦੇ ਸਰੀਰਕ ਵਿਕਾਸ ਦੇ ਨਾਲ ਉਸ ਦਾ ਮਾਨਸਿਕ ਵਿਕਾਸ ਵੀ ਇਕੋ ਰਫ਼ਤਾਰ ਦੇ ਨਾਲ ਹੋਵੇ। ਇਸ ਸਰਵ ਪੱਖੀ ਵਿਕਾਸ ਦੀ ਸ਼ੁਰੂਆਤ ਮਨੁੱਖ ਦੇ ਜਨਮ ਤੋਂ ਹੀ ਸ਼ੁਰੂ ਹੋ ਜਾਂਦੀ ਹੈ। ਜਿਥੇ ਸਭ ਤੋਂ ਪਹਿਲਾਂ ਬੱਚੇ ਦਾ ਪਰਿਵਾਰ ਵੱਲੋਂ ਪਾਲਣ ਪੋਸ਼ਣ ਕੀਤਾ ਜਾਂਦਾ ਹੈ ਤਾਂ ਜੋ ਬੱਚੇ ਅੰਦਰ ਸਰੀਰਕ ਵਿਕਾਸ ਦੇ ਨਾਲ ਮਾਨਸਿਕ ਵਿਕਾਸ ਨੂੰ ਵੀ ਵਧਾਇਆ ਜਾ ਸਕੇ। ਇਸ ਤੋਂ ਬਾਅਦ ਬੱਚੇ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਜਿਥੇ ਬੱਚੇ ਦਾ ਪੜ੍ਹਾਈ ਦੇ ਮਾਧਿਅਮ ਦੇ ਨਾਲ ਮਾਨਸਿਕ ਵਿਕਾਸ ਹੁੰਦਾ ਹੈ ਉੱਥੇ ਹੀ ਖੇਡਾਂ ਦੇ ਜ਼ਰੀਏ ਬੱਚੇ ਦਾ ਸਰੀਰਕ ਵਿਕਾਸ ਹੁੰਦਾ ਹੈ।

ਭਾਰਤ ਦੇ ਵਿੱਚ ਵੱਖ ਵੱਖ ਸਕੂਲਾਂ ਦੇ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਪੜ੍ਹਾਈ ਦੇ ਜ਼ਰੀਏ ਮਾਨਸਿਕ ਵਿਕਾਸ ਦੇ ਨਾਲ-ਨਾਲ ਮਿਡ-ਡੇ-ਮੀਲ ਦੇ ਕੇ ਬੱਚਿਆਂ ਨੂੰ ਸਰੀਰਕ ਪੱਧਰ ਉਪਰ ਵੀ ਮਜ਼ਬੂਤ ਕੀਤਾ ਜਾਂਦਾ ਹੈ। ਪਰ ਮੌਜੂਦਾ ਸਮੇਂ ਪੂਰੇ ਦੇਸ਼ ਭਰ ਦੇ ਸੂਬਿਆਂ ਵਿਚ ਫੈਲੀ ਹੋਈ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਦੌਰਾਨ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ।

ਪਰ ਇਸ ਦੌਰਾਨ ਵੀ ਕੇਂਦਰ ਸਰਕਾਰ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਬੰਦ ਰੱਖੇ ਗਏ ਸਕੂਲਾਂ ਵੱਲੋਂ ਉੱਥੇ ਪੜ੍ਹਨ ਵਾਲੇ ਬੱਚਿਆਂ ਨੂੰ ਸੁੱਕਾ ਰਾਸ਼ਨ ਅਤੇ ਖਾਣਾ ਪਕਾਉਣ ਦੀ ਰਕਮ ਦਿੱਤੀ ਜਾਵੇ। ਇਸ ਦੇ ਨਾਲ ਹੀ ਉਹ ਸਕੂਲ ਜੋ ਇਸ ਸਮੇਂ ਅਜੇ ਵੀ ਖੁੱਲ੍ਹੇ ਹਨ ਉੱਥੇ ਬੱਚਿਆਂ ਨੂੰ ਪੱਕਾ ਪਕਾਇਆ ਸੰਤੁਲਤ ਭੋਜਨ ਬੱਚਿਆਂ ਨੂੰ ਘਰ ਘਰ ਮੁਹੱਈਆ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਟੈਲੀਵੀਜਨ, ਰੇਡੀਓ ਅਤੇ ਇੰਟਰਨੈੱਟ ਦੇ ਜ਼ਰੀਏ ਘਰ ਬੈਠੇ ਹੀ ਪੜ੍ਹਾਉਣ ਦੇ ਹੁਕਮ ਦਿੱਤੇ ਗਏ ਹਨ।

ਇਸ ਸਮੇਂ ਦੇਸ਼ ਸਕੂਲਾਂ ਨਾਲ 12 ਕਰੋੜ ਦੇ ਕਰੀਬ ਵਿਦਿਆਰਥੀ ਜੁੜੇ ਹੋਏ ਹਨ। ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਉਣ ਦੇ ਲਈ ਜਥੇਬੰਦੀ ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨੇਸ਼ਨ ਦਿੱਤੀ ਜਾ ਰਹੀ ਹੈ ਉਥੇ ਹੀ ਛੋਟੇ ਬੱਚਿਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਦੇ ਲਈ ਪੋਸ਼ਟਿਕ ਆਹਾਰ ਹੀ ਇੱਕ ਵਧੀਆ ਤਰੀਕਾ ਹੈ। ਇਸ ਲਈ ਨਵੀਂ ਸਿੱਖਿਆ ਨੀਤੀ ਦੇ ਉੱਤੇ ਵਿਚਾਰ ਕੀਤਾ ਜਾ ਰਿਹਾ ਜੋ ਮਈ ਦੇ ਅੰਤ ਤੱਕ ਚੱਲੇਗੀ।