ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਬੱਚਿਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਵਿਦਿਆਰਥੀਆਂ ਦੇ ਵਿਕਾਸ ਨੂੰ ਵਧਾਇਆ ਜਾ ਸਕੇ। ਕਰੋਨਾ ਦੇ ਕਾਰਣ ਪਿਛਲੇ ਸਾਲ ਤੋਂ ਹੀ ਦੇਸ਼ ਵਿੱਚ ਮਾਰਚ ਤੋਂ ਲੈ ਕੇ ਹੁਣ ਤੱਕ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਕਿਉਂਕਿ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਗਈ। ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਲਈ ਸਲੇਬਸ ਵਿੱਚ ਵੀ ਕਾਫੀ ਹੱਦ ਤੱਕ ਕਟੌਤੀ ਕੀਤੀ ਗਈ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਦੌਰ ਵਿਚ ਮਾਨਸਿਕ ਤਣਾਅ ਦੇ ਸ਼ਿਕਾਰ ਨਾ ਹੋਣਾ ਪਵੇ। ਆਏ ਦਿਨ ਸਰਕਾਰ ਵੱਲੋਂ ਬੱਚਿਆਂ ਲਈ ਕੋਈ ਨਾ ਕੋਈ ਐਲਾਨ ਸਕੂਲਾਂ ਪ੍ਰਤੀ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਵੱਲੋਂ ਹੁਣ ਸਕੂਲਾਂ ਵਿੱਚ ਛੋਟੇ ਬੱਚਿਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਦੇਸ਼ ਵਿੱਚ ਸਾਰੇ ਸਰਕਾਰੀ ਸਕੂਲਾਂ ਵਿੱਚ ਜਿਥੇ ਕੇਂਦਰ ਸਰਕਾਰ ਵੱਲੋਂ ਬੱਚਿਆਂ ਦੀ ਭਲਾਈ ਵਾਸਤੇ ਮਿਡ ਡੇ ਮੀਲ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਉਥੇ ਹੀ ਹੁਣ ਸਰਕਾਰੀ ਸਕੂਲਾਂ ਵਿੱਚ ਛੋਟੇ ਬੱਚਿਆਂ ਨੂੰ ਦੁਪਹਿਰ ਦਾ ਨਾਸ਼ਤਾ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਦੇ ਤਹਿਤ ਦੇਸ਼ ਵਿੱਚ ਕਰੀਬ 12 ਲੱਖ ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ।
ਅਜੇ ਸਵੇਰ ਦੇ ਨਾਸ਼ਤੇ ਦੀ ਸ਼ੁਰੂਆਤ ਅਜਿਹੇ ਜ਼ਿਲਿਆਂ ਤੋਂ ਕੀਤੀ ਜਾਵੇਗੀ ਜਿੱਥੇ ਬੱਚੇ ਕੁਪੋਸ਼ਣ ਨਾਲ ਸਭ ਤੋਂ ਵਧੇਰੇ ਪ੍ਰਭਾਵਤ ਹਨ। ਕੀਤੇ ਗਏ ਕਈ ਅਧਿਐਨਾਂ ਤੋਂ ਇਹ ਸਾਹਮਣੇ ਆਈ ਹੈ ਕਿ ਬੱਚਿਆਂ ਨੂੰ ਸਵੇਰ ਦਾ ਪੋਸਟਿਕ ਨਾਸ਼ਤਾ ਨਾ ਮਿਲਣ ਕਾਰਨ ਬੱਚਿਆਂ ਦਾ ਪੜਾਈ ਵਿੱਚ ਵੀ ਨੁਕਸਾਨ ਹੁੰਦਾ ਹੈ। ਇਸ ਲਈ ਬੱਚਿਆਂ ਨੂੰ ਸਵੇਰ ਦਾ ਨਾਸ਼ਤਾ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਕੁਪੋਸ਼ਣ ਦੇ ਕਾਰਨ ਹੀ ਬੱਚਿਆਂ ਨੂੰ ਪੜ੍ਹਾਏ ਗਏ ਪਾਠ ਯਾਦ ਨਹੀਂ ਹੁੰਦੇ, ਇਸ ਲਈ ਸਰਕਾਰ ਨੇ ਪਹਿਲ ਨਹੀਂ ਰਾਸ਼ਟਰੀ ਸਿੱਖਿਆ ਨੀਤੀ ਦੀ ਸਿਫਾਰਸ਼ ਤੋਂ ਬਾਅਦ ਸ਼ੁਰੂ ਕੀਤੀ ਹੈ।
ਇਸ ਦੀ ਤਿਆਰੀ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ ਇਸ ਦੇ ਤਹਿਤ ਇਸ ਸਕੂਲ ਵਿੱਚ ਪੜ੍ਹਨ ਵਾਲੇ ਸਾਰੇ ਬੱਚਿਆਂ ਦਾ ਹੈਲਥ ਕਾਰਡ ਵੀ ਤਿਆਰ ਹੋਵੇਗਾ। ਜਿਸ ਤੇ ਅਨੁਸਾਰ ਬੱਚਿਆਂ ਨੂੰ ਸਵੇਰ ਦਾ ਨਾਸ਼ਤਾ ਦਿੱਤਾ ਜਾਵੇਗਾ। ਉਥੇ ਹੀ ਬੱਚਿਆਂ ਦੀ ਚੰਗੀ ਅਤੇ ਗੁਣਵੱਤਾ ਵਾਲੀ ਸਿੱਖਿਆ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹਸਦੇ ਖੇਡਦੇ ਪ੍ਰੀਵਾਰ ਤੇ ਟੁਟਿਆ ਦੁਖਾਂ ਦਾ ਪਹਾੜ , ਛਾਇਆ ਸੋਗ
Next Postਮੱਥਾ ਟੇਕਣ ਜਾ ਰਹੀਆਂ ਨਾਲ ਵਾਪਰਿਆ ਇਹ ਭਾਣਾ ਛਾਈ ਸੋਗ ਦੀ ਲਹਿਰ