ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਦੇਸ਼ ਦੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ, ਉਥੇ ਹੀ ਇਨ੍ਹਾਂ ਯੋਜਨਾਵਾਂ ਦਾ ਦੇਸ਼ ਵਾਸੀਆ ਨੂੰ ਭਰਪੂਰ ਫਾਇਦਾ ਵੀ ਹੋ ਰਿਹਾ ਹੈ। ਜਿੱਥੇ ਇੱਕ ਤੋਂ ਬਾਅਦ ਇੱਕ ਕੇਂਦਰ ਸਰਕਾਰ ਵੱਲੋਂ ਕੋਈ ਨਾ ਕੋਈ ਯੋਜਨਾ ਲਾਗੂ ਕੀਤੀ ਜਾ ਰਹੀ ਹੈ ਉਥੇ ਹੀ ਕੁਝ ਯੋਜਨਾਵਾਂ ਦੇਸ਼ ਦੇ ਲੋਕਾਂ ਦੇ ਹਿੱਤ ਵਿਚ ਹੈ ਅਤੇ ਕੁਝ ਨੂੰ ਲੋਕਾਂ ਵੱਲੋਂ ਸਵੀਕਾਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ। ਜਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਵਾਸਤੇ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ ਜਿਨ੍ਹਾਂ ਦਾ ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਰੱਦ ਕਰਵਾ ਲਿਆ ਗਿਆ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ ਜਿਸ ਦਾ ਦੇਸ਼ ਦੇ ਕਿਸਾਨਾਂ ਨੂੰ ਭਰਪੂਰ ਫਾਇਦਾ ਹੋ ਸਕੇ।
ਹੁਣ ਕੇਂਦਰ ਸਰਕਾਰ ਵੱਲੋਂ 31 ਮਈ ਤਕ ਲਈ ਇਨ੍ਹਾਂ ਲਈ ਐਲਾਨ ਹੋ ਗਿਆ ਹੈ ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਜਿੱਥੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਦੇ ਤਹਿਤ ਦੇਸ਼ ਅੰਦਰ ਜ਼ਰੂਰਤਮੰਦ ਕਿਸਾਨਾਂ ਨੂੰ ਸਰਕਾਰ ਵੱਲੋਂ ਇਸ ਯੋਜਨਾ ਦੀਆਂ ਬਹੁਤ ਸਾਰੀਆਂ ਕਿਸ਼ਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ 11 ਵੀ ਕਿਸ਼ਤ ਦੀ ਉਡੀਕ ਕਰ ਰਹੇ ਕਿਸਾਨਾਂ ਵਾਸਤੇ ਸਰਕਾਰ ਵੱਲੋਂ ਹੁਣ ਰਜਿਸਟ੍ਰੇਸ਼ਨ ਕਰਵਾਉਣ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਜਿੱਥੇ ਪਹਿਲਾਂ ਇਸ ਯੋਜਨਾ ਦਾ ਫਾਇਦਾ ਲੈਣ ਵਾਲੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਪੋਰਟਲ ਦੀ ਅਧਿਕਾਰਤ ਵੈਬਸਾਈਟ ਦੇ ਨੋਟੀਫਿਕੇਸ਼ਨ ਅਨੁਸਾਰ 31 ਮਈ 2022 ਤਕ ਆਪਣਾ eKYC ਕਰਵਾਉਣ ਵਾਸਤੇ ਸਮਾਂ ਵਧਾ ਦਿੱਤਾ ਗਿਆ ਹੈ। ਜਿੱਥੇ ਪਹਿਲਾਂ ਇਹ ਸਮਾਂ ਕੱਤੀ ਮਾਰਚ ਤੱਕ ਲਾਗੂ ਕੀਤਾ ਗਿਆ ਸੀ।
ਉਥੇ ਹੀ ਕਿਸਾਨਾਂ ਦੀਆਂ ਕੁਝ ਸਮੱਸਿਆਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਸ ਸੀਮਾ ਨੂੰ ਵਧਾ ਦਿਤਾ ਗਿਆ ਹੈ । ਉਥੇ ਹੀ ਹੋਣ ਇਸ ਯੋਜਨਾ ਦਾ ਫਾਇਦਾ ਲੈਣ ਵਾਲੇ ਕਿਸਾਨ 22 ਮਈ 2022 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਯੋਜਨਾ ਦਾ ਲਾਭ ਲੈਸਕਦੇ ਹਨ। ਉਥੇ ਹੀ ਕਿਸਾਨਾਂ ਨੂੰ ਗਿਆਰ੍ਹਵੀਂ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ। ਜਿਸ ਦੇ ਤਹਿਤ ਕਿਸਾਨਾਂ ਦੇ ਖਾਤੇ ਵਿਚ ਅਪਰੈਲ ਮਹੀਨੇ ਦੇ ਅੰਤ ਤੱਕ 2000 ਰੁਪਏ ਕੇਂਦਰ ਸਰਕਾਰ ਵੱਲੋਂ ਟਰਾਂਸਫਰ ਹੋ ਸਕਦੇ ਹਨ।
Previous Postਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਬਾਰੇ ਆਈ ਵੱਡੀ ਖਬਰ, ਪੈ ਗਿਆ ਇਹ ਪੁਆੜਾ- ਫਸਿਆ ਇਸ ਵੱਡੇ ਵਿਵਾਦ ਚ
Next Postਪੰਜਾਬ ਚ ਇਥੇ ਮਿਲੀ ਅਜਿਹੀ ਚੀਜ ਸਾਰੇ ਰਹਿ ਗਏ ਹੈਰਾਨ, ਪਈ ਦਹਿਸ਼ਤ- ਪੁਲਿਸ ਨੇ ਇਲਾਕਾ ਕੀਤਾ ਸੀਲ