ਆਈ ਤਾਜ਼ਾ ਵੱਡੀ ਖਬਰ
ਭਾਰਤ ਦੇਸ਼ ਦੇ ਪੰਜ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆ ਹਨ । ਜਿਸ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਅਾਂ ਕਾਫ਼ੀ ਸਰਗਰਮ ਨਜ਼ਰ ਆ ਰਹੀਆਂ ਹਨ । ਗੱਲ ਕੀਤੀ ਜਾਵੇ ਜੇਕਰ ਆਮ ਆਦਮੀ ਪਾਰਟੀ ਦੀ ਤਾ , ਆਮ ਆਦਮੀ ਪਾਰਟੀ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਨਜ਼ਰ ਆ ਰਹੀਆ ਹਨ । ਇੱਥੇ ਆਮ ਆਦਮੀ ਪਾਰਟੀ ਦੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਸੂਬਿਆਂ ਦੇ ਦੌਰੇ ਕੀਤੇ ਜਾ ਰਹੇ ਹਨ । ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਨਜ਼ਰ ਆ ਰਹੇ ਹਨ ਤੇ ਪੰਜਾਬੀਆਂ ਦੇ ਲਈ ਕਈ ਵੱਡੇ ਐਲਾਨ ਕਰ ਹੀ ਰਹੀ ਹੈ ।
ਉੱਥੇ ਹੀ ਗੋਆ ਦੀਆਂ ਚੋਣਾਂ ਨੂੰ ਵੀ ਲੈ ਕੇ ਉਹ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ ਇਸੇ ਤਰ੍ਹਾਂ ਉਨ੍ਹਾਂ ਦੇ ਵੱਲੋਂ ਇਕ ਵੱਡਾ ਬਿਆਨ ਦੇ ਦਿੱਤਾ ਗਿਆ ਹੈ ਕਿ 1947 ਤੋਂ ਬਾਅਦ ਆਮ ਆਦਮੀ ਪਾਰਟੀ ਦੇਸ਼ ਦੀ ਸਭ ਤੋਂ ਇਮਾਨਦਾਰ ਪਾਰਟੀ ਹੈ । ਉਨ੍ਹਾਂ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਪਾਰਟੀ ਨੂੰ ਈਮਾਨਦਾਰੀ ਦਾ ਸਰਟੀਫਿਕੇਟ ਦਿੱਤਾ ਹੈ । ਦਰਅਸਲ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਰਵਿੰਦ ਕੇਜਰੀਵਾਲ ਦੇ ਵੱਲੋਂ ਗੋਆ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ ।
ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਆਜ਼ਾਦੀ ਤੋਂ ਬਾਅਦ ਭਾਰਤ ਦੀ ਸਭ ਤੋਂ ਈਮਾਨਦਾਰ ਪਾਰਟੀ ਵਜੋਂ ਸਰਟੀਫਿਕੇਟ ਦਿੱਤਾ ਹੈ ਤੇ ਮੋਦੀ ਜੀ ਦੀ ਸੀਬੀਆਈ ਪੁਲੀਸ ਨੇ ਮੇਰੇ ਅਤੇ ਮਨੀਸ਼ ਸਿਸੋਦੀਆ ਤੇ ਛਾਪਾ ਮਾਰਿਆ । ਪਾਰਟੀ ਦੇ 21 ਵਿਧਾਇਕ ਗ੍ਰਿਫਤਾਰ ਕੀਤੇ ਗਏ, 400 ਫਾਈਲਾਂ ਦੀ ਜਾਂਚ ਲਈ ਕਮਿਸ਼ਨ ਬਣਾਇਆ ਗਿਆ।
ਅਜੇ ਵੀ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸਾਡੇ ਡੀਐਨਏ ਵਿੱਚ ਹੈ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਲੋਕਾਂ ਦੇ ਸਾਹਮਣੇ ਤੇਰਾ ਸੂਤਰੀ ਏਜੰਡਾ ਵੀ ਰੱਖਿਆ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੌਦਾਂ ਫਰਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ , ਕਿਉਂਕਿ ਇਸ ਵਾਰ ਆਮ ਆਦਮੀ ਪਾਰਟੀ ਇਨ੍ਹਾਂ ਸੂਬਿਆਂ ਦੇ ਵਿੱਚ ਵੱਡੀ ਜਿੱਤ ਪ੍ਰਾਪਤ ਕਰੇਗੀ ।
Previous Postਸਾਵਧਾਨ : 18 ਜਨਵਰੀ ਤਕ ਕਰੋ ਇਹ ਕੰਮ ਨਹੀਂ ਤਾਂ ਹੋਵੇਗੀ ਸਖਤ ਕਾਰਵਾਈ – ਪੰਜਾਬ ਚ ਇਥੇ ਹੋ ਗਿਆ ਐਲਾਨ
Next Postਹਵਾਈ ਯਾਤਰਾ ਕਰਨ ਵਾਲਿਆਂ ਲਈ ਆ ਰਹੀ ਇਹ ਵੱਡੀ ਮਾੜੀ ਖਬਰ – ਹੋਗਿਆ ਇਹ ਕੰਮ