ਕੇਜਰੀਵਾਲ ਨੇ ਕਰਤਾ ਇਹ ਵੱਡਾ ਐਲਾਨ ਜੇ ਇਸ ਤਰਾਂ ਹੋਗਿਆ ਤਾਂ ਉਹ ਛੱਡ ਦੇਣਗੇ ਸਿਆਸਤ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਜਿੱਥੇ ਦੇਸ਼ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਈਆਂ ਹਨ ਉਥੇ ਹੀ ਪੰਜਾਬ ਦੇ ਵਿਚ ਵੀ ਆਮ ਆਦਮੀ ਪਾਰਟੀ ਸੱਤਾ ਵਿਚ ਆ ਚੁੱਕੀ ਹੈ। ਜਿੱਥੇ ਦਿੱਲੀ ਵਿਚ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣ ਕੇ ਉੱਭਰੀ ਹੈ ਅਤੇ ਲਗਾਤਾਰ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਚੱਲੀ ਆ ਰਹੀ ਹੈ। ਲੋਕਾਂ ਵੱਲੋਂ ਜਿੱਥੇ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਗਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਦੇ ਕਾਰਨ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਦਿੱਲੀ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਨੂੰ ਬਿਹਤਰ ਬਣਾ ਦਿਤਾ ਗਿਆ ਹੈ।

ਤਾਂ ਜੋ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਕੀਤੇ ਗਏ ਹਨ। ਜਿਸ ਦੀ ਤਰਜ਼ ਤੇ ਹੀ ਪੰਜਾਬ ਵਿੱਚ ਕੰਮ ਕੀਤੇ ਜਾ ਰਹੇ ਹਨ ਜਿੱਥੇ ਆਮ ਆਦਮੀ ਪਾਰਟੀ ਦੂਜੀ ਜਗ੍ਹਾ ਤੇ ਸੱਤਾ ਵਿੱਚ ਆ ਚੁੱਕੀ ਹੈ। ਹੁਣ ਕੇਜਰੀਵਾਲ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਦਾ ਭਰਪੂਰ ਸਹਿਯੋਗ ਕੀਤਾ ਗਿਆ ਹੈ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਦੂਜੀਆਂ ਸਿਆਸੀ ਪਾਰਟੀਆਂ ਉਪਰ ਵੀ ਸ਼ਬਦੀ ਹਮਲੇ ਕੀਤੇ ਗਏ ਹਨ। ਜਿੱਥੇ ਉਨ੍ਹਾਂ ਦੀ ਪਾਰਟੀ ਨੂੰ ਦੂਜੀਆਂ ਪਾਰਟੀਆਂ ਵੱਲੋਂ ਲੰਮੇ ਹੱਥੀ ਲਿਆ ਜਾ ਰਿਹਾ ਹੈ ਉਥੇ ਉਨ੍ਹਾਂ ਨੇ ਹੀ ਆਖਿਆ ਹੈ ਕਿ ਸਭ ਤੋਂ ਵੱਡੀਆਂ ਪਾਰਟੀਆਂ ਵਿਚੋਂ ਇਕ ਮੰਨੀ ਜਾਣ ਵਾਲੀ ਭਾਜਪਾ ਇਕ ਛੋਟੀ ਜਿਹੀ ਆਮ ਆਦਮੀ ਪਾਰਟੀ ਤੋਂ ਡਰ ਰਹੀ ਹੈ।

ਉੱਥੇ ਹੀ ਉਹਨਾਂ ਨੇ ਆਖਿਆ ਹੈ ਕਿ ਭਾਜਪਾ ਨੂੰ ਸਮੇਂ ਤੇ ਐਮ ਸੀ ਡੀ ਚੋਣਾਂ ਕਰਵਾਉਣ ਵਾਸਤੇ ਚੁਣੌਤੀ ਦਿੱਤੀ ਜਾਂਦੀ ਹੈ। ਅਗਰ ਇਨ੍ਹਾਂ ਚੋਣਾਂ ਵਿਚ ਭਾਜਪਾ ਜਿੱਤ ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਸਿਆਸਤ ਛੱਡ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਭਾਜਪਾ ਜਿੱਥੇ ਆਪਣੇ ਆਪ ਨੂੰ ਦੁਨੀਆਂ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਆਖਦੀ ਹੈ, ਉਥੇ ਹੀ ਚੋਣਾਂ ਜਿੱਤ ਕੇ ਦਿਖਾ ਦੇਵੇ।