ਆਈ ਤਾਜ਼ਾ ਵੱਡੀ ਖਬਰ
ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਉਸ ਤਰ੍ਹਾਂ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕਰਨ ਤੇ ਲੱਗੀਆਂ ਹੋਈਆਂ ਹਨ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਅਜਿਹੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਵਿੱਚ ਖ਼ੁਸ਼ੀ ਪੈਦਾ ਹੋ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਹੱਲ ਹੋ ਸਕਦੀਆਂ ਹਨ।
ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਇਹ ਸਭ ਕੁਝ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤਾ ਜਾ ਰਿਹਾ ਹੈ। ਹੁਣ ਕੇਜਰੀਵਾਲ ਨੇ ਮੁਫਤ ਸਹੂਲਤ ਦਾ ਇਹ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਿੱਥੇ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਪਰ ਹੁਣ ਉਨ੍ਹਾਂ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਦਿੱਲੀ ਦੇ ਸੀਨੀਅਰ ਸਿਟੀਜ਼ਨ ਨੂੰ ਮੁਫ਼ਤ ਬੱਸ ਸਰਵਿਸ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਦੇ ਤਹਿਤ 5 ਜਨਵਰੀ 2022 ਨੂੰ ਕਰਤਾਰਪੁਰ ਸਾਹਿਬ ਲਈ ਦਿੱਲੀ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਵਾਨਾ ਕੀਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥਯਾਤਰਾ ਯੋਜਨਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਸਦਕਾ ਸੀਨੀਅਰ ਨਾਗਰਿਕ ਫਰੀ ਬੱਸ ਸਰਵਿਸ ਵਿਚ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਇਸ ਤਰ੍ਹਾਂ ਹੀ ਉਨ੍ਹਾਂ ਵੱਲੋਂ ਇਸ ਯੋਜਨਾ ਦੇ ਵਿੱਚ ਵੇਲੰਕੰਨੀ ਚਰਚ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਜਿੱਥੇ ਤਾਮਿਲਨਾਡੂ ਜਾਣ ਵਾਸਤੇ ਵੀ ਵੇਲੰਕੰਨੀ ਚਰਚ ਲਈ 7 ਜਨਵਰੀ ਨੂੰ ਸ਼ਰਧਾਲੂਆਂ ਦੀ ਪਹਿਲੀ ਰੇਲ ਗੱਡੀ ਰਵਾਨਾ ਕੀਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਇਸ ਯੋਜਨਾ ਦੇ ਤਹਿਤ ਕੀਤੇ ਗਏ ਇਸ ਐਲਾਨ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Previous Postਪੰਜਾਬ ਚ ਏਥੇ 2 ਦਿਨਾਂ ਦੇ ਬਾਅਦ ਧੀ ਦਾ ਸੀ ਵਿਆਹ ਪਰ ਵਾਪਰ ਗਿਆ ਇਹ ਕਾਂਡ ਪ੍ਰੀਵਾਰ ਦੇ ਉਡੇ ਹੋਸ਼
Next Postਵਿਦੇਸ਼ ਜਾਣ ਵਾਲਿਆਂ ਲਈ ਆਈ ਵੱਡੀ ਤਾਜਾ ਖਬਰ ਇਸ ਦੇਸ਼ ਨੇ ਅਚਾਨਕ ਹੁਣ ਕਰਤਾ ਇਹ ਐਲਾਨ