ਫਿਲਮ ਇੰਡਸਟਰੀ ਵਿੱਚ ਸੋਗ: ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਮਸ਼ਹੂਰ ਨਿਰਦੇਸ਼ਕ ਦਾ ਦੇਹਾਂਤ
ਮੁੰਬਈ – ਮਨੋਰੰਜਨ ਜਗਤ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਖਣੀ ਸਿਨੇਮਾ ਦੇ ਪ੍ਰਸਿੱਧ ਨਿਰਦੇਸ਼ਕ ਸ਼ਾਜੀ ਐਨ ਕਰੁਣ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਤਿਰੁਵਨੰਤਪੁਰਮ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ।
ਸ਼ਾਜੀ ਐਨ ਕਰੁਣ ਦੇ ਅਚਾਨਕ ਚਲੇ ਜਾਣ ਨਾਲ ਫਿਲਮ ਇੰਡਸਟਰੀ ਵਿੱਚ ਗਮ ਦਾ ਮਾਹੌਲ ਛਾ ਗਿਆ ਹੈ। ਸੋਸ਼ਲ ਮੀਡੀਆ ਰਾਹੀਂ ਕਈ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਆਦਰਜਲੀ ਭੇਟ ਕਰ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ, ਸ਼ਾਜੀ ਐਨ ਕਰੁਣ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਇਲਾਜ ਦੇ ਬਾਵਜੂਦ ਉਨ੍ਹਾਂ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਹੀਂ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ਵਾਪਸ ਲਿਆਉਣ ਦਾ ਫੈਸਲਾ ਲਿਆ ਗਿਆ।
ਘਰ ਪਰਤਣ ਮਗਰੋਂ ਹੀ ਉਨ੍ਹਾਂ ਨੇ ਅੰਤਿਮ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਥਾਈਕੌਡ ਦੇ ਸਾਂਥਿਕਾਵਡੋਮ ਵਿਖੇ ਕੀਤਾ ਜਾਵੇਗਾ।